01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਦੀ ਰੋਕਥਾਮ ਲਈ ਵਿਭਾਗੀ ਕਾਰਵਾਈਆਂ ਹੋਰ ਤੇਜ਼ ਕਰਨ ਦੇ ਨਿਰਦੇਸ਼- ਜਸਪਿੰਦਰ ਸਿੰਘ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਦਾ ਜਾਗਰੂਕਤਾ ਪੋਸਟਰ ਕੀਤਾ ਜਾਰੀ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਮੋਗਾ ਜਸਪਿੰਦਰ ਸਿੰਘ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਚੱਲ ਰਹੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਨਿਰੰਤਰ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।

ਅਜੀਤ ਡੈਸਕ 01-10-2026
ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਮੋਗਾ ਜਸਪਿੰਦਰ ਸਿੰਘ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਚੱਲ ਰਹੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਨਿਰੰਤਰ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਨਗਰ ਨਿਗਮ, ਐਸ.ਡੀ.ਐਮ. ਦਫ਼ਤਰ, ਜਲ ਸਪਲਾਈ ਤੇ ਸੀਵਰੇਜ ਬੋਰਡ, ਪੰਚਾਇਤੀ ਰਾਜ, ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਦੇ ਨੁਮਾਇੰਦਿਆਂ ਵਲੋਂ ਆਪੋ-ਆਪਣੇ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੀ ਰੋਕਥਾਮ ਲਈ ਸਾਰੇ ਸਬੰਧਿਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਕੰਮ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੱਛਰਾਂ ਦੀ ਬਰੀਡਿੰਗ ਨੂੰ ਰੋਕਣ ਦੇ ਨਾਲ-ਨਾਲ ਲੋਕਾਂ ਨੂੰ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨਾ ਵੀ ਲਗਾਤਾਰ ਜਾਰੀ ਰੱਖਿਆ ਜਾਵੇ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਸਿਹਤ ਕਰਮਚਾਰੀਆਂ ਵਲੋਂ ਘਰ-ਘਰ ਜਾ ਕੇ ਬੁਖ਼ਾਰ ਵਾਲੇ ਮਰੀਜ਼ਾਂ ਦੀ ਮੁਫ਼ਤ ਜਾਂਚ ਲਈ ਖੂਨ ਦੇ ਨਮੂਨੇ ਲਏ ਜਾਂਦੇ ਹਨ। ਮਲੇਰੀਆ ਦੀ ਰਿਪੋਰਟ ਪੋਜ਼ੀਟਿਵ ਆਉਣ ‘ਤੇ ਮਰੀਜ਼ ਨੂੰ ਮੁਫ਼ਤ ਅਤੇ ਪੂਰਾ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਜਸਪਿੰਦਰ ਸਿੰਘ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਛੱਪੜਾਂ ਵਿਚ ਮੱਛਰਾਂ ਦਾ ਲਾਰਵਾ ਖਾਣ ਵਾਲੀਆਂ ਗੰਬੂਜੀਆ ਮੱਛੀਆਂ ਛੱਡਣ ਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਏਡੀਜ਼ ਮੱਛਰ ਦੀ ਬਰੀਡਿੰਗ ਨੂੰ ਰੋਕਣ ਲਈ ਹਰ ਸ਼ੁੱਕਰਵਾਰ ਨੂੰ ‘ਡਰਾਈ ਡੇ’ ਵਜੋਂ ਮਨਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਇਸੇ ਤਰ੍ਹਾਂ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਸਬੰਧੀ ਹਰ ਐਤਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਅਤੇ ਕੰਟੇਨਰਾਂ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੱਛਰਾਂ ਦੀ ਬਰੀਡਿੰਗ ਨੂੰ ਰੋਕਣਾ ਹੀ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵ ਸ਼ਾਲੀ ਤਰੀਕਾ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਅਤੇ ਜਾਗਰੂਕਤਾ ਮੁਹਿੰਮ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਮੀਟਿੰਗ ਦੌਰਾਨ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ।
ਪਿਛਲੀ ਖ਼ਬਰ ਗੁਰਭੇਜ ਸਿੰਘ ਬਰਾੜ ਨੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸੀ. ਆਈ. ਏ. ਸਟਾਫ ਮੋਗਾ ਵਲੋਂ ਇਕ ਕਿੱਲੋ ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।