01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਖੇਡਾਂ ਵਤਨ ਪੰਜਾਬ ਦੀਆਂ ਵਿਚ ਜੀਂਦੜਾ ਸਕੂਲ ਨੇ ਮਾਰੀ ਬਾਜ਼ੀ

ਕਿਸ਼ਨਪੁਰਾ ਕਲਾਂ, 30 ਸਤੰਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਨੇ ਪੰਜਾਬ ਸਰਕਾਰ ਦੁਆਰਾ ਚਲਾਈ ਮੁਹਿੰਮ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਵੇਟਲਿਫਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਵਿਦਿਆਰਥੀ ਮਨਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਸਕੂਲ ਦੇ ਡੀ. ਪੀ.

ਅਜੀਤ ਡੈਸਕ 01-10-2026
ਕਿਸ਼ਨਪੁਰਾ ਕਲਾਂ, 30 ਸਤੰਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਨੇ ਪੰਜਾਬ ਸਰਕਾਰ ਦੁਆਰਾ ਚਲਾਈ ਮੁਹਿੰਮ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਵੇਟਲਿਫਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਵਿਦਿਆਰਥੀ ਮਨਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਸਕੂਲ ਦੇ ਡੀ. ਪੀ. ਅਧਿਆਪਕ ਮੁਸਕਨਪ੍ਰੀਤ ਕੌਰ ਨੇ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਤਾਕਤ ਅਤੇ ਬਿਹਤਰੀਨ ਤਕਨੀਕ ਦਾ ਪ੍ਰਦਰਸ਼ਨ ਕਰਦੇ ਹੋਏ ਵਿਰੋਧੀ ਟੀਮਾਂ ਨੂੰ ਪਛਾੜ ਕੇ ਇਹ ਜਿੱਤ ਪ੍ਰਾਪਤ ਕੀਤੀ। ਸਕੂਲ ਪਹੁੰਚਣ ’ਤੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ, ਪ੍ਰਿੰਸੀਪਲ ਮਨਦੀਪ ਕੌਰ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਮੈਡਮ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ| ਇਸ ਮੌਕੇ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਦੇਸ਼ ਦੀ ਧਰਤੀ ’ਤੇ ਧਰਮ ਦਾ ਪ੍ਰਚਾਰ ਕਰ ਕੇ ਪਹੁੰਚੇ ਭਾਈ ਗੁਰਪ੍ਰੀਤ ਸਿੰਘ ਤੇ ਜਥੇ ਦਾ ਨਗਰ ਨਿਵਾਸੀਆਂ ਕੀਤਾ ਸੁਆਗਤ ਅਗਲੀ ਖ਼ਬਰ ਗਾਂਧੀ ਜਯੰਤੀ ਨੂੰ ਸਮਰਪਿਤ ਸਵੱਛਤਾ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।