01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਰਾਜਿੰਦਰਾ ਪਬਲਿਕ ਸਕੂਲ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਰਾਘਵ ਸ਼ਰਮਾ, ਡਾਇਰੈਕਟਰ ਕਮ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਅਤੇ ਚੇਅਰਪਰਸਨ ਸੀਮਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹੀਦ-ਏ-ਆਜ਼ਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਦੇ ਚੇਅਰਮੈਨ ਰਾਘਵ ਸ਼ਰਮਾ, ਡਾਇਰੈਕਟਰ ਕਮ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਅਤੇ ਚੇਅਰਪਰਸਨ ਸੀਮਾ ਸ਼ਰਮਾ ਸਮੇਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ।

ਅਜੀਤ ਡੈਸਕ 01-10-2026
ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਰਾਘਵ ਸ਼ਰਮਾ, ਡਾਇਰੈਕਟਰ ਕਮ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਅਤੇ ਚੇਅਰਪਰਸਨ ਸੀਮਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹੀਦ-ਏ-ਆਜ਼ਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਦੇ ਚੇਅਰਮੈਨ ਰਾਘਵ ਸ਼ਰਮਾ, ਡਾਇਰੈਕਟਰ ਕਮ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਅਤੇ ਚੇਅਰਪਰਸਨ ਸੀਮਾ ਸ਼ਰਮਾ ਸਮੇਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਦੇਸ਼ ਭਗਤੀ ਅਤੇ ਕੁਰਬਾਨੀ ਨਾਲ ਸਬੰਧਿਤ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਸਾਹਸ, ਵਿਚਾਰਾਂ ਅਤੇ ਦੇਸ਼ ਪ੍ਰਤੀ ਸਮਰਪਣ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਰਾਘਵ ਸ਼ਰਮਾ, ਡਾਇਰੈਕਟਰ ਕਮ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਅਤੇ ਚੇਅਰਪਰਸਨ ਸੀਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਜੀਵਨੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਵਲੋਂ ਦਿਖਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਅਜੀਤ ਨਗਰ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਥਾਂ ਮਿਲ ਰਿਹੈ ਸੀਵਰੇਜ ਦਾ ਗੰਦਾ ਪਾਣੀ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਿਖੇ ਐਚ.ਸੀ.ਐਲ. ਟੈਕ ਵਲੋਂ ਪਲੇਸਮੈਂਟ ਡਰਾਈਵ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।