01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਐਸ. ਐਫ. ਸੀ. ਸਕੂਲ ਦੇ ਵਿਦਿਆਰਥੀ ਨੇ ਪਾਵਰਲਿਫਟਿੰਗ ’ਚ ਪਹਿਲਾ ਸਥਾਨ ਕੀਤਾ ਹਾਸਿਲ

ਧਰਮਕੋਟ, 30 ਸਤੰਬਰ (ਪਰਮਜੀਤ ਸਿੰਘ)-ਐਸ. ਐਫ.

ਅਜੀਤ ਡੈਸਕ 01-10-2026
ਧਰਮਕੋਟ, 30 ਸਤੰਬਰ (ਪਰਮਜੀਤ ਸਿੰਘ)-ਐਸ. ਐਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਦੇ 12ਵੀਂ ਜਮਾਤ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਜ਼ਿਲ੍ਹਾ ਪੱਧਰ ’ਤੇ ਚੱਲ ਰਹੀਆਂ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿਚ ਪਾਵਰਲਿਫਟਿੰਗ ਮੁਕਾਬਲਾ ਜੋ ਇਨਡੋਰ ਸਟੇਡੀਅਮ ਮੋਗਾ ਵਿਖੇ ਕਰਵਾਇਆ ਗਿਆ, ਵਿਚ 66 ਕਿੱਲੋਗਰਾਮ ਭਾਰ ਵਰਗ ਵਿਚ 490 ਕਿੱਲੋਗਰਾਮ ਭਾਰ ਚੁੱਕ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਲਈ ਪ੍ਰਭਜੋਤ ਸਿੰਘ ਨੂੰ ਸੋਨੇ ਦਾ ਤਗਮਾ ਅਤੇ ਸਰਟੀਫਿਕੇਟ ਮਿਲਣ ਦੇ ਨਾਲ ਨਾਲ ਉਸ ਦੀ ਚੋਣ ਰਾਜ ਪੱਧਰੀ ਮੁਕਾਬਲੇ ਲਈ ਵੀ ਹੋ ਗਈ ਹੈ। ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਵਿਦਿਆਰਥੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਖੇਡਾਂ ਵਿਚ ਸਫਲਤਾ ਪ੍ਰਾਪਤ ਕਰਨ ਨਾਲ ਸਾਡਾ ਆਤਮ ਸਨਮਾਨ ਅਤੇ ਆਤਮ ਵਿਸ਼ਵਾਸ ਵਧਦਾ ਹੈ। ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਇਸ ਜਿੱਤ ’ਤੇ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ|
ਪਿਛਲੀ ਖ਼ਬਰ ਕੁਲਦੀਪ ਸਿੰਘ ਵੈਦ ਸਾਬਕਾ ਡੀ.ਸੀ. ਮੋਗਾ ਅਤੇ ਸਾਬਕਾ ਵਿਧਾਇਕ ਦਾ ਕੈਂਬਰੀਆ ਕਾਲਜ ਸਰੀ ‘ਚ ਭਰਵਾਂ ਸੁਆਗਤ ਅਗਲੀ ਖ਼ਬਰ ਤਲਵੰਡੀ ਮੱਲੀਆਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਨਾਟਕਾਂ ਦਾ ਮੰਚਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।