02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਅਰੋੜਾ ਮਹਾਂ ਸਭਾ ਵਲੋਂ ਉੱਘੇ ਉਦਯੋਗਪਤੀ ਰਜਿੰਦਰ ਕੁਮਾਰ ਬੰਸੀ ਦਾ ਵਿਸ਼ੇਸ਼ ਸਨਮਾਨ

ਬਾਘਾ ਪੁਰਾਣਾ, 1 ਅਕਤੂਬਰ (ਟਿੰਕੂ ਕਾਠਪਾਲ)-ਬੀਤੇ ਦਿਨੀਂ ਅਰੋੜਾ ਮਹਾਂ ਸਭਾ ਬਾਘਾ ਪੁਰਾਣਾ ਵਲੋਂ ਉੱਘੇ ਉਦਯੋਗਪਤੀ ਅਤੇ ਸਮਾਜ ਸੇਵੀ ਰਜਿੰਦਰ ਕੁਮਾਰ ਬੰਸੀ ਦਾ ਨਿਰਸਵਾਰਥ ਸਮਾਜ ਸੇਵਾ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਰੋੜਾ ਮਹਾਂ ਸਭਾ ਦੇ ਅਹੁਦੇਦਾਰਾਂ ਕ੍ਰਿਸ਼ਨ ਲਾਲ ਲੂਥਰਾ, ਵਿਨੋਦ ਕੁਮਾਰ ਗੁੰਬਰ, ਰਕੇਸ਼ ਕਟਾਰੀਆ, ਸੁਨੀਲ ਕੁਮਾਰ, ਜਗਦੀਸ਼ ਰਾਏ ਆਦਿ ਨੇ ਰਜਿੰਦਰ ਕੁਮਾਰ ਬੰਸੀ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਵਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।

ਅਜੀਤ ਡੈਸਕ 02-10-2026
ਬਾਘਾ ਪੁਰਾਣਾ, 1 ਅਕਤੂਬਰ (ਟਿੰਕੂ ਕਾਠਪਾਲ)-ਬੀਤੇ ਦਿਨੀਂ ਅਰੋੜਾ ਮਹਾਂ ਸਭਾ ਬਾਘਾ ਪੁਰਾਣਾ ਵਲੋਂ ਉੱਘੇ ਉਦਯੋਗਪਤੀ ਅਤੇ ਸਮਾਜ ਸੇਵੀ ਰਜਿੰਦਰ ਕੁਮਾਰ ਬੰਸੀ ਦਾ ਨਿਰਸਵਾਰਥ ਸਮਾਜ ਸੇਵਾ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਰੋੜਾ ਮਹਾਂ ਸਭਾ ਦੇ ਅਹੁਦੇਦਾਰਾਂ ਕ੍ਰਿਸ਼ਨ ਲਾਲ ਲੂਥਰਾ, ਵਿਨੋਦ ਕੁਮਾਰ ਗੁੰਬਰ, ਰਕੇਸ਼ ਕਟਾਰੀਆ, ਸੁਨੀਲ ਕੁਮਾਰ, ਜਗਦੀਸ਼ ਰਾਏ ਆਦਿ ਨੇ ਰਜਿੰਦਰ ਕੁਮਾਰ ਬੰਸੀ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਵਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉੱਘੇ ਉਦਯੋਗਪਤੀ ਰਜਿੰਦਰ ਕੁਮਾਰ ਬੰਸੀ ਨੇ ਕਿਹਾ ਕਿ ਇਕ ਚੰਗੇ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਆਪਸੀ ਭਾਈਚਾਰਾ, ਪਿਆਰ ਅਤੇ ਸਾਂਝ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇਕਜੁੱਟ ਹੋਣਾ ਚਾਹੀਦਾ ਹੈ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਮਿਲਜੁਲ ਕੇ ਅੱਗੇ ਆਉਣਾ ਚਾਹੀਦਾ ਹੈ। ਅੰਤ ਵਿਚ ਰਜਿੰਦਰ ਕੁਮਾਰ ਬੰਸੀ ਨੇ ਅਰੋੜਾ ਮਹਾਂ ਸਭਾ ਬਾਘਾ ਪੁਰਾਣਾ ਦੇ ਸਮੂਹ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ ਕਰਨ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਰਾਸ਼ਟਰੀ ਸਵੈ ਇੱਛਤ ਖੂਨਦਾਨ ਦਿਵਸ ਮੌਕੇ ਭਾਸ਼ਨ ਤੇ ਰੰਗੋਲੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਵਿਖੇ ਬਾਬਾ ਬੰਦਾ ਸਿੰਘ ਦੇ ਜਨਮ ਦਿਹਾੜੇ ’ਤੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।