05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਣਕ ਦੇ ਭਾਅ ’ਚ ਮਾਮੂਲੀ ਵਾਧਾ ਕਰਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ-ਬਲਜਿੰਦਰ ਸਿੰਘ ਸੰਧੂ

ਕਿਸ਼ਨਪੁਰਾ ਕਲਾਂ, 4 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ਵਿਚ ਕੀਤੇ ਮਾਮੂਲੀ ਵਾਧੇ ਨੂੰ ਕਿਸਾਨਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ ਸਿਰਫ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਦੇਸ਼ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ ਜਿਸ ਦੀ ਉਹ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੇ ਹਨ।

ਅਜੀਤ ਡੈਸਕ 05-10-2026
ਕਿਸ਼ਨਪੁਰਾ ਕਲਾਂ, 4 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ਵਿਚ ਕੀਤੇ ਮਾਮੂਲੀ ਵਾਧੇ ਨੂੰ ਕਿਸਾਨਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ ਸਿਰਫ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਦੇਸ਼ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ ਜਿਸ ਦੀ ਉਹ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਮਹਿੰਗਾਈ ਦੇ ਦੌਰ ਵਿਚ ਫਸਲ ਤੇ ਲਾਗਤ ਖਰਚ ਬਹੁਤ ਵਧ ਚੁੱਕਾ ਹੈ। ਪਿਛਲੇ ਸਾਲ ਨਾਲੋਂ ਡੀਜ਼ਲ, ਖਾਦਾਂ ਤੇ ਸਪਰੇਆਂ ਦੇ ਰੇਟਾਂ ਵਿਚ ਭਾਰੀ ਵਾਧਾ ਕਰਕੇ ਕਿਸਾਨਾਂ ’ਤੇ ਭਾਰੀ ਬੋਝ ਪਾਇਆ ਗਿਆ ਹੈ ਤੇ ਕਿਸਾਨ ਨੂੰ ਕਰਜ਼ੇ ਦੇ ਬੋਝ ਵੱਲ ਧੱਕਿਆ ਜਾ ਰਿਹਾ ਹੈ। ਆਗੂ ਬਲਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਤਰ੍ਹਾਂ ਕਣਕ ਦੇ ਸਮਰਥਨ ਮੁੱਲ ਵਿਚ ਬਹੁਤ ਘੱਟ ਰੇਟ ਦੇ ਵਾਧੇ ਨਾਲ ਕਿਸਾਨ ਕਿਸੇ ਕੀਮਤ ’ਤੇ ਬਚ ਨਹੀਂ ਸਕਦਾ ਕਿਉਂਕਿ ਕਿਸਾਨ ਵਰਗ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਫੈਸਲੇ ਤੇ ਪੁਨਰ ਵਿਚਾਰ ਕਰੇ ਤੇ ਕਣਕ ਦੇ ਸਮਰਥਨ ਮੁੱਲ ਵਿਚ ਘੱਟੋ-ਘੱਟ 200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਜਾਵੇ। ਇਸ ਮੌਕੇ ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਸੀਨੀਅਰ ਆਗੂ ਸੁਖਵਿੰਦਰ ਸਿੰਘ ਕਾਲੂ, ਦਰਸ਼ਨ ਬਾਵਾ, ਨਿਰਮਲ ਸਿੰਘ ਸੰਘਾ ਪੇਂਟਰ, ਬਿੰਦਰ ਜੰਗ, ਬਿੱਲੂ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਜੈਮਲ ਵਾਲਾ ਨੂੰ ਮਿਲੇ ਤਿੰਨ ਨਵੇਂ ਅਧਿਆਪਕ ਅਗਲੀ ਖ਼ਬਰ ਵਿਸ਼ਵ ਅਧਿਆਤਮਿਕ ਗੁਰੂ ਸੰਤ ਰਜਿੰਦਰ ਸਿੰਘ ਸਾਵਣ ਕ੍ਰਿਪਾਲ ਰੂਹਾਨੀ ਮਿਸ਼ਨ ਦੇ ਮੁਖੀ 9 ਅਕਤੂਬਰ ਨੂੰ ਮੋਗਾ ’ਚ ਕਰਨਗੇ ਪ੍ਰਵਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।