05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਏਟਕ ਵਲੋਂ 7 ਨੂੰ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਅੱਗੇ ਦਿੱਤਾ ਜਾਵੇਗਾ ਧਰਨਾ-ਆਗੂ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ (ਏਟਕ) ਜਥੇਬੰਦੀ ਦੇ ਲਏ ਗਏ ਫ਼ੈਸਲੇ ਅਨੁਸਾਰ ਪੰਜਾਬ ਦੇ ਸਾਰੇ ਵਿਧਾਇਕਾ ਦੇ ਘਰਾਂ ਅੱਗੇ ਧਰਨਿਆਂ ਦੀ ਕੜੀ ਦੇ ਤਹਿਤ 7 ਅਕਤੂਬਰ ਨੂੰ ਡਾ. ਅਮਨਦੀਪ ਕੌਰ ਅਰੋੜਾ ਮੋਗਾ ਦੇ ਘਰ ਅੱਗੇ ਦਿੱਤਾ ਜਾਵੇਗਾ ਧਰਨਾ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਚੋਣਾਂ ਤੋਂ ਪਹਿਲਾਂ ਵਾਅਦੇ ਕਰਕੇ ਗਰੰਟੀ ਦਿੱਤੀ ਸੀ ਕਿ ਜੇਕਰ ਸਾਡੀ ਸਰਕਾਰ ਆਵੇਗੀ ਤਾਂ ਅਸੀਂ ਆਂਗਣਵਾੜੀ ਵਰਕਰਾਂ ਹੈਲਪਰਾਂ ਮਹਾ ਭੱਤੇ ਨੂੰ ਦੁੱਗਣਾ ਕਰਾਂਗੇ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਚਾਰ ਸਾਲ ਦਾ ਸਮਾਂ ਬੀਤਣ ਦੇ ਬਾਅਦ ਵੀ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਵਿਚ ਇਕ ਪੈਸੇ ਦਾ ਵਾਧਾ ਵੀ ਨਹੀਂ ਕੀਤਾ।

ਅਜੀਤ ਡੈਸਕ 05-10-2026
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ (ਏਟਕ) ਜਥੇਬੰਦੀ ਦੇ ਲਏ ਗਏ ਫ਼ੈਸਲੇ ਅਨੁਸਾਰ ਪੰਜਾਬ ਦੇ ਸਾਰੇ ਵਿਧਾਇਕਾ ਦੇ ਘਰਾਂ ਅੱਗੇ ਧਰਨਿਆਂ ਦੀ ਕੜੀ ਦੇ ਤਹਿਤ 7 ਅਕਤੂਬਰ ਨੂੰ ਡਾ. ਅਮਨਦੀਪ ਕੌਰ ਅਰੋੜਾ ਮੋਗਾ ਦੇ ਘਰ ਅੱਗੇ ਦਿੱਤਾ ਜਾਵੇਗਾ ਧਰਨਾ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਚੋਣਾਂ ਤੋਂ ਪਹਿਲਾਂ ਵਾਅਦੇ ਕਰਕੇ ਗਰੰਟੀ ਦਿੱਤੀ ਸੀ ਕਿ ਜੇਕਰ ਸਾਡੀ ਸਰਕਾਰ ਆਵੇਗੀ ਤਾਂ ਅਸੀਂ ਆਂਗਣਵਾੜੀ ਵਰਕਰਾਂ ਹੈਲਪਰਾਂ ਮਹਾ ਭੱਤੇ ਨੂੰ ਦੁੱਗਣਾ ਕਰਾਂਗੇ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਚਾਰ ਸਾਲ ਦਾ ਸਮਾਂ ਬੀਤਣ ਦੇ ਬਾਅਦ ਵੀ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਵਿਚ ਇਕ ਪੈਸੇ ਦਾ ਵਾਧਾ ਵੀ ਨਹੀਂ ਕੀਤਾ। ਆਂਗਣਵਾੜੀ ਹੈਲਪਰ ਮੰਗ ਕਰਦੇ ਹਨ ਤਿੰਨ ਤੋਂ ਛੇ ਸਾਲ ਦੇ ਬੱਚੇ ਆਂਗਣਵਾੜੀ ਸੈਂਟਰਾਂ ਵਿਚ ਵਾਪਸ ਕੀਤੇ ਜਾਣ ਮਨ ਭੱਤੇ ਨੂੰ ਦੁੱਗਣਾ ਕੀਤਾ ਜਾਵੇ। ਆਂਗਣਵਾੜੀ ਵਰਕਰਾਂ ਨੂੰ ਮਾਵਾਂ ਧੀਆਂ ਸਤਿਕਾਰਯੋਗ ਭਰੇ ਫਾਰਮਾਂ ਦੇ ਪੈਸੇ ਜਲਦੀ ਦਿੱਤੇ ਜਾਣ। ਪੰਜਾਬ ਸਰਕਾਰ ਤੇ ਸੈਂਟਰ ਸਰਕਾਰ ਤੋਂ ਮਿਲਣ ਵਾਲਾ ਮਾਣ ਭੱਤਾ ਇਕੱਠਾ ਸੱਤ ਤਰੀਕ ਤੱਕ ਦਿੱਤਾ ਜਾਵੇ। ਪੋਸ਼ਣ ਦੇ ਪੈਸੇ ਹਰ ਮਹੀਨੇ ਮਾਣ ਭੱਤੇ ਦੇ ਨਾਲ ਦਿੱਤੇ ਜਾਣ ਅਤੇ ਪੋਸ਼ਣ ਦਾ ਰਹਿੰਦਾ ਬਕਾਇਆ ਜਲਦੀ ਦਿੱਤਾ ਜਾਵੇ, ਆਂਗਣਵਾੜੀ ਵਰਕਰਾਂ ਹੈਲਪਰਾਂ ਦੀ ਭਰਤੀ ਸ਼ਹਿਰ ਵਿਚ ਜੋ ਸੱਤ ਸਾਲ ਤੋਂ ਨਹੀਂ ਕੀਤੀ ਗਈ ਜਲਦ ਕੀਤੀ ਜਾਵੇ। ਜ਼ਿਲ੍ਹਾ ਪ੍ਰਧਾਨ ਸ਼ਿੰਦਰ ਕੌਰ ਦੁੱਨੇਕੇ ਨੇ ਆਖਿਆ ਕਿ ਸਰਕਾਰ ਆਂਗਣਵਾੜੀ ਵਰਕਰਾਂ ਤੋਂ ਵਾਧੂ ਕੰਮ ਲੈਣੇ ਬੰਦ ਕਰੇ। ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਇਹ ਧਿਆਨ ਨਾ ਦਿੱਤਾ ਤਾਂ ਅਸੀਂ ਇਸ ਤੋਂ ਸੰਘਰਸ਼ ਤੇਜ਼ ਕਰਾਂਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਖ਼ੁਦ ਹੋਵੇਗੀ।
ਪਿਛਲੀ ਖ਼ਬਰ ਵਿਸ਼ਵ ਮਿਆਰ ਦਿਵਸ ਮੌਕੇ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਸਿਖਲਾਈ ਪ੍ਰੋਗਰਾਮ ਵੱਖ-ਵੱਖ ਵਿਭਾਗਾਂ ਦੇ 40 ਤੋਂ ਵੱਧ ਸੀਨੀਅਰ ਅਧਿ... ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਗਰਲਜ਼ ਕਾਲਜ ਦੀਆਂ ਖਿਡਾਰਨਾਂ ਨੇ ਕਾਲਜ ਦਾ ਨਾਂਅ ਰੁਸ਼ਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।