05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਪਾਰਟੀ ਨੂੰ ਨਵੀਂ ਦਿਸ਼ਾ ਦੇਣਗੇ : ਸੋਨਾ ਮੌੜ

ਕੋਟਕਪੂਰਾ, 4 ਅਕਤੂਬਰ ( ਗਿੱਲ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਪਰਗਟ ਸਿੰਘ ਪਾਰਟੀ ਨੂੰ ਨਵੀਂ ਦਿਸ਼ਾ ਦੇਣਗੇ ਅਤੇ ਵਰਕਰਾਂ ’ਚ ਜੋਸ਼ ਭਰਕੇ ਪਾਰਟੀ ਨੂੰ ਉਚੀਆਂ ਬੁਲੰਦੀਆਂ ’ਤੇ ਲੈ ਕੇ ਜਾਣਗੇ। ਇਹ ਪ੍ਰਗਟਾਵਾ ਹਲਕਾ ਕੋਟਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਰੁਪਿੰਦਰਜੀਤ ਸਿੰਘ ਸੋਨਾ ਮੌੜ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 05-10-2026
ਕੋਟਕਪੂਰਾ, 4 ਅਕਤੂਬਰ ( ਗਿੱਲ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਪਰਗਟ ਸਿੰਘ ਪਾਰਟੀ ਨੂੰ ਨਵੀਂ ਦਿਸ਼ਾ ਦੇਣਗੇ ਅਤੇ ਵਰਕਰਾਂ ’ਚ ਜੋਸ਼ ਭਰਕੇ ਪਾਰਟੀ ਨੂੰ ਉਚੀਆਂ ਬੁਲੰਦੀਆਂ ’ਤੇ ਲੈ ਕੇ ਜਾਣਗੇ। ਇਹ ਪ੍ਰਗਟਾਵਾ ਹਲਕਾ ਕੋਟਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਰੁਪਿੰਦਰਜੀਤ ਸਿੰਘ ਸੋਨਾ ਮੌੜ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਵਿਧਾਇਕ ਹੋਣ ਕਰਕੇ ਤਜਰਬੇਕਾਰ ਅਤੇ ਸਮਰੱਥ ਆਗੂ ਹਨ। ਸੋਨਾ ਮੌੜ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਅੰਦਰ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਸਾਲ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਜੋ ਵੀ ਫ਼ੈਸਲਾ ਲੈਂਦੀ ਹੈ, ਪਾਰਟੀ ਦੇ ਸੂਝਵਾਨ ਵਰਕਰ ਅਤੇ ਸਮਰਥਕ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਦੇ ਹਨ। ਕਾਂਗਰਸ ਪਾਰਟੀ ਦੀ ਚੜਦੀ ਕਲਾ ਲਈ ਪਰਗਟ ਸਿੰਘ ਹੁਰਾਂ ਦੀ ਨਿਯੁਕਤੀ ਦਾ ਸਭਨਾਂ ਨੂੰ ਸਵਾਗਤ ਕਰਨਾ ਚਾਹੀਦਾ ਹੈ। ਅੰਤ ’ਚ ਸੋਨਾ ਮੌੜ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ’ਤੇ ਕੇਂਦਰੀ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਨਵੇਂ ਪ੍ਰਧਾਨ ਨੂੰ ਵਧਾਈ ਦਿੱਤੀ ਹੈ।
ਪਿਛਲੀ ਖ਼ਬਰ ਗਿੱਦੜਬਾਹਾ ਦੇ ਮੁੱਕੇਬਾਜ਼ਾਂ ਨੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਿਲ ਕਰਕੇ ਗੱਡੇ ਝੰਡੇ ਅਗਲੀ ਖ਼ਬਰ 07.40 ਗ੍ਰਾਮ ਹੈਰੋਇਨ ਸਮੇਤ ਦੋ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।