06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ

ਬਾਘਾ ਪੁਰਾਣਾ, 5 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਚੇਅਰਮੈਨ ਮਨਦੀਪ ਸਿੰਘ ਮਾਨ ਕੋਟਲਾ ਨੇ ਮੰਡੀਆਂ ਦੇ ਪੁਖਤਾ ਪ੍ਰਬੰਧਾਂ ਦੀ ਗੱਲ ਕਰਦਿਆਂ ਕੀਤਾ| ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਰੇਕ ਜ਼ਿਲ੍ਹੇ ਅੰਦਰ ਕਿਸਾਨਾਂ ਵਲੋਂ ਮੰਡੀਆਂ ਅੰਦਰ ਝੋਨਾ ਲਿਆਉਣਾ ਸ਼ੁਰੂ ਕਰ ਦਿੱਤਾ ਗਿਆ ਹੈ| ਇਸੇ ਤਰ੍ਹਾਂ ਹੀ ਹਲਕਾ ਬਾਘਾ ਪੁਰਾਣਾ ਦੀਆਂ ਸਮੁੱਚੀਆਂ ਮੰਡੀਆਂ ਵਿਚ ਵੀ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਤੇ ਬਾਘਾ ਪੁਰਾਣਾ ਹਲਕੇ ਅੰਦਰ ਆਉਂਦੀਆਂ ਦਾਣਾ ਮੰਡੀਆਂ ’ਚ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦੀਆਂ ਹਦਾਇਤਾਂ ਤਹਿਤ ਸਾਰੀਆਂ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ| ਚੇਅਰਮੈਨ ਮਨਦੀਪ ਸਿੰਘ ਮਾਨ ਕੋਟਲਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਅੰਦਰ ਸੁੱਕਾ ਝੋਨਾ ਹੀ ਲੈ ਕੇ ਆਉਣ ਅਤੇ ਖਰੀਦ ਏਜੰਸੀਆਂ ਦੇ ਨਿਯਮਾਂ ਮੁਤਾਬਕ ਝੋਨੇ ਵਿਚਲੀ ਨਮੀ ਦੀ ਮਾਤਰਾ 17 ਫੀਸਦੀ ਤੱਕ ਹੀ ਹੋਵੇ| ਇਸ ਲਈ ਹਰੇਕ ਕਿਸਾਨ ਮੰਡੀ ਅੰਦਰ ਸੁੱਕਾ ਝੋਨਾ ਲੈ ਕੇ ਆਵੇ ਤਾਂ ਜੋ ਝੋਨੇ ਦੀ ਖਰੀਦ ਵਿਚ ਕੋਈ ਦਿੱਕਤ ਨਾ ਆਵੇ ਅਤੇ ਕਿਸਾਨਾਂ ਨੂੰ ਮੰਡੀਆਂ ’ਚ ਬੈਠਣ ਦੀ ਲੋੜ ਨਾ ਪਵੇ|

ਅਜੀਤ ਡੈਸਕ 06-10-2026

ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਨੇ ਦਾਣਾ ਮੰਡੀ ਕੋਟ ਈਸੇ ਖਾਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਵਲੋਂ ਅੰਤਰਰਾਸ਼ਟਰੀ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ-ਮਿਹਨਤੀ ਅਧਿਆਪਕਾਂ ਦਾ ਕੀਤਾ ਸਨਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।