ਵਿਧਾਇਕ ਲਾਡੀ ਢੋਸ ਨੇ ਪਾਰਟੀ ’ਚ ਕਰਵਾਈ ਸ਼ਮੂਲੀਅਤ
ਕੋਟ ਈਸੇ ਖਾਂ, 5 ਅਕਤੂਬਰ (ਗੁਰਮੀਤ ਸਿੰਘ ਖਾਲਸਾ)- ਹਲਕਾ ਧਰਮਕੋਟ ਦੀ ਸਿਆਸਤ ਵਿਚ ਉਸ ਸਮੇਂ ਆਮ ਆਦਮੀ ਪਾਰਟੀ ਨੂੰ ਹੁਲਾਰਾ ਮਿਲਿਆ ਜਦੋਂ ਪਿੰਡ ਖੋਸਾ ਰਣਧੀਰ ਵਿਖੇ ਕਾਂਗਰਸ ਪਾਰਟੀ ਨਾਲ ਸਬੰਧਿਤ ਦਿਲਬਾਗ ਸਿੰਘ, ਹੰਸ ਰਾਜ, ਬਲਜੀਤ ਸਿੰਘ, ਸਤਪਾਲ ਸਿੰਘ, ਅਮਰਜੀਤ ਕੌਰ, ਲਵਪ੍ਰੀਤ ਸਿੰਘ, ਅਮਰੀਕ ਸਿੰਘ, ਜਗਦੇਵ ਸਿੰਘ, ਪ੍ਰਦੀਪ ਕੁਮਾਰ ਤੇ ਹੋਰਨਾਂ ਨੇ ਸਾਥੀਆਂ ਸਮੇਤ ‘ਆਪ’ ਦਾ ਪੱਲਾ ਫੜਿਆ। ਉਨ੍ਹਾਂ ਦੀ ਸ਼ਮੂਲੀਅਤ ਸਮੇਂ ਪਿੰਡ ’ਚ ਵਿਸ਼ੇਸ਼ ਤੌਰ ’ਤੇ ਪੁੱਜੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ।
ਕੋਟ ਈਸੇ ਖਾਂ, 5 ਅਕਤੂਬਰ (ਗੁਰਮੀਤ ਸਿੰਘ ਖਾਲਸਾ)- ਹਲਕਾ ਧਰਮਕੋਟ ਦੀ ਸਿਆਸਤ ਵਿਚ ਉਸ ਸਮੇਂ ਆਮ ਆਦਮੀ ਪਾਰਟੀ ਨੂੰ ਹੁਲਾਰਾ ਮਿਲਿਆ ਜਦੋਂ ਪਿੰਡ ਖੋਸਾ ਰਣਧੀਰ ਵਿਖੇ ਕਾਂਗਰਸ ਪਾਰਟੀ ਨਾਲ ਸਬੰਧਿਤ ਦਿਲਬਾਗ ਸਿੰਘ, ਹੰਸ ਰਾਜ, ਬਲਜੀਤ ਸਿੰਘ, ਸਤਪਾਲ ਸਿੰਘ, ਅਮਰਜੀਤ ਕੌਰ, ਲਵਪ੍ਰੀਤ ਸਿੰਘ, ਅਮਰੀਕ ਸਿੰਘ, ਜਗਦੇਵ ਸਿੰਘ, ਪ੍ਰਦੀਪ ਕੁਮਾਰ ਤੇ ਹੋਰਨਾਂ ਨੇ ਸਾਥੀਆਂ ਸਮੇਤ ‘ਆਪ’ ਦਾ ਪੱਲਾ ਫੜਿਆ। ਉਨ੍ਹਾਂ ਦੀ ਸ਼ਮੂਲੀਅਤ ਸਮੇਂ ਪਿੰਡ ’ਚ ਵਿਸ਼ੇਸ਼ ਤੌਰ ’ਤੇ ਪੁੱਜੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਜੰਟ ਸਿੰਘ ਦੇ ਗ੍ਰਹਿ ਵਿਖੇ ਹੋਏ ਸਮਾਗਮ ਦੌਰਾਨ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨਾਲ ਦੇ ਲੋਕ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਵਰਕਰ ਅਤੇ ਆਗੂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸਰਪੰਚ ਰਮਨਦੀਪ ਸਿੰਘ ਰਿੰਪੀ ਨੇ ਕਿਹਾ ਕਿ ਵਿਧਾਇਕ ਢੋਸ ਦੀ ਅਗਵਾਈ ’ਚ ਜਿੱਥੇ ਵਿਕਾਸ ਦੇ ਕੰਮ ਰਫਤਾਰ ਫੜ ਚੁੱਕੇ ਹਨ ਉੱਥੇ ਹੀ ਪਿੰਡਾਂ ਵਿਚ ਲੋਕਾਂ ਦਾ ਪਾਰਟੀ ਨਾਲ ਜੁੜਨਾ ਜਥੇਬੰਦੀ ਨੂੰ ਮਜ਼ਬੂਤ ਕਰਨ ਵਿਚ ਸਹਾਇਕ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਦਾ ਮੁੱਖ ਮਕਸਦ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਹੈ। ਇਸ ਮੌਕੇ ਨਵੇਂ ਸ਼ਾਮਿਲ ਹੋਏ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਅਤੇ ਪਾਰਟੀ ਵਲੋਂ ਦਿੱਤੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।