06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਮੋਗਾ, 5 ਅਕਤੂਬਰ (ਅਸ਼ੋਕ ਬਾਂਸਲ, ਗੁਰਤੇਜ ਸਿੰਘ)-ਕਿਸਾਨਾਂ ਨੂੰ ਝੋਨਾ ਵੇਚਣ ਵਿਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਪੰਜਾਬ ਸਰਕਾਰ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕਰੇਗੀ। ਜ਼ਿਲ੍ਹਾ ਮੋਗਾ ਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਬਾਰਦਾਨੇ ਜਾਂ ਲਿਫ਼ਟਿੰਗ ਦੀ ਕੋਈ ਸਮੱਸਿਆ ਮੰਡੀਆਂ ‘ਚ ਨਹੀਂ ਆਉਣ ਦਿੱਤੀ ਜਾਵੇਗੀ।

ਅਜੀਤ ਡੈਸਕ 06-10-2026
ਮੋਗਾ, 5 ਅਕਤੂਬਰ (ਅਸ਼ੋਕ ਬਾਂਸਲ, ਗੁਰਤੇਜ ਸਿੰਘ)-ਕਿਸਾਨਾਂ ਨੂੰ ਝੋਨਾ ਵੇਚਣ ਵਿਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਪੰਜਾਬ ਸਰਕਾਰ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕਰੇਗੀ। ਜ਼ਿਲ੍ਹਾ ਮੋਗਾ ਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਬਾਰਦਾਨੇ ਜਾਂ ਲਿਫ਼ਟਿੰਗ ਦੀ ਕੋਈ ਸਮੱਸਿਆ ਮੰਡੀਆਂ ‘ਚ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੋਗਾ ਦੀ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਮੋਗਾ ਮੰਡੀ ਵਿਖੇ ਨੌਹਰੀਆ ਰਾਮ ਕ੍ਰਿਸ਼ਨ ਕੁਮਾਰ ਦੀ ਦੁਕਾਨ ‘ਤੇ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਲਛਮਣ ਸਿੰਘ ਪਿੰਡ ਚੰਦ ਨਵਾਂ ਦੇ ਝੋਨੇ ਦੀ 200 ਬੋਰੀ ਦਾ ਭਾਅ ਲਗਾਉਂਦੇ ਹੋਏ ਕਹੇ। ਅੱਜ ਮੋਗਾ ਮੰਡੀ ਵਿਖੇ ਪਹਿਲੇ ਦਿਨ ਝੋਨੇ ਦਾ ਭਾਅ ਲੱਗਣ ਦੀ ਖ਼ੁਸ਼ੀ ਵਿਚ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਮੀਰ ਜੈਨ ਨੇ ਲੱਡੂਆਂ ਨਾਲ ਸਭ ਦਾ ਮੂੰਹ ਮਿੱਠਾ ਕਰਵਾਇਆ ਅਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਈਆਂ ਹਦਾਇਤਾਂ ‘ਤੇ ਖ਼ਰੀਦ ਏਜੰਸੀਆਂ ਨੂੰ ਜਾਣੂੰ ਕਰਵਾ ਦਿੱਤਾ ਗਿਆ ਹੈ ਕਿ ਕੋਈ ਵੀ ਕਿਸਾਨ ਮੰਡੀਆਂ ਵਿਚ ਪਰੇਸ਼ਾਨੀ ਦਾ ਸਾਹਮਣਾ ਨਾ ਕਰੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣਾ ਝੋਨਾ ਸੁਕਾ ਕੇ ਹੀ ਮੰਡੀ ਵਿਚ ਲਿਆਉਣ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਝੋਨਾ 17 ਪ੍ਰਤੀਸ਼ਤ ਦੀ ਨਮੀ ਵਾਲਾ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਬਾਰਦਾਨੇ ਅਤੇ ਲਿਫ਼ਟਿੰਗ ਦਾ ਵੀ ਪੂਰਾ ਪ੍ਰਬੰਧ ਹੈ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ, ਯੂਥ ਪ੍ਰਧਾਨ ਵਿੱਕੀ ਦੌਧਰੀਆ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵਿੰਦਰਪਾਲ ਸਿੰਘ ਰਵੀ, ਐਡੀਸ਼ਨਲ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ, ਜ਼ਿਲ੍ਹਾ ਮੰਡੀ ਅਫ਼ਸਰ ਜਸਵੀਰ ਸਿੰਘ ਬਰਾੜ, ਮਾਰਕੀਟ ਕਮੇਟੀ ਦੇ ਸਕੱਤਰ ਹਰਸ਼ਵੰਤ ਸਿੰਘ, ਮਾਰਕਫੈਡ ਦੇ ਡੀ.ਐਮ. ਸਚਿਨ ਗਰਗ, ਮੈਨੇਜਰ ਹਰਮਨਜਿੰਦਰ ਸਿੰਘ, ਵੇਅਰ ਹਾਊਸ ਦੇ ਡੀ.ਐਮ. ਸੁਖਵਿੰਦਰ ਸਿੰਘ, ਏ.ਡੀ.ਐਮ. ਦਪਿੰਦਰਜੀਤ ਸਿੰਘ, ਮੈਨੇਜਰ ਰਾਜਨ ਖੰਨਾ, ਪਨਸਪ ਦੇ ਡੀ.ਐਮ. ਮਨਪ੍ਰੀਤ ਸਿੰਘ, ਪਨਗਰੇਨ ਦੇ ਏ.ਐਫ.ਐਸ.ਓ. ਗੁਰਲਾਲ ਸਿੰਘ, ਇੰਸਪੈਕਟਰ ਜਗਦੀਪ ਸਿੰਘ ਧਾਲੀਵਾਲ, ਮਾਰਕੀਟ ਕਮੇਟੀ ਸੁਪਰਵਾਈਜ਼ਰ ਬਲਵੰਤ ਸਿੰਘ, ਜਗਰੂਪ ਸਿੰਘ ਬਹੋਨਾ, ਵੇਅਰ ਹਾਊਸ ਦੇ ਇੰਸਪੈਕਟਰ ਜਗਮੀਤ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਆਗਿਆਪਾਲ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਮੀਰ ਜੈਨ, ਸਕੱਤਰ ਰਾਹੁਲ ਗਰਗ, ਚੇਅਰਮੈਨ ਅੰਗਰੇਜ਼ ਸਿੰਘ ਸਮਰਾ, ਸੀਨੀਅਰ ਵਾਈਸ ਪ੍ਰਧਾਨ ਨੈਬ ਸਿੰਘ, ਅਜੈ ਮੰਗਲਾ, ਸੂਰਜ ਜੈਨ, ਬਿਪਨ ਕੁਮਾਰ ਬਿੱਟਾ, ਕੈਸ਼ੀਅਰ ਹਿਤੇਸ਼ ਗੋਇਲ, ਰਵੀ ਧੀਰ, ਕਸ਼ਿਸ਼ ਬਾਂਸਲ, ਪ੍ਰਦੀਪ ਮੰਗਲਾ, ਵਿਨੋਦ ਕੁਮਾਰ, ਰਾਜਪਾਲ, ਸੰਚਿਤ ਧੀਰ, ਵਿਨੋਦ ਗਰਗ, ਵਿੱਦਿਆ ਸ਼ਰਮਾ, ਸੁਭਾਸ਼ ਚੰਦਰ, ਅੰਕੁਰ, ਬੂਟਾ ਸਿੰਘ, ਵਿਰੋਧ ਕੁਮਾਰ ਟੈਣੀ, ਵੈਬਵ ਸਿੰਗਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਆੜ੍ਹਤੀਏ ਤੇ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਕਣਕ ਦੀ ਫ਼ਸਲ ’ਚ 25 ਰੁਪਏ ਪ੍ਰਤੀ ਕੁਇੰਟਲ ਵਾਧਾ ਕਿਸਾਨਾਂ ਨਾਲ ਮਜ਼ਾਕ-ਬਲਰਾਜ ਸਿੰਘ ਖ਼ਲਸਾ ਅਗਲੀ ਖ਼ਬਰ ਨਛੱਤਰ ਸਿੰਘ ਕੂੰਨਰ ਨੇ ਸਰੀ ਸਿਟੀ ਦੇ ਮੇਅਰ ਬ੍ਰਾਂਡੇ ਲੋਕ ਅਤੇ ਕੌਂਸਲਰ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।