07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਟੀਮ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਵਲੋਂ ਮੋਗਾ ਹਲਕੇ ਅੰਦਰ ਮੀਟਿੰਗਾਂ ਜਾਰੀ ਪਿੰਡਾਂ ਅੰਦਰ ਮਿਲ ਰਿਹਾ ਪੂਰਾ ਸਮਰਥਨ-ਬੁੱਕਣ ਵਾਲਾ

ਮੋਗਾ, 6 ਅਕਤੂਬਰ (ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੀ ਟੀਮ ਨੇ ਪਿੰਡ ਮੋਠਾਂ ਵਾਲੀ ਵਿਖੇ ਕੀਤੀ ਮੀਟਿੰਗ ਨੂੰ ਅਗਵਾਈ ਕਰਤਾ ਤਰਨਦੀਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀ ਸਰਕਾਰ 2027 ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਸਰਕਾਰ ਬਣਾਵੇਗੀ, ਕਿਉਂਕਿ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਬਹੁਤ ਪਿਆਰ ਕਰਦੇ ਹਨ ਅਤੇ ਨਸ਼ਿਆਂ ਵਿਰੁੱਧ ਚਲਾਈ ਖ਼ਾਲਸਾ ਵਹੀਰ ਵਲੋਂ ਕੀਤੇ ਕੰਮਾਂ ਨੂੰ ਅੱਜ ਵੀ ਯਾਦ ਕਰਦੇ ਹਨ। ਯੁੱਧ ਨਸ਼ਿਆਂ ਵਿਰੁੱਧ ਸਰਕਾਰ ਦਾ ਯੁੱਧ ਪੂਰੀ ਤਰ੍ਹਾਂ ਫਲਾਪ ਹੋ ਗਿਆ।

ਅਜੀਤ ਡੈਸਕ 07-10-2026
ਮੋਗਾ, 6 ਅਕਤੂਬਰ (ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੀ ਟੀਮ ਨੇ ਪਿੰਡ ਮੋਠਾਂ ਵਾਲੀ ਵਿਖੇ ਕੀਤੀ ਮੀਟਿੰਗ ਨੂੰ ਅਗਵਾਈ ਕਰਤਾ ਤਰਨਦੀਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀ ਸਰਕਾਰ 2027 ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਸਰਕਾਰ ਬਣਾਵੇਗੀ, ਕਿਉਂਕਿ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਬਹੁਤ ਪਿਆਰ ਕਰਦੇ ਹਨ ਅਤੇ ਨਸ਼ਿਆਂ ਵਿਰੁੱਧ ਚਲਾਈ ਖ਼ਾਲਸਾ ਵਹੀਰ ਵਲੋਂ ਕੀਤੇ ਕੰਮਾਂ ਨੂੰ ਅੱਜ ਵੀ ਯਾਦ ਕਰਦੇ ਹਨ। ਯੁੱਧ ਨਸ਼ਿਆਂ ਵਿਰੁੱਧ ਸਰਕਾਰ ਦਾ ਯੁੱਧ ਪੂਰੀ ਤਰ੍ਹਾਂ ਫਲਾਪ ਹੋ ਗਿਆ। ਲੋਕਾਂ ਦੇ ਜਵਾਨ ਧੀ-ਪੁੱਤ ਨਸ਼ਿਆਂ ਕਾਰਨ ਮਰ ਰਹੇ ਹਨ, ਪਰ ਅਫ਼ਸੋਸ ਸਰਕਾਰ ਝੂਠ ਬੋਲਣ ਤੋਂ ਇਲਾਵਾ ਕੁਝ ਨਹੀਂ ਕਰ ਰਹੀ। ਭਰਾ ਜਗਜਿੰਦਰ ਸਿੰਘ ਬੁੱਕਣ ਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਰੀਆਂ ਪਾਰਟੀਆਂ ਦਾ ਨਿਸ਼ਾਨਾ ਕੇਵਲ ਭਾਈ ਅੰਮ੍ਰਿਤਪਾਲ ਸਿੰਘ ਹੈ ਤੇ ਉਹ ਲੋਕ ਹੀ ਭਾਈ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਬੋਲਦੇ ਹਨ, ਜਿਨ੍ਹਾਂ ਨੇ ਆਪਣੀਆਂ ਸਰਕਾਰਾਂ ਵੇਲੇ ਵੱਡੇ-ਵੱਡੇ ਘਪਲੇ ਕੀਤੇ ਹਨ ਅਤੇ ਲੋਕਾਂ ‘ਤੇ ਜ਼ੁਲਮ ਕੀਤੇ। ਇਸ ਮੌਕੇ ਰਣਜੀਤ ਸਿੰਘ ਜੌਹਲ, ਰਾਜਪਾਲ ਸਿੰਘ ਮੱਲ੍ਹੀ, ਬਲਦੇਵ ਸਿੰਘ ਪ੍ਰਧਾਨ, ਸਰਬਜੀਤ ਸਿੰਘ ਜੌਹਲ, ਜਸ਼ਨਦੀਪ ਸਿੰਘ, ਜਸਪਾਲ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ ਨੰਬਰਦਾਰ, ਨਿਰੰਜਨ ਸਿੰਘ ਜੌਹਲ, ਸੋਨੂੰ ਬਾਂਸਲ, ਸੁਖਮੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਮੇਲੇ ਦਾ ਪੋਸਟਰ ਜਾਰੀ ਅਗਲੀ ਖ਼ਬਰ ਰੱਬੀ ਫਸਲਾਂ ਦੀ ਐਮ.ਐਸ.ਪੀ. ਵਿਚ ਵਾਧਾ ਕਿਸਾਨਾਂ ਲਈ ਅਹਿਮ ਫੈਸਲਾ-ਐੱਡ. ਅਮਿਤ ਅਗਰਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।