ਦਸਮੇਸ਼ ਸਕੂਲ ਬਿਲਾਸਪੁਰ ’ਚ ਖੇਡਿਆ ਨਾਟਕ ‘ਸੁਲਗਦੀ ਧਰਤੀ’
ਨਸ਼ਿਆਂ ਤੇ ਹੋਰ ਸਮਾਜਿਕ ਅਲਾਮਤਾਂ ਪ੍ਰਤੀ ਕੀਤਾ ਜਾਗਰੂਕ
ਨਿਹਾਲ ਸਿੰਘ ਵਾਲਾ, 6 ਅਕਤੂਬਰ (ਟਿਵਾਣਾ)-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੇ ਆਦੇਸ਼ਾਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਗਾ ਅਸ਼ੀਸ਼ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਮਠਾੜੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸੁਲਗਦੀ ਧਰਤੀ ਨੁੱਕੜ ਨਾਟਕ ਖੇਡਿਆ ਗਿਆ। ਟੀਮ ਥੀਏਟਰ ਜ਼ਿੰਦਾਬਾਦ ਨਿਹਾਲ ਸਿੰਘ ਵਾਲਾ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਹ ਨੁੱਕੜ ਨਾਟਕ ਪੇਸ਼ ਕੀਤਾ ਗਿਆ ਜਿਸ ਦੇ ਲੇਖਕ ਬਲਰਾਜ ਸਾਗਰ ਹਨ।
ਨਿਹਾਲ ਸਿੰਘ ਵਾਲਾ, 6 ਅਕਤੂਬਰ (ਟਿਵਾਣਾ)-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੇ ਆਦੇਸ਼ਾਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਗਾ ਅਸ਼ੀਸ਼ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਮਠਾੜੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸੁਲਗਦੀ ਧਰਤੀ ਨੁੱਕੜ ਨਾਟਕ ਖੇਡਿਆ ਗਿਆ। ਟੀਮ ਥੀਏਟਰ ਜ਼ਿੰਦਾਬਾਦ ਨਿਹਾਲ ਸਿੰਘ ਵਾਲਾ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਹ ਨੁੱਕੜ ਨਾਟਕ ਪੇਸ਼ ਕੀਤਾ ਗਿਆ ਜਿਸ ਦੇ ਲੇਖਕ ਬਲਰਾਜ ਸਾਗਰ ਹਨ। ਨਾਮੀ ਨਿਰਦੇਸ਼ਕ ਤੇ ਰੰਗਕਰਮੀ ਸੁਖਦੇਵ ਲੱਧੜ ਅਤੇ ਨਵਪ੍ਰੀਤ ਗਿੱਲ ਨੇ ਆਪਣੇ ਹਿੱਸੇ ਆਏ ਪਾਤਰਾਂ ਨਾਲ ਪੂਰਾ ਇਨਸਾਫ ਕੀਤਾ। ਇਸ ਦੌਰਾਨ ਸਮਾਜ ਵਿਚ ਵਧ ਰਹੇ ਨਸ਼ਿਆਂ ਦੇ ਰੁਝਾਨ, ਵਧੀਆਂ ਹੋਈਆਂ ਲੁੱਟਾਂ ਖੋਹਾਂ, ਮਾਪਿਆਂ ਦੇ ਹੋ ਰਹੇ ਨਿਰਾਦਰ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਅਲਾਮਤਾਂ ਤੇ ਕਰਾਰੀਆਂ ਚੋਟਾਂ ਕੀਤੀਆਂ ਗਈਆਂ। ਅਧਿਆਪਕ ਤੇ ਵਿਦਿਆਰਥੀ ਨਾਟਕ ਦੌਰਾਨ ਕਦੇ ਰੋਣ ਹੱਕੇ ਹੁੰਦੇ ਦੇਖੇ ਗਏ ਜਦ ਕਿ ਕਦੇ ਤਿੱਖੇ ਵਿਅੰਗਮਈ ਤੀਰਾਂ ਕਾਰਨ ਖਿੜ ਖਿੜਾ ਕੇ ਹੱਸਦੇ ਵੀ ਦੇਖੇ ਗਏ। ਦਰਅਸਲ ਰੰਗਕਰਮੀਆਂ ਨੇ ਹਾਜ਼ਰੀਨ ਨੂੰ ਪਰਿਵਾਰ, ਸਮਾਜ ਤੇ ਰਾਸ਼ਟਰ ਪ੍ਰਤੀ ਬਣਦੇ ਫ਼ਰਜ਼ਾਂ ਪ੍ਰਤੀ ਸੁਚੇਤ ਕੀਤਾ। ਪ੍ਰਿੰਸੀਪਲ ਗੁਰਪ੍ਰੀਤ ਕੌਰ, ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਅਤੇ ਸਮੁੱਚੇ ਸਟਾਫ਼ ਨੇ ਨਾਟਕ ਟੀਮ ਦੀ ਸਫਲ ਪੇਸ਼ਕਾਰੀ ਦੀ ਭਰਵੀਂ ਸ਼ਲਾਘਾ ਕੀਤੀ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਅਤੇ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਆਪਣੇ ਪੈਗ਼ਾਮ ਵਿਚ ਕਿਹਾ ਕਿ ਸਮਾਜ ਨੂੰ ਸੇਧ ਦੇਣ ਵਾਲੇ ਅਜਿਹੇ ਨਾਟਕਾਂ ਦੀ ਅਜੋਕੇ ਸਮੇਂ ਵਿਚ ਬਹੁਤ ਜ਼ਿਆਦਾ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਚੇਤਨ ਨੌਜਵਾਨ ਹੀ ਸਮਾਜ ਵਿੱਚ ਫੈਲੇ ਨਸ਼ਿਆਂ ਦੇ ਮੱਕੜਜਾਲ ਨੂੰ ਤੋੜ ਸਕਦੇ ਹਨ।