08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਦੀ ਚੋਣ ਹੋਈ ਰੱਦ ਅਦਾਲਤ ਦੇ ਫ਼ੈਸਲੇ ਅਨੁਸਾਰ ਛੇ ਹਫ਼ਤਿਆਂ ਅੰਦਰ ਚੋਣ ਕਰਵਾਉਣ ਦੇ ਹੁਕਮ

ਬਾਘਾ ਪੁਰਾਣਾ, 7 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਦੀ ਚੋਣ ਭੰਗ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵਲੋਂ ਦਸੰਬਰ 2024 ‘ਚ ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਦੀ ਬਿਨਾਂ ਵੋਟਾਂ ਪਾਏ ਚੋਣ ਕੀਤੀ ਗਈ ਸੀ।

ਅਜੀਤ ਡੈਸਕ 08-10-2026
ਬਾਘਾ ਪੁਰਾਣਾ, 7 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਦੀ ਚੋਣ ਭੰਗ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵਲੋਂ ਦਸੰਬਰ 2024 ‘ਚ ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਦੀ ਬਿਨਾਂ ਵੋਟਾਂ ਪਾਏ ਚੋਣ ਕੀਤੀ ਗਈ ਸੀ। ਇਸ ਚੋਣ ਨੂੰ ਲੈ ਕੇ ਸਭ ਤੋਂ ਵੱਧ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਵਿਰੋਧ ਕੀਤਾ ਗਿਆ ਸੀ। ਇਸ ਵਿਰੋਧ ਨੂੰ ਲੈ ਕੇ ਕਾਫੀ ਲੰਮਾ ਸਮਾਂ ਵਿਵਾਦ ਚੱਲਦਾ ਰਿਹਾ ਅਤੇ ਅੰਤ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਇਸ ਚੋਣ ਨੂੰ ਲੈ ਕੇ ਅਦਾਲਤ ਵਿਚ ਕੇਸ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਸੱਤਾਧਾਰੀ ਪਾਰਟੀ ਵਲੋਂ ਦਬਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ ਪਰ ਮਾਣਯੋਗ ਸੁਪਰੀਮ ਕੋਰਟ ਵਲੋਂ ਇਸ ਚੋਣ ਨੂੰ ਰੱਦ ਕਰਨ ਦੇ ਨਿਰਦੇਸ਼ ਦਿੱਤੇ ਗਏ ਅਤੇ ਅੰਤ ਬਾਘਾ ਪੁਰਾਣਾ ਦੇ 15 ਵਾਰਡਾਂ ਦੀ ਚੋਣ ਨੂੰ ਰੱਦ ਕਰ ਦਿੱਤਾ ਗਿਆ ਅਤੇ ਮਾਣਯੋਗ ਅਦਾਲਤ ਵਲੋਂ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਉਂਦੇ ਛੇ ਹਫ਼ਤਿਆਂ ਤੱਕ ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਦੀ ਚੋਣ ਦੁਬਾਰਾ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਮਾਣਯੋਗ ਅਦਾਲਤ ਦੇ ਇਸ ਇਤਿਹਾਸਕ ਫ਼ੈਸਲੇ ਨਾਲ ਲੋਕਾਂ ਦਾ ਮਾਣਯੋਗ ਸੁਪਰੀਮ ਕੋਰਟ ਦੇ ਹੋਰ ਵਿਸ਼ਵਾਸ ਵੱਧ ਗਿਆ ਹੈ ਅਤੇ ਆਉਣ ਵਾਲੇ ਸਮੇਂ ‘ਚ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਸੱਤਾਧਾਰੀ ਸਰਕਾਰ ਵਲੋਂ ਕੀਤੀਆਂ ਧਾਂਦਲੀਆਂ ਦੇ ਹੋਰ ਵੀ ਕਈ ਅਹਿਮ ਖ਼ੁਲਾਸੇ ਕੀਤੇ ਜਾਣਗੇ।
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਨਾਲ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਨੇ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਮੋਗਾ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।