09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਐਲ. ਕੇ. ਜੀ. ਦੇ ਵਿਦਿਆਰਥੀਆਂ ਲਈ ਚੀਜ਼ਾਂ ਦੀ ਪਹਿਚਾਣ ਸੰਬੰਧੀ ਗਤੀਵਿਧੀ

ਕਿਸ਼ਨਪੁਰਾ ਕਲਾਂ, 8 ਅਕਤੂਬਰ (ਅਮੋਲਕ ਸਿੰਘ ਕਲਸੀ)- ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਐਲ. ਕੇ.

ਬਲੌਜ਼ਮਜ਼ ਸਕੂਲ ਦੇ ਐਲ. ਕੇ. ਜੀ. ਦੇ ਗਤੀਵਿਧੀਆਂ ‘ਚ ਭਾਗ ਲੈਂਦੇ ਹੋਏ ਸਕੂਲੀ ਬੱਚੇ। 09-10-2026
ਕਿਸ਼ਨਪੁਰਾ ਕਲਾਂ, 8 ਅਕਤੂਬਰ (ਅਮੋਲਕ ਸਿੰਘ ਕਲਸੀ)- ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਐਲ. ਕੇ. ਜੀ. ਜਮਾਤ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਲਈ ਚੀਜ਼ਾਂ ਦੀ ਪਹਿਚਾਣ ਨਾਲ ਸੰਬੰਧਿਤ ਇਕ ਰੌਚਕ ਅਤੇ ਗਿਆਨ ਵਰਧਕ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਵਿਚ ਆਲੇ-ਦੁਆਲੇ ਮੌਜੂਦ ਵੱਖ-ਵੱਖ ਵਸਤੂਆਂ ਦੀ ਪਹਿਚਾਣ ਕਰਨ, ਉਨ੍ਹਾਂ ਦੇ ਨਾਮ ਜਾਣਨ ਅਤੇ ਆਪਣੀ ਯਾਦਦਾਸ਼ਤ ਤੇ ਨਿਰੀਖਣ ਸ਼ਕਤੀ ਨੂੰ ਵਿਕਸਿਤ ਕਰਨਾ ਸੀ। ਗਤੀਵਿਧੀ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਅਤੇ ਤਸਵੀਰਾਂ ਦਿਖਾ ਕੇ ਉਨ੍ਹਾਂ ਦੀ ਪਹਿਚਾਣ ਕਰਵਾਈ ਗਈ। ਬੱਚਿਆਂ ਨੇ ਬੜੇ ਉਤਸ਼ਾਹ ਤੇ ਉਤਸੁਕਤਾ ਨਾਲ ਗਤੀਵਿਧੀ ਵਿਚ ਭਾਗ ਲੈਂਦਿਆਂ ਵਸਤੂਆਂ ਦੇ ਨਾਮ ਦੱਸੇ ਅਤੇ ਆਪਣੀ ਜਾਣਕਾਰੀ ਸਾਂਝੀ ਕੀਤੀ। ਖੇਡ-ਖੇਡ ਵਿਚ ਕਰਵਾਈ ਗਈ ਇਸ ਗਤੀਵਿਧੀ ਨੇ ਬੱਚਿਆਂ ਦੇ ਸਿੱਖਣ ਨੂੰ ਹੋਰ ਵੀ ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣਾਇਆ। ਸਕੂਲ ਦੀ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਬੱਚਿਆਂ ਦੀ ਮੁੱਢਲੀ ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ। ਗਤੀਵਿਧੀ-ਆਧਾਰਿਤ ਸਿੱਖਿਆ ਰਾਹੀਂ ਬੱਚੇ ਚੀਜ਼ਾਂ ਨੂੰ ਦੇਖ ਕੇ, ਪਛਾਣ ਕੇ ਅਤੇ ਖ਼ੁਦ ਭਾਗ ਲੈ ਕੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸਿੱਖਦੇ ਹਨ। ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਆਤਮ-ਵਿਸ਼ਵਾਸ, ਨਿਰੀਖਣ ਸ਼ਕਤੀ ਅਤੇ ਰਚਨਾਤਮਿਕ ਸੋਚ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਪ੍ਰੈਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਵਲੋਂ ਸਮੇਂ-ਸਮੇਂ ‘ਤੇ ਅਜਿਹੀਆਂ ਵਿਹਾਰਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਨੰਨ੍ਹੇ ਬੱਚਿਆਂ ਵਿਚ ਸਿੱਖਣ ਦੀ ਉਤਸੁਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਖ਼ੁਸ਼ੀ ਭਰੇ ਮਾਹੌਲ ਵਿਚ ਸਿੱਖਣ ਦੇ ਮੌਕੇ ਪ੍ਰਦਾਨ ਕਰਨਾ ਸਕੂਲ ਦੀ ਮੁੱਖ ਤਰਜੀਹ ਹੈ।
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਇੰਡੀਅਨ ਏਅਰ ਫੋਰਸ ਦਿਵਸ ਮੌਕੇ ਵਿਸ਼ੇਸ਼ ਅਸੈਂਬਲੀ ਕਰਵਾਈ ਅਗਲੀ ਖ਼ਬਰ ਨਸ਼ਿਆਂ ਦੀ ਰੋਕਥਾਮ ਲਈ 20 ਪ੍ਰਭਾਵਿਤ ਸਥਾਨਾਂ ’ਤੇ ਵਿਸ਼ੇਸ਼ ਫੋਕਸ, 60 ਦਿਨਾਂ ਦੀ ਮੁਹਿੰਮ- ਡੀ. ਸੀ. ਨਸ਼ਾ ਛੱਡਣ ਵਾਲਿਆਂ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।