09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਭਲਕੇ ਸੰਗਰੂਰ ਵਿਖੇ ਮਾਨ ਸਰਕਾਰ ਖ਼ਿਲਾਫ਼ ਗਰਜਣਗੇ ਮੁਲਾਜ਼ਮ- ਡੀ. ਟੀ. ਐਫ.

ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝੇ ਮੁਲਾਜ਼ਮ ਮੰਚ ਪੰਜਾਬ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਦੇ ਮੰਗਾਂ-ਮਸਲਿਆਂ ਦੇ ਹੱਲ ਲਈ 10 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਸਾਹਮਣੇ ਮਹਾਂ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਮੀਟਿੰਗ ਕਰਦਿਆਂ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ (ਸਬੰਧਿਤ ਡੀ.

ਅਜੀਤ ਡੈਸਕ 09-10-2026
ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝੇ ਮੁਲਾਜ਼ਮ ਮੰਚ ਪੰਜਾਬ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਦੇ ਮੰਗਾਂ-ਮਸਲਿਆਂ ਦੇ ਹੱਲ ਲਈ 10 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਸਾਹਮਣੇ ਮਹਾਂ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਮੀਟਿੰਗ ਕਰਦਿਆਂ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ (ਸਬੰਧਿਤ ਡੀ.ਐਮ.ਐਫ.) ਜ਼ਿਲ੍ਹਾ ਇਕਾਈ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਭਗਤਾ ਨੇ ਕਿਹਾ ਕਿ ਮੁਲਾਜ਼ਮ ਵਿਰੋਧੀ ਪੰਜਾਬ ਦੀ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਭੱਜ ਗਈ ਹੈ। ਪੰਜਾਬ ਦੇ ਮੁਲਾਜ਼ਮ ਪਿਛਲੇ ਸਮੇਂ ਤੋਂ ਲਗਾਤਾਰ ਸੰਘਰਸ਼ਾਂ ‘ਚ ਹਨ। ਜਿਸ ਦੇ ਚੱਲਦਿਆਂ ਮੁਲਾਜ਼ਮ ਰੋਹ ਤੇਜ਼ ਹੋ ਗਿਆ ਹੈ। ਡੀ.ਟੀ.ਐਫ. ਮੋਗਾ ਦੇ ਜ਼ਿਲ੍ਹਾ ਸਕੱਤਰ ਹਰਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੋਂ ਟਾਲਾ ਵੱਟ ਰਹੀ ਹੈ। ਵਿੱਤ ਸਕੱਤਰ ਸੁਖਦੇਵ ਕੁਮਾਰ ਅਤੇ ਪ੍ਰੈੱਸ ਸਕੱਤਰ ਸੁਖਮੰਦਰ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ ਉਪਰੋਕਤ ਮੰਗਾਂ ਮਨਵਾਉਣ ਲਈ ਡੀ.ਟੀ.ਐਫ. ਮੋਗਾ ਦੀ ਜ਼ਿਲ੍ਹਾ ਇਕਾਈ ਦੀ ਸਮੁੱਚੀ ਲੀਡਰਸ਼ਿਪ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਜਾ ਕੇ 10 ਅਕਤੂਬਰ ਦੀ ਮਹਾਂ ਰੈਲੀ ਲਈ ਲਾਮਬੰਦੀ ਮੁਹਿੰਮ ਚਲਾਈ ਗਈ ਹੈ ਤੇ ਅਧਿਆਪਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲਾਮਬੰਦੀ ਮੁਹਿੰਮ ਤਹਿਤ ਜ਼ਿਲ੍ਹਾ ਕਮੇਟੀ ਮੈਂਬਰਾਂ ਕੁਲਵਿੰਦਰ ਸਿੰਘ ਧਾਲੀਵਾਲ, ਸੰਦੀਪ ਮਹਿਰੋਂ, ਸਰਬਜੀਤ ਸਿੰਘ ਸੰਗਤਪੁਰਾ, ਬਿਕਰਮਜੀਤ ਸਿੰਘ ਵਲੋਂ ਲਾਮਬੰਦੀ ਮੁਹਿੰਮ ਚਲਾਈ ਜਾ ਰਹੀ ਹੈ।
ਪਿਛਲੀ ਖ਼ਬਰ ਸੰਤ ਬਾਬਾ ਗੁਰਦੀਪ ਸਿੰਘ ਨੇ ਵਿਧਾਇਕ ਬਿਲਾਸਪੁਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਨੰਬਰਦਾਰ ਯੂਨੀਅਨ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਮੀਟਿੰਗ ਹੋਈ ਭਲਕੇ ਸੰਗਰੂਰ ਰੈਲੀ ’ਚ ਵੱਡੀ ਗਿਣਤੀ ’ਚ ਐਨ. ਪੀ. ਐਸ. ਕਰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।