10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਆਕਸਫੋਰਡ ਦੇ ਵਿਦਿਆਰਥੀਆਂ ਨੇ ਗੁਰਮਤਿ ਸਮਾਗਮ ਵਿਚ ਪ੍ਰਾਪਤ ਕੀਤੀਆਂ ਪੁਜ਼ੀਸ਼ਨਾਂ 20 ਸਕੂਲਾਂ ਦੇ 500 ਬੱਚਿਆਂ ਨੇ ਲਿਆ ਗੁਰਮਤਿ ਸਮਾਗਮ ਵਿਚ ਭਾਗ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਇਕ ਅਜਿਹੀ ਮਾਣਮੱਤੀ ਅਤੇ ਅਗਾਂਹਵਧੂ ਸੰਸਥਾ ਹੈ ਜਿਸ ਦੇ ਵਿਦਿਆਰਥੀ ਸਿਰਫ਼ ਅਕਾਦਮਿਕ ਵਿਚ ਹੀ ਨਹੀਂ ਬਲਕਿ ਹਰ ਖੇਤਰ ਦੇ ਚਮਕਦੇ ਸਿਤਾਰੇ ਹਨ। ਵਿਦਿਆਰਥੀਆਂ ਨੂੰ ਅਕਾਦਮਿਕ ਵਿੱਦਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨਾਲ ਜੁੜੀ ਧਾਰਮਿਕ ਵਿੱਦਿਆ ਵੀ ਗ੍ਰਹਿਣ ਕਰਵਾਈ ਜਾਂਦੀ ਹੈ ।

ਅਜੀਤ ਡੈਸਕ 10-10-2026
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਇਕ ਅਜਿਹੀ ਮਾਣਮੱਤੀ ਅਤੇ ਅਗਾਂਹਵਧੂ ਸੰਸਥਾ ਹੈ ਜਿਸ ਦੇ ਵਿਦਿਆਰਥੀ ਸਿਰਫ਼ ਅਕਾਦਮਿਕ ਵਿਚ ਹੀ ਨਹੀਂ ਬਲਕਿ ਹਰ ਖੇਤਰ ਦੇ ਚਮਕਦੇ ਸਿਤਾਰੇ ਹਨ। ਵਿਦਿਆਰਥੀਆਂ ਨੂੰ ਅਕਾਦਮਿਕ ਵਿੱਦਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨਾਲ ਜੁੜੀ ਧਾਰਮਿਕ ਵਿੱਦਿਆ ਵੀ ਗ੍ਰਹਿਣ ਕਰਵਾਈ ਜਾਂਦੀ ਹੈ । ਬੀਤੇ ਦਿਨੀਂ ਗੁਰਦੁਆਰਾ ਦੋਦਾ ਤਾਲ ਗੁਰੂ ਕੀ ਢਾਬ ਜੈਤੋ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਮੁੱਖ ਰੱਖਦਿਆਂ ਦਸਤਾਰ ਸਜਾਉਣ, ਗੁਰਬਾਣੀ ਕੰਠ, ਸੁੰਦਰ ਲਿਖਾਈ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ ਜਿਸ ਵਿਚ 20 ਸਕੂਲਾਂ ਦੇ 500 ਬੱਚਿਆਂ ਨੇ ਵੱਖ - ਵੱਖ ਮੁਕਾਬਲਿਆਂ ਵਿਚ ਭਾਗ ਲਿਆ। ਆਕਸਫੋਰਡ ਦੇ ਵਿਦਿਆਰਥੀ ਵੀ ਇਸ ਮੁਕਾਬਲੇ ਦਾ ਹਿੱਸਾ ਬਣੇ ,ਸੰਸਥਾ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਜਸਰਾਜ ਸਿੰਘ ਨੇ ਦਸਤਾਰ ਸਜਾਉਣ ਦੇ ਮੁਕਾਬਲੇ ਵਿਚ 250 ਬੱਚਿਆਂ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਗੁਰਨੀਤ ਕੌਰ ਨੇ ਗੁਰਬਾਣੀ ਕੰਠ ਦੇ ਮੁਕਾਬਲੇ ਵਿਚ 60 ਬੱਚਿਆਂ ਵਿਚੋਂ ਤੀਸਰਾ ਸਥਾਨ ਪ੍ਰਾਪਤ ਕਰ ਕੇ ਆਪਣੀ ਸੰਸਥਾ ਦਾ ਮਾਣ ਵਧਾਇਆ ਹੈ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਅਤੇ ਅੰਮ੍ਰਿਤਪਾਨ ਕਰਨ ਵਾਲੇ ਵਿਦਿਆਰਥੀਆਂ ਅਤੇ ਗੁਰਬਾਣੀ ਦੀ ਅਧਿਆਪਕਾ ਕੁਲਵਿੰਦਰ ਕੌਰ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਗੁਰਬਾਣੀ ਵੱਲ ਮੋੜਨਾ ਇਕ ਖ਼ਾਸ ਅਤੇ ਵਿਸ਼ੇਸ਼ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲੇ ਵਿਚ ਪੁਜ਼ੀਸ਼ਨਾਂ ਪ੍ਰਾਪਤ ਕਰ ਕੇ ਸਿੱਧ ਕੀਤਾ ਹੈ ਕਿ ਅੱਜ ਦਾ ਵਿਦਿਆਰਥੀ ਸਿਰਫ਼ ਕਿਤਾਬੀ ਗਿਆਨ ਤੱਕ ਹੀ ਸੀਮਤ ਨਹੀਂ ਹੈ ਸਗੋਂ ਉਹ ਗੁਰਮਤਿ ਅਨੁਸਾਰ ਆਪਣੇ ਆਪ ਨੂੰ ਢਾਲ ਕੇ ਇਕ ਸੁਚੱਜੇ ਜੀਵਨ ਦਾ ਧਾਰਨੀ ਵੀ ਬਣ ਸਕਦਾ ਹੈ। ਸਵੇਰ ਦੀ ਸਭਾ ਵਿਚ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਰਾਜਵਿੰਦਰ ਸਿੰਘ ਸੋਢੀ ਜਨਰਲ ਸਕੱਤਰ, ਗੁਰਮੀਤ ਸਿੰਘ ਗਿੱਲ ਸਰਪੰਚ ਨੇ ਵਿਦਿਆਰਥੀਆਂ ਨੂੰ ਇਸ ਸਫਲਤਾ ਦੀ ਵਧਾਈ ਦਿੱਤੀ ਤੇ ਇਸੇ ਤਰ੍ਹਾਂ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸਵ: ਜਰਨੈਲ ਸਿੰਘ ਮਾਣੂੰਕੇ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਪਰਗਟ ਸਿੰਘ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ-ਸਮਰਾ, ਘਲੋਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।