10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

‘ ਪੰਜਾਬ ਦੀ ਰੂਹ ਗਰਾਂਟ ਸੇਵਾ’ ਤਹਿਤ ਸੈਮੀਨਾਰ ਕਰਵਾਇਆ

ਨਿਹਾਲ ਸਿੰਘ ਵਾਲਾ, 9 ਅਕਤੂਬਰ (ਖਾਲਸਾ)-ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਅਤੇ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ, ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਗਿੱਲ, ਰਮਨਦੀਪ ਕੌਰ ਗਿੱਲ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋ ’ਚ ਪੰਜਾਬ ਦੀ ਰੂਹ ਗਰਾਂਟ ਸੇਵਾ ਵਲੋਂ ਚਲਾਏ ਜਾ ਰਹੇ ਪ੍ਰਾਇਮਰੀ/ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਦੀ ਅਗਵਾਈ ਅਤੇ ਰਹਿਨੁਮਾਈ ਪ੍ਰੋਜੈਕਟ ’ਤੇ ਸੈਮੀਨਾਰ ਕਰਵਾਇਆ ਗਿਆ| ਇਸ ਮੌਕੇ ਪਬਲਿਕ ਲਾਇਬਰੇਰੀ ਲੋਪੋ ਦੁਆਰਾ ਇਸ ਪ੍ਰੋਜੈਕਟ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਲਾਇਬ੍ਰੇਰੀ ਮੇਰਾ ਪਿੰਡ 360 ਦੇ ਅਨੁਸਾਰ ਕੰਮ ਕਰ ਰਹੀ ਹੈ| ਇਸ ਸੈਮੀਨਾਰ ’ਚ ਮੈਡਮ ਸਰਬਜੀਤ ਕੌਰ ਦੁਆਰਾ ਬੱਚਿਆਂ ਦੀ ਪੜ੍ਹਾਈ ਅਤੇ ਸਰਬਪੱਖੀ ਵਿਕਾਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਅਧਿਆਪਕਾਂ ਨੇ ਇਸ ਪ੍ਰੋਜੈਕਟ ਲਈ ਫਾਰਮ ਭਰੇ ਹਨ ਅਤੇ ਹੋਰ ਸਾਰੇ ਅਧਿਆਪਕਾਂ ਨੂੰ ਸਿੱਖਿਆ ਨੀਤੀ ਸਬੰਧੀ ਜਾਣੂੰ ਕਰਵਾਇਆ ਜਾਵੇਗਾ ਤਾਂ ਕਿ ਸਿੱਖਿਆ ਨੀਤੀ ਦੇ ਅਨੁਸਾਰ ਬੱਚਿਆਂ ਨੂੰ ਪੜ੍ਹਾਈ ਦੇ ਖੇਤਰ ’ਚ ’ਚ ਅੱਗੇ ਲਿਆਂਦਾ ਜਾਵੇ| ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਕਦਰਾਂ ਕੀਮਤਾਂ ਸਿਖਾਈਆਂ ਜਾਣੀਆਂ ਬਹੁਤ ਜ਼ਰੂਰੀ ਹਨ| ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਬੱਚਿਆਂ ਦੀ ਸਿੱਖਿਆ ਦੇ ਵਿਕਾਸ ’ਚ ਅਹਿਮ ਯੋਗਦਾਨ ਹੋਵੇਗਾ| ਸੰਸਥਾਵਾਂ ਦੇ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ‘ਪੰਜਾਬ ਦੀ ਰੂਹ ਗਰਾਂਟ ਸੇਵਾ’ ਨੂੰ ਸਮਾਜ ਸੇਵਾ ’ਚ ਬਹੁਤ ਵੱਡਾ ਕਦਮ ਦੱਸਿਆ|

ਅਜੀਤ ਡੈਸਕ 10-10-2026

ਪਿਛਲੀ ਖ਼ਬਰ ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਦੀ ਚੋਣ ਹੋਈ ਰੱਦ ਅਦਾਲਤ ਦੇ ਫ਼ੈਸਲੇ ਅਨੁਸਾਰ ਛੇ ਹਫ਼ਤਿਆਂ ਅੰਦਰ ਚੋਣ ਕਰਵਾਉਣ ਦ... ਅਗਲੀ ਖ਼ਬਰ ਸਵ: ਜਰਨੈਲ ਸਿੰਘ ਮਾਣੂੰਕੇ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।