10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜਗਸੀਰ ਸਿੰਘ ਬਰਾੜ ਦੀ ਚੌਥੀ ਬਰਸੀ ਮੌਕੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ 900 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ , 65 ਮਰੀਜ਼ ਅਪਰੇਸ਼ਨ ਲਈ ਚੁਣੇ

ਬਾਘਾ ਪੁਰਾਣਾ, 9 ਅਕਤੂਬਰ (ਟਿੰਕੂ ਕਾਠਪਾਲ)-ਹਾਰਵਰਡ ਕਾਨਵੈਂਟ ਸਕੂਲ ਦੇ ਚੇਅਰਮੈਨ ਨਵਦੀਪ ਸਿੰਘ ਬਰਾੜ ਅਤੇ ਡਾਇਰੈਕਟਰ ਜਗਦੀਪ ਸਿੰਘ ਬਰਾੜ ਦੇ ਸਤਿਕਾਰਯੋਗ ਪਿਤਾ ਜਗਸੀਰ ਸਿੰਘ ਬਰਾੜ ਦੀ ਚੌਥੀ ਬਰਸੀ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ।

ਸਕੂਲ ਦੇ ਚੇਅਰਮੈਨ ਨਵਦੀਪ ਸਿੰਘ ਬਰਾੜ ਸ਼ਹਿਰ ਦੇ ਆਗੂ ਅਤੇ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾਕਟਰ। ਤਸਵੀਰ : ਕਾਠਪਾਲ 10-10-2026
ਬਾਘਾ ਪੁਰਾਣਾ, 9 ਅਕਤੂਬਰ (ਟਿੰਕੂ ਕਾਠਪਾਲ)-ਹਾਰਵਰਡ ਕਾਨਵੈਂਟ ਸਕੂਲ ਦੇ ਚੇਅਰਮੈਨ ਨਵਦੀਪ ਸਿੰਘ ਬਰਾੜ ਅਤੇ ਡਾਇਰੈਕਟਰ ਜਗਦੀਪ ਸਿੰਘ ਬਰਾੜ ਦੇ ਸਤਿਕਾਰਯੋਗ ਪਿਤਾ ਜਗਸੀਰ ਸਿੰਘ ਬਰਾੜ ਦੀ ਚੌਥੀ ਬਰਸੀ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਕੈਂਪ ਦੌਰਾਨ ਸੰਕਰਾ ਆਈ ਹਸਪਤਾਲ, ਲੁਧਿਆਣਾ ਦੀ ਵਿਸ਼ੇਸ਼ ਮੈਡੀਕਲ ਟੀਮ ਵਲੋਂ ਕਰੀਬ 900 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 65 ਮਰੀਜ਼ ਅੱਖਾਂ ਦੇ ਅਪਰੇਸ਼ਨ ਲਈ ਚੁਣੇ ਗਏ, ਜਦਕਿ ਲਗਭਗ 350 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਹੋਰ ਲੋੜਵੰਦ ਮਰੀਜ਼ਾਂ ਨੂੰ ਡਾਕਟਰਾਂ ਦੀ ਸਲਾਹ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਮੈਡੀਕਲ ਟੀਮ ਨੇ ਮਰੀਜ਼ਾਂ ਨੂੰ ਅੱਖਾਂ ਦੀ ਸੰਭਾਲ ਅਤੇ ਲੋੜ ਅਨੁਸਾਰ ਅਗਲੇ ਇਲਾਜ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਕੈਂਪ ਵਿਚ ਪਹੁੰਚੇ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਲਈ ਸਕੂਲ ਪ੍ਰਬੰਧਕ ਕਮੇਟੀ ਵਲੋਂ ਅਤੁੱਟ ਲੰਗਰ ਦਾ ਪ੍ਰਬੰਧ ਕੀਤਾ ਗਿਆ। ਕੈਂਪ ਨੂੰ ਸਫਲ ਬਣਾਉਣ ਵਿਚ ਸਕੂਲ ਦੇ ਸਟਾਫ਼ ਮੈਂਬਰਾਂ ਅਤੇ ਹੋਰ ਸਹਿਯੋਗੀਆਂ ਵਲੋਂ ਵਿਸ਼ੇਸ਼ ਸੇਵਾਵਾਂ ਨਿਭਾਈਆਂ ਗਈਆਂ। ਸ੍ਰ. ਜਗਸੀਰ ਸਿੰਘ ਬਰਾੜ ਦੀ ਚੌਥੀ ਬਰਸੀ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਸ਼ਹਿਰ ਵਾਸੀਆਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮਾਤਾ ਜਸਵੀਰ ਕੌਰ ਬਰਾੜ, ਮੈਡਮ ਨਵਜੋਤ ਕੌਰ ਬਰਾੜ, ਪਰਮਿੰਦਰ ਕੌਰ ਬਰਾੜ, ਜੈਸਿਕਾ ਕੌਰ ਬਰਾੜ, ਅੰਮ੍ਰਿਤ ਕੌਰ ਬਰਾੜ, ਸੁਖਮਣੀ ਕੌਰ ਬਰਾੜ, ਸਬਰੀਨ ਕੌਰ ਬਰਾੜ, ਕਨਵਰ ਪ੍ਰਤਾਪ ਸਿੰਘ ਬਰਾੜ ਤੋਂ ਇਲਾਵਾ ਜਗਜੀਵਨ ਸਿੰਘ ਗਿੱਲ ਅਤੇ ਸੁਖਦੀਪ ਕੌਰ ਗਿੱਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਹਾਰਵਰਡ ਕਾਨਵੈਂਟ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ, ਡਰਾਈਵਰਾਂ ਅਤੇ ਸ਼ਹਿਰ ਵਾਸੀਆਂ ਨੇ ਵੀ ਕੈਂਪ ਵਿਚ ਸ਼ਮੂਲੀਅਤ ਕਰਦਿਆਂ ਸ੍ਰ. ਜਗਸੀਰ ਸਿੰਘ ਬਰਾੜ ਦੀ ਯਾਦ ਨੂੰ ਨਮਨ ਕੀਤਾ। ਇਸ ਤੋਂ ਇਲਾਵਾ ਸ੍ਰੀ ਰਾਮ ਲੀਲਾ ਕਮੇਟੀ ਦੇ ਚੇਅਰਮੈਨ ਰੌਸ਼ਨ ਲਾਲ ਰੋਸ਼ੀ, ਸੈਕਟਰੀ ਮਨੋਜ ਗੋਇਲ, ਵਿਕਰਮ ਬਾਂਸਲ, ਬਿੰਦੂ ਜੈਦਕਾ ਨੇ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਰਿਵਾਰ ਵਲੋਂ ਕਿਹਾ ਗਿਆ ਕਿ ਆਪਣੇ ਸਤਿਕਾਰਯੋਗ ਪਿਤਾ ਜੀ ਦੀ ਯਾਦ ਨੂੰ ਸਦਾ ਤਾਜ਼ਾ ਰੱਖਣ ਅਤੇ ਸਮਾਜ ਦੀ ਸੇਵਾ ਕਰਨ ਦੇ ਉਦੇਸ਼ ਨਾਲ ਅਜਿਹੇ ਲੋਕ ਭਲਾਈ ਦੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰੱਖੇ ਜਾਣਗੇ ।
ਪਿਛਲੀ ਖ਼ਬਰ ਬਾਬਾ ਸ਼ੇਖ਼ ਫਰੀਦ ਕੁਸ਼ਤੀ ਅਖਾੜਾ ਨੇ ਜਿੱਤੇ 15 ਗੋਲਡ ਮੈਡਲ ਅਗਲੀ ਖ਼ਬਰ ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਦੀ ਚੋਣ ਹੋਈ ਰੱਦ ਅਦਾਲਤ ਦੇ ਫ਼ੈਸਲੇ ਅਨੁਸਾਰ ਛੇ ਹਫ਼ਤਿਆਂ ਅੰਦਰ ਚੋਣ ਕਰਵਾਉਣ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।