ਸੂਬੇ ਦੀ ਖੁਸ਼ਹਾਲੀ ਲਈ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ’ਤੇ ਲਗਾਉਣਗੇ ਮੋਹਰ-ਜੈ ਸਿੰਘ ਵਾਲਾ
ਬਾਘਾ ਪੁਰਾਣਾ, 10 ਅਕਤੂਬਰ (ਟਿੰਕੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਰਪੰਚ ਜਗਮੋਹਨ ਸਿੰਘ ਜੈ ਸਿੰਘ ਵਾਲਾ ਨੇ ਦਾਅਵਾ ਕੀਤਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਅੰਦਰ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀ ਰਾਜਨੀਤੀ ਵਿਚ ਅਕਾਲੀ ਦਲ ਦੀ ਭੂਮਿਕਾ ਅਤੇ ਪਾਰਟੀ ਵਲੋਂ ਕੀਤੇ ਗਏ ਲੋਕ-ਹਿਤ ਦੇ ਕੰਮਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਦੇ ਹੱਕ ਵਿਚ ਫਤਵਾ ਦੇਣਗੇ।
ਅਜੀਤ ਡੈਸਕ
11-10-2026