ਆਪ ਵਾਲਿਆਂ ਦੀ ਅਖੌਤੀ ਇਨਕਲਾਬੀ ਅਤੇ ਕੱਟੜ ਇਮਾਨਦਾਰੀ ਆਈ ਸਾਹਮਣੇ-ਐਡਵੋਕੇਟ ਰਵੀ ਗਰੇਵਾਲ
ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਜਿਹੜੀ ਆਪ ਸਰਕਾਰ ਵਾਲੇ ਸਰਕਾਰ ਬਣਨ ਤੋਂ ਪਹਿਲਾਂ ਸਿਰਾਂ ‘ਤੇ ਪੀਲੀਆਂ ਪੱਗਾਂ ਬੰਨ੍ਹ ਕੇ ਅਖੌਤੀ ਇਨਕਲਾਬ ਦਾ ਮਖੌਟਾ ਪਾ ਕੇ ਆਪਣੇ ਆਪ ਨੂੰ ਕੱਟੜ ਇਮਾਨਦਾਰ ਕਹਿੰਦੇ ਸਨ, ਹੁਣ ਉਨ੍ਹਾਂ ਵਲੋਂ ਲੋਕਾਂ ਦੇ ਪੈਸੇ ਨਾਲ ਸੱਤਾ ਦੀ ਦੁਰਵਰਤੋਂ ਕਰਦਿਆਂ ਕੀਤੇ ਘੁਟਾਲੇ ਸਾਹਮਣੇ ਆ ਰਹੇ ਹਨ ਅਤੇ ਪੁੱਡਾ ਅਤੇ ਗਲਾਡਾ ਵਿਚ ਕੀਤੇ ਦਸ ਹਜ਼ਾਰ ਕਰੋੜ ਦੇ ਗ਼ਬਨ ਨਾਲ ਕੱਟੜ ਇਮਾਨਦਾਰੀ ਸਭ ਦੇ ਸਾਹਮਣੇ ਆ ਗਈ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਧਰਮਕੋਟ ਦੇ ਮੁੱਖ ਸੇਵਾਦਾਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ।
ਬ
ਬਾਬੇ ਕੇ ਗਰੁੱਪ ਆਫ ਇੰਸਟੀਚਿਊਟਸ ਦੇ ਚੇਅਰਮੈਨ ਇੰਦਰਪਾਲ ਸਿੰਘ ਕਲੇਰ ਨੂੰ ਸਨਮਾਨਿਤ ਕਰਦੇ ਹੋਏ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਤੇ ਹੋਰ| ਤਸਵੀਰ: ਸੰਜੀਵ ਕੋਛੜ
11-10-2026
ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਜਿਹੜੀ ਆਪ ਸਰਕਾਰ ਵਾਲੇ ਸਰਕਾਰ ਬਣਨ ਤੋਂ ਪਹਿਲਾਂ ਸਿਰਾਂ ‘ਤੇ ਪੀਲੀਆਂ ਪੱਗਾਂ ਬੰਨ੍ਹ ਕੇ ਅਖੌਤੀ ਇਨਕਲਾਬ ਦਾ ਮਖੌਟਾ ਪਾ ਕੇ ਆਪਣੇ ਆਪ ਨੂੰ ਕੱਟੜ ਇਮਾਨਦਾਰ ਕਹਿੰਦੇ ਸਨ, ਹੁਣ ਉਨ੍ਹਾਂ ਵਲੋਂ ਲੋਕਾਂ ਦੇ ਪੈਸੇ ਨਾਲ ਸੱਤਾ ਦੀ ਦੁਰਵਰਤੋਂ ਕਰਦਿਆਂ ਕੀਤੇ ਘੁਟਾਲੇ ਸਾਹਮਣੇ ਆ ਰਹੇ ਹਨ ਅਤੇ ਪੁੱਡਾ ਅਤੇ ਗਲਾਡਾ ਵਿਚ ਕੀਤੇ ਦਸ ਹਜ਼ਾਰ ਕਰੋੜ ਦੇ ਗ਼ਬਨ ਨਾਲ ਕੱਟੜ ਇਮਾਨਦਾਰੀ ਸਭ ਦੇ ਸਾਹਮਣੇ ਆ ਗਈ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਧਰਮਕੋਟ ਦੇ ਮੁੱਖ ਸੇਵਾਦਾਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਓ.ਐਸ.ਡੀ. ‘ਤੇ ਹੋਈ ਕਾਰਵਾਈ ਅਤੇ ਮੁੱਖ ਮੰਤਰੀ ਕੈਂਪਸ ‘ਤੇ ਛਾਪੇਮਾਰੀ ਦਰਸਾਉਂਦੀ ਹੈ ਕਿ ਇਨ੍ਹਾਂ ਘੁਟਾਲਿਆਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਨੂੰ ਦਿੱਲੀ ਤੋਂ ਨਕਾਰੇ ਹੋਏ ਅਰਵਿੰਦ ਕੇਜਰੀਵਾਲ, ਮੁਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਇਨ੍ਹਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ, ਜਿਹੜੇ ਸੂਬੇ ਦਾ ਪੈਸਾ ਲੁੱਟ ਕੇ ਦਿੱਲੀ ਲੈ ਗਏ। ਰਵੀ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਧਰਮ-ਪਤਨੀ ਡਾ. ਗੁਰਪ੍ਰੀਤ ਕੌਰ ਸਮਗਲਰਾਂ ਅਤੇ ਜਬਰ ਜਨਾਹੀਆਂ ਨੂੰ ਬਚਾਉਣ ਲਈ ਕਰੋੜਾਂ ਰੁਪਏ ਲੈ ਰਹੀ ਹੈ ਅਤੇ ਉਸ ਦੇ ਜੀਜੇ ਅਮਰਦੀਪ ਸਿੰਘ ਗਰੇਵਾਲ ਵਲੋਂ ਗੁਰੀ ਚਾਹਲ ਖ਼ਿਲਾਫ਼ ਦਰਜ ਜਬਰ ਜਨਾਹ ਦੇ ਮਾਮਲੇ ਵਿਚ ਪੰਜ ਕਰੋੜ ਦੀ ਰਿਸ਼ਵਤ ਮੰਗਣ ਦੇ ਮਾਮਲੇ ਵਿਚ ਈ.ਡੀ. ਵਲੋਂ ਸੰਮਨ ਜਾਰੀ ਕਰ ਦਿੱਤੇ ਹਨ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਸਨਸਨੀਖ਼ੇਜ਼ ਖ਼ੁਲਾਸੇ ਹੋਣਗੇ।