14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਅਨਹਦਦੀਪ ਦੀ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ-ਚੇਅਰਮੈਨ ਗਰਗ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵਿਸ਼ੇਸ਼ ਪਛਾਣ ਸਥਾਪਿਤ ਕਰ ਰਹੀ ਸਥਾਨਕ ਜੀ. ਟੀ.

ਅਜੀਤ ਡੈਸਕ 14-10-2026
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵਿਸ਼ੇਸ਼ ਪਛਾਣ ਸਥਾਪਿਤ ਕਰ ਰਹੀ ਸਥਾਨਕ ਜੀ.ਟੀ. ਰੋਡ ਸਥਿਤ ਪ੍ਰਸਿੱਧ ਡਾ. ਸੈਫੂਦੀਨ ਕਿਚਲੂ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਹੋਣਹਾਰ ਵਿਦਿਆਰਥੀ ਅਨਹਦਦੀਪ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਅੰਡਰ-21 ਬਾਸਕਟਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਅਨਹਦਦੀਪ ਸਿੰਘ ਦੀ ਚੋਣ ਪੰਜਾਬ ਦੀ ਬਾਸਕਟਬਾਲ ਟੀਮ ਲਈ ਹੋਈ ਹੈ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਅਨਹਦਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਇਹ ਸ਼ਾਨਦਾਰ ਸਫਲਤਾ ਸਕੂਲ ਦੀਆਂ ਖੇਡ ਪ੍ਰਤਿਭਾਵਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਉੱਤਮ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਨਹਦਦੀਪ ਨੇ ਆਪਣੀ ਪ੍ਰਤਿਭਾ ਅਤੇ ਮਿਹਨਤ ਨਾਲ ਸਾਬਤ ਕੀਤਾ ਹੈ ਕਿ ਸਮਰਪਣ ਭਾਵਨਾ ਨਾਲ ਕਿਸੇ ਵੀ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ। ਪੰਜਾਬ ਦੀ ਟੀਮ ਵਿਚ ਉਸ ਦੀ ਚੋਣ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ। ਸਕੂਲ ਦੀ ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਕਿਹਾ ਕਿ ਸਕੂਲ ਪ੍ਰਬੰਧਨ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਦਾ ਹੈ। (ਬਾਕੀ ਸਫ਼ਾ 8 ’ਤੇ)
ਪਿਛਲੀ ਖ਼ਬਰ ਜਗਤ ਸੇਵਕ ਖ਼ਾਲਸਾ ਸਕੂਲ ਮਹਿਣਾ ਦੇ ਐਥਲੈਟਿਕਸ ‘ਚ ਮੱਲਾਂ ਮਾਰਨ ਵਾਲੇ ਖਿਡਾਰੀ ਜਗਤ ਸੇਵਕ ਖ਼ਾਲਸਾ ਸਕੂਲ ਮਹਿਣਾ ਅੰਡਰ 11 ਦ... ਅਗਲੀ ਖ਼ਬਰ 26 ਪਾਵਨ ਸ਼ਕਤੀਪੀਠਾਂ ਤੋਂ ਲਿਆਂਦੀਆਂ ਜੋਤਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।