15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵਧੀਕ ਡਿਪਟੀ ਕਮਿਸ਼ਨਰ ਜਨਰਲ ਮੋਗਾ ਦੀ ਅਗਵਾਈ ਹੇਠ ਫੂਡ ਸੇਫਟੀ ਵਿਭਾਗ ਦੀ ਰਿਵਿਊ ਮੀਟਿੰਗ

ਮੋਗਾ, 14 ਅਕਤੂਬਰ (ਗੁਰਤੇਜ ਸਿੰਘ ਬੱਬੀ)-ਜਸਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੋਗਾ ਦੀ ਅਗਵਾਈ ਹੇਠ ਫੂਡ ਸੇਫਟੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਰਿਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਫੂਡ ਸੇਫਟੀ ਟੀਮ ਮੋਗਾ ਵਲੋਂ ਜ਼ਿਲ੍ਹੇ ਵਿਚ ਖੁਰਾਕੀ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ , ਵੱਖ-ਵੱਖ ਖੁਰਾਕੀ ਅਦਾਰਿਆਂ ਦੀ ਜਾਂਚ, ਸੈਂਪਲਿੰਗ ਅਤੇ ਖੁਰਾਕ ਸੁਰੱਖਿਆ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਨਾਲ ਮੀਟਿੰਗ ਦੌਰਾਨ ਫੂਡ ਸੇਫਟੀ ਵਿਭਾਗ ਦੇ ਅਧਿਕਾਰੀ ਡਾਕਟਰ ਯੋਗੇਸ਼ ਗੋਇਲ ਅਤੇ ਡਾਕਟਰ ਸੰਦੀਪ ਸਿੰਘ ਤੇ ਹੋਰ। ਅਜੀਤ ਤਸਵੀਰ 15-10-2026
ਮੋਗਾ, 14 ਅਕਤੂਬਰ (ਗੁਰਤੇਜ ਸਿੰਘ ਬੱਬੀ)-ਜਸਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੋਗਾ ਦੀ ਅਗਵਾਈ ਹੇਠ ਫੂਡ ਸੇਫਟੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਰਿਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਫੂਡ ਸੇਫਟੀ ਟੀਮ ਮੋਗਾ ਵਲੋਂ ਜ਼ਿਲ੍ਹੇ ਵਿਚ ਖੁਰਾਕੀ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ , ਵੱਖ-ਵੱਖ ਖੁਰਾਕੀ ਅਦਾਰਿਆਂ ਦੀ ਜਾਂਚ, ਸੈਂਪਲਿੰਗ ਅਤੇ ਖੁਰਾਕ ਸੁਰੱਖਿਆ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ਗਈ। ਜਸਪਿੰਦਰ ਸਿੰਘ ਵਲੋਂ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨੂੰ ਸਾਫ-ਸੁਥਰੀ, ਸੁਰੱਖਿਅਤ ਅਤੇ ਮਿਆਰੀ ਖੁਰਾਕ ਮੁਹੱਈਆ ਕਰਵਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਮਠਿਆਈਆਂ ਦੀਆਂ ਦੁਕਾਨਾਂ, ਡੇਅਰੀਆਂ ਅਤੇ ਹੋਰ ਖੁਰਾਕੀ ਅਦਾਰਿਆਂ ਵਿਚ ਸਫਾਈ ਅਤੇ ਖੁਰਾਕੀ ਵਸਤਾਂ ਦੀ ਸੁਰੱਖਿਅਤ ਤਿਆਰੀ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ। ਖੁਰਾਕ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਅਦਾਰਿਆਂ ਵਿਚ ਸਾਫ-ਸਫਾਈ ਦਾ ਪੂਰਾ ਧਿਆਨ ਰੱਖਣ, ਖਾਣ-ਪੀਣ ਵਾਲੀਆਂ ਵਸਤਾਂ ਨੂੰ ਅਖਬਾਰਾਂ ਵਿਚ ਲਪੇਟ ਕੇ ਦੇਣ ਤੋਂ ਗੁਰੇਜ਼ ਕਰਨ ਅਤੇ ਇਸ ਦੀ ਬਜਾਏ ਖੁਰਾਕ ਲਈ ਸੁਰੱਖਿਅਤ ਪੈਕਿੰਗ ਸਮਗਰੀ ਦੀ ਵਰਤੋਂ ਕਰਨ। ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਵਲੋਂ ਫੂਡ ਸੇਫਟੀ ਟੀਮ ਨੂੰ ਹਦਾਇਤ ਕੀਤੀ ਗਈ ਕਿ ਆਉਣ ਵਾਲੇ ਦਿਨਾਂ ਵਿਚ ਮਠਿਆਈਆਂ ਦੀਆਂ ਦੁਕਾਨਾਂ, ਡੇਅਰੀਆਂ, ਰੈਸਟੋਰੈਂਟਾਂ ਅਤੇ ਹੋਰ ਖੁਰਾਕੀ ਅਦਾਰਿਆਂ ਦੀ ਜਾਂਚ ਮੁਹਿੰਮ ਹੋਰ ਤੇਜ਼ ਕੀਤੀ ਜਾਵੇ। ਜਾਂਚ ਦੌਰਾਨ ਸਫਾਈ, ਕੱਚੇ ਮਾਲ ਦੀ ਗੁਣਵੱਤਾ, ਖੁਰਾਕੀ ਵਸਤਾਂ ਦੀ ਸਟੋਰੇਜ, ਕਰਮਚਾਰੀਆਂ ਦੀ ਨਿੱਜੀ ਸਫਾਈ ਅਤੇ ਖੁਰਾਕ ਸੁਰੱਖਿਆ ਨਿਯਮਾਂ ਦੀ ਪਾਲਨਾ ਨੂੰ ਤਰਜੀਹ ਦਿੱਤੀ ਜਾਵੇ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਦਾਰਿਆਂ ਵਿਰੁੱਧ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਤੇ ਭਾਜਪਾ ਆਗੂ ਮੁਖ਼ਤਿਆਰ ਸਿੰਘ ਸੰਧੂ ਵਲੋਂ ਪੰਜਾਬ ਸਰਕਾਰ ਦੀ ਨਿਖੇਧੀ - ਨਿਰਪੱਖ ਜਾਂਚ... ਅਗਲੀ ਖ਼ਬਰ ਅਜੀਤਵਾਲ ਕਾਲਜ ਵਿਚ ‘ਪੜ੍ਹਾਈ ਦੇ ਨਾਲ ਕਮਾਈ’ ਵਿਸ਼ੇ ਤੇ ਸੈਮੀਨਾਰ ਕਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।