16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਿੰਡ ਮਹੇਸ਼ਰੀ ਸੰਧੂਆਂ ਵਿਖੇ ਸਨੀ ਗਿੱਲ ਨੇ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਦੇਣ ਵਾਲੀਆਂ ਸਕੀਮਾਂ ਸਾਂਝੀਆਂ ਕੀਤੀਆਂ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਅਤੇ ਉਨ੍ਹਾਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ‘ਤੇ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂੰ ਤੇ ਪਾਰਟੀ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਉਸੇ ਦੀ ਕੜੀ ਤਹਿਤ ਉਨ੍ਹਾਂ ਵਲੋਂ ਪਿੰਡ ਮਹੇਸ਼ਰੀ ਸੰਧੂਆਂ ਵਿਖੇ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਤਹਿਤ ਫਾਰਮ ਵੀ ਭਰੇ ਗਏ।

ਅਜੀਤ ਡੈਸਕ 16-10-2026
ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਅਤੇ ਉਨ੍ਹਾਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ‘ਤੇ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂੰ ਤੇ ਪਾਰਟੀ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਉਸੇ ਦੀ ਕੜੀ ਤਹਿਤ ਉਨ੍ਹਾਂ ਵਲੋਂ ਪਿੰਡ ਮਹੇਸ਼ਰੀ ਸੰਧੂਆਂ ਵਿਖੇ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਤਹਿਤ ਫਾਰਮ ਵੀ ਭਰੇ ਗਏ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ‘ਤੇ ਸਰਕਲ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ ਅਤੇ ਸੀਨੀਅਰ ਆਗੂ ਤੇ ਪੀ.ਏ.ਸੀ. ਕਮੇਟੀ ਮੈਂਬਰ ਬੂਟਾ ਸਿੰਘ ਦੌਲਤਪੁਰਾ ਹਾਜ਼ਰ ਸਨ। ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਘਰ-ਘਰ ਜਾਣ ਦੀ ਮੁਹਿੰਮ ਹਲਕੇ ਦੇ ਸਾਰੇ ਪਿੰਡਾਂ ਵਿਚ ਜਾ ਕੇ ਕੀਤੀ ਜਾਵੇਗੀ। ਸਨੀ ਗਿੱਲ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ, ਦਿਆਲ ਸਿੰਘ, ਕੌਰਾ ਸਿੰਘ, ਟਹਿਲ ਸਿੰਘ, ਮਲਕੀਤ ਸਿੰਘ, ਸੁਖਦੇਵ ਸਿੰਘ ਸੇਮਾ, ਜੋਰਾ ਸਿੰਘ, ਬੋਹੜ ਸਿੰਘ, ਜੰਗੀਰ ਸਿੰਘ, ਕਾਲਾ ਸਿੰਘ, ਨਗਿੰਦਰ ਸਿੰਘ, ਤਰਸੇਮ ਸਿੰਘ ਘਾਲੀ, ਸਤੀਸ਼ ਕੁਮਾਰ, ਜਸਵੰਤ ਸਿੰਘ ਤੇ ਸਮਸ਼ੇਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਪੰਜਾਬ ਅੰਦਰ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ-ਗੁਰਮੀਤ ਸਿੰਘ ਬੁੱਕਣ ਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।