ਧਰਨੇ ਦੌਰਾਨ ਕਈ ਕਿਸਾਨ ਆਗੂ ਗ੍ਰਿਫ਼ਤਾਰ, ਬਾਅਦ ਵਿਚ ਰਿਹਾਅ
ਕਿਸ਼ਨਪੁਰਾ ਕਲਾਂ, 15 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਤਹਿਤ ਜ਼ਿਲ੍ਹਾ ਮੋਗਾ ਧਰਮਕੋਟ ਸੜਕ ‘ਤੇ ਲਗਾਏ ਗਏ ਧਰਨੇ ਦੌਰਾਨ ਪੁਲਿਸ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਈ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਬਾਅਦ ਵਿਚ ਵੱਖ-ਵੱਖ ਪਿੰਡਾਂ ਦੇ ਮੁਹਤਬਰ ਵਿਅਕਤੀਆਂ, ਕਾਂਗਰਸੀ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਕਿਸ਼ਨਪੁਰਾ ਪੁਲਿਸ ਚੌਕੀ ਤੋਂ ਰਿਹਾਅ ਕਰ ਦਿੱਤਾ ਗਿਆ।
ਕਿਸ਼ਨਪੁਰਾ ਕਲਾਂ, 15 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਤਹਿਤ ਜ਼ਿਲ੍ਹਾ ਮੋਗਾ ਧਰਮਕੋਟ ਸੜਕ ‘ਤੇ ਲਗਾਏ ਗਏ ਧਰਨੇ ਦੌਰਾਨ ਪੁਲਿਸ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਈ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਬਾਅਦ ਵਿਚ ਵੱਖ-ਵੱਖ ਪਿੰਡਾਂ ਦੇ ਮੁਹਤਬਰ ਵਿਅਕਤੀਆਂ, ਕਾਂਗਰਸੀ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਕਿਸ਼ਨਪੁਰਾ ਪੁਲਿਸ ਚੌਕੀ ਤੋਂ ਰਿਹਾਅ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਘਰਸ਼ ਵਿਚ ਸ਼ਾਮਲ ਆਗੂਆਂ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ ਗਿਆ ਸੀ। ਇਸ ਦੌਰਾਨ ਪੁਲਿਸ ਨੇ ਦਿਲਬਾਗ ਸਿੰਘ ਸਰਪੰਚ, ਰਘਵੀਰ ਸਿੰਘ ਫ਼ਤਿਹਗੜ੍ਹ, ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਕ੍ਰਿਪਾਲ ਸਿੰਘ ਵਿਰਕ, ਸੁਖਜਿੰਦਰ ਸਿੰਘ ਰਾਜੂ ਮੇਲਕ ਸਰਪੰਚ, ਕਾਮਰੇਡ ਸੁਖਜਿੰਦਰ ਭੈਣੀ, ਸੁਖਜੀਤ ਸਿੰਘ ਤੋਤੇ ਵਾਲਾ, ਗੁਰਸੇਵਕ ਸਿੰਘ ਫ਼ਤਿਹਗੜ੍ਹ, ਕਰਮਜੀਤ ਵਾਲਾ ਅਤੇ ਜਗਜੀਤ ਸਿੰਘ ਜੱਗਾ, ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਸਮੇਤ ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਸੀ। ਆਗੂਆਂ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ਦੇ ਮੁਹਤਬਰ ਵਿਅਕਤੀਆਂ, ਕਾਂਗਰਸੀ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੀ ਰਿਹਾਈ ਲਈ ਯਤਨ ਕੀਤੇ, ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਲਈ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਹੱਕ ਹੈ।