ਨਸ਼ੇ ਨੂੰ ਖ਼ਤਮ ਕਰਨ ਵਿਚ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋਈ-ਦਰਸ਼ਨ ਕੌਰ
ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਵਿਚ ਨਸ਼ੇ ਦੇ ਕਾਰੋਬਾਰ ਨੂੰ ਖ਼ਤਮ ਕਰਨ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੀ ਹੈ, ਦਿਨੋਂ-ਦਿਨ ਵੱਧ ਰਹੇ ਨਸ਼ੇ ਦੇ ਕਾਰੋਬਾਰ ਕਾਰਨ ਵੱਡੀ ਗਿਣਤੀ ਵਿਚ ਨੌਜਵਾਨ ਇਸ ਦਾ ਸ਼ਿਕਾਰ ਹੋ ਰਹੇ ਹਨ ਅਤੇ ਨਸ਼ੇ ਵੇਚਣ ਵਾਲਿਆਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੋਗਾ ਵਿਖੇ ਭਾਰਤੀ ਰਾਸ਼ਟਰਵਾਦੀ ਪਾਰਟੀ ਦੀ ਹਲਕਾ ਮੋਗਾ ਦੀ ਇੰਚਾਰਜ ਦਰਸ਼ਨ ਕੌਰ ਮੋਗਾ ਨੇ ਗੱਲਬਾਤ ਕਰਦਿਆਂ ਕੀਤਾ।
ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਵਿਚ ਨਸ਼ੇ ਦੇ ਕਾਰੋਬਾਰ ਨੂੰ ਖ਼ਤਮ ਕਰਨ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੀ ਹੈ, ਦਿਨੋਂ-ਦਿਨ ਵੱਧ ਰਹੇ ਨਸ਼ੇ ਦੇ ਕਾਰੋਬਾਰ ਕਾਰਨ ਵੱਡੀ ਗਿਣਤੀ ਵਿਚ ਨੌਜਵਾਨ ਇਸ ਦਾ ਸ਼ਿਕਾਰ ਹੋ ਰਹੇ ਹਨ ਅਤੇ ਨਸ਼ੇ ਵੇਚਣ ਵਾਲਿਆਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੋਗਾ ਵਿਖੇ ਭਾਰਤੀ ਰਾਸ਼ਟਰਵਾਦੀ ਪਾਰਟੀ ਦੀ ਹਲਕਾ ਮੋਗਾ ਦੀ ਇੰਚਾਰਜ ਦਰਸ਼ਨ ਕੌਰ ਮੋਗਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਮਾਨਸਾ ਵਿਚ ਪਰਮਿੰਦਰ ਸਿੰਘ ਉਰਫ਼ ਝ ੋਟਾ ਜੋ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਹਮੇਸ਼ਾ ਆਵਾਜ਼ ਉਠਾਉਂਦੇ ਸਨ, ਉਸ ਦੀ ਇਕ ਮੈਡੀਕਲ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਕੀਤੀ ਹੱਤਿਆ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਸਾਬਤ ਹੋ ਗਿਆ ਹੈ ਕਿ ਨਸ਼ਾ ਵੇਚਣ ਵਾਲਿਆਂ ਨੂੰ ਸਿਆਸੀ ਸ਼ਹਿ ਪ੍ਰਾਪਤ ਹੈ। ਇਸ ਮੌਕੇ ਉਨ੍ਹਾਂ ਨਾਲ ਮਹਿੰਦਰ ਸਿੰਘ ਬਰਾੜ ਤੇ ਪਾਰਟੀ ਵਰਕਰ ਹਾਜ਼ਰ ਸਨ।