17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਚਲਾਏ ਜਾ ਰਹੇ ਪੰਜਾਬ ਐਨ. ਜੀ.

ਅਜੀਤ ਡੈਸਕ 17-10-2026
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਚਲਾਏ ਜਾ ਰਹੇ ਪੰਜਾਬ ਐਨ.ਜੀ.ਓ. ਡਿਜੀਟਾਈਜ਼ੇਸ਼ਨ ਮਿਸ਼ਨ ਤਹਿਤ ਵਿਦਿਆਰਥੀਆਂ ਨੂੰ ਸਮਾਜਿਕ ਇੰਟਰਨਸ਼ਿਪ ਅਤੇ ਵਲੰਟੀਅਰਿੰਗ ਨਾਲ ਜੋੜਨ ਲਈ ਬਾਲ ਭਲਾਈ, ਬਜ਼ੁਰਗਾਂ ਦੀ ਭਲਾਈ, ਮਹਿਲਾ ਭਲਾਈ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਇੱਛੁਕ ਗ਼ੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓ.) ਨੂੰ 20 ਅਕਤੂਬਰ 2026 ਤੱਕ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਯੋਗ ਸੰਸਥਾਵਾਂ ਆਪਣੀ ਰਜਿਸਟ੍ਰੇਸ਼ਨ ਲਈ ਵੈੱਬਸਾਈਟ ‘ਤੇ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਸੰਸਥਾਵਾਂ ਸਿੱਧੇ ਰਜਿਸਟ੍ਰੇਸ਼ਨ ਫਾਰਮ ਰਾਹੀਂ ਵੀ ਆਪਣੀ ਅਰਜ਼ੀ ਜਮ੍ਹਾ ਕਰਵਾ ਸਕਦੀਆਂ ਹਨ। ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਆਉਣ ‘ਤੇ ਸੰਸਥਾਵਾਂ ਦੇ ਮੋਬਾਈਲ ‘ਤੇ ਸੰਪਰਕ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਭਲਾਈ ਦੇ ਕਾਰਜਾਂ ਨਾਲ ਜੋੜਨਾ ਹੈ। ਇਸ ਮਿਸ਼ਨ ਰਾਹੀਂ ਵਿਦਿਆਰਥੀਆਂ ਨੂੰ ਬਾਲ ਭਲਾਈ, ਬਜ਼ੁਰਗਾਂ ਦੀ ਦੇਖਭਾਲ, ਮਹਿਲਾ ਸਸ਼ਕਤੀਕਰਨ ਅਤੇ ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰਾਂ ਵਿਚ ਕੰਮ ਕਰਨ ਵਾਲੀਆਂ ਸੰਸਥਾਵਾਂ ਨਾਲ ਜੋੜ ਕੇ ਸਮਾਜਿਕ ਇੰਟਰਨਸ਼ਿਪ ਅਤੇ ਵਲੰਟੀਅਰਿੰਗ ਦੇ ਮੌਕੇ ਪ੍ਰਦਾਨ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਡਿਜੀਟਲ ਮੰਚ ਰਾਹੀਂ ਸਮਾਜ ਭਲਾਈ ਦੇ ਖੇਤਰ ਵਿਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਜਾਣਕਾਰੀ ਨੂੰ ਡਿਜੀਟਲ ਰੂਪ ਵਿਚ ਉਪਲਬਧ ਕਰਵਾਉਣਾ, ਉਨ੍ਹਾਂ ਦੀ ਸਮਰੱਥਾ ਵਧਾਉਣਾ ਅਤੇ ਉਨ੍ਹਾਂ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿਚ ਸਹਿਯੋਗ ਦੇਣਾ ਵੀ ਇਸ ਮਿਸ਼ਨ ਦਾ ਅਹਿਮ ਉਦੇਸ਼ ਹੈ। ਉਨ੍ਹਾਂ ਸਮਾਜ ਭਲਾਈ ਦੇ ਖੇਤਰ ਵਿਚ ਕੰਮ ਕਰ ਰਹੀਆਂ ਸਾਰੀਆਂ ਯੋਗ ਗ਼ੈਰ-ਸਰਕਾਰੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ 20 ਅਕਤੂਬਰ 2026 ਤੱਕ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਅਤੇ ਪੰਜਾਬ ਐਨ.ਜੀ.ਓ. ਡਿਜੀਟਾਈਜ਼ੇਸ਼ਨ ਮਿਸ਼ਨ ਨਾਲ ਜੁੜਨ।
ਪਿਛਲੀ ਖ਼ਬਰ ਜਗਤ ਸੇਵਕ ਖਾਲਸਾ ਸਕੂਲ ਦੇ ਖਿਡਾਰੀ ਐਥਲੈਟਿਕਸ ਵਿਚ ਜੇਤੂ ਰਹੇ ਅਗਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਰਾਮਾ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਕਿਹਾ, ਸਰਕਾਰ ਕਿਸਾਨਾਂ ਦੀ ਫ਼ਸਲ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।