17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਿਵਲ ਸਰਜਨ ਡਾ. ਅਸ਼ੋਕ ਕੁਮਾਰ ਸਿੰਗਲਾ ਨੂੰ ਸਦਮਾ, ਮਾਤਾ ਦਾ ਦੇਹਾਂਤ

ਨਿਹਾਲ ਸਿੰਘ ਵਾਲਾ, 16 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪਿਛਲੇ ਦਿਨੀਂ ਮਾਨਸਾ ਦੇ ਭਰੇ ਬਾਜ਼ਾਰ ‘ਚ ਮੈਡੀਕਲ ਸਟੋਰ ਦੇ ਮਾਲਕ ਵਲੋਂ ਸਿਆਸੀ ਸ਼ੈਅ ‘ਤੇ ਪਰਵਿੰਦਰ ਸਿੰਘ ਝੋਟਾ ਦਾ ਬੇਦਰਦੀ ਨਾਲ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਖ਼ਿਲਾਫ਼ ਪੰਜਾਬ ਬੰਦ ਸੱਦੇ ਤਹਿਤ ਪਰਿਵਾਰ ਨੂੰ ਇਨਸਾਫ ਦਿਵਾਉਣ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਬੀ. ਕੇ.

ਸਿਵਲ ਸਰਜਨ ਡਾ. ਅਸ਼ੋਕ ਕੁਮਾਰ ਸਿੰਗਲਾ ਨੂੰ ਸਦਮਾ, ਮਾਤਾ ਦਾ ਦੇਹਾਂਤ 17-10-2026
ਨਿਹਾਲ ਸਿੰਘ ਵਾਲਾ, 16 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪਿਛਲੇ ਦਿਨੀਂ ਮਾਨਸਾ ਦੇ ਭਰੇ ਬਾਜ਼ਾਰ ‘ਚ ਮੈਡੀਕਲ ਸਟੋਰ ਦੇ ਮਾਲਕ ਵਲੋਂ ਸਿਆਸੀ ਸ਼ੈਅ ‘ਤੇ ਪਰਵਿੰਦਰ ਸਿੰਘ ਝੋਟਾ ਦਾ ਬੇਦਰਦੀ ਨਾਲ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਖ਼ਿਲਾਫ਼ ਪੰਜਾਬ ਬੰਦ ਸੱਦੇ ਤਹਿਤ ਪਰਿਵਾਰ ਨੂੰ ਇਨਸਾਫ ਦਿਵਾਉਣ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਬੀ.ਕੇ.ਯੂ. ਏਕਤਾ (ਉਗਰਾਹਾਂ) ਬਲਾਕ ਨਿਹਾਲ ਸਿੰਘ ਵਾਲਾ ਵਲੋਂ ਮੰਡੀ ਨਿਹਾਲ ਸਿੰਘ ਵਾਲਾ ‘ਚ ਰੋਸ ਭਰਪੂਰ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾਂ, ਜਰਨਲ ਸਕੱਤਰ ਬੂਟਾ ਸਿੰਘ ਭਾਗੀਕੇ ਅਤੇ ਕਰਮਜੀਤ ਕੌਰ ਹਿੰਮਤਪੁਰਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰ ਦੇਣ ਵਾਲੇ ਇਸ ਹੱਲੇ ‘ਚ ਸਿਆਸੀ ਆਗੂ, ਨਸ਼ਾ ਤਸਕਰ ਤੇ ਪੁਲਿਸ ਪ੍ਰਸ਼ਾਸਨ ਸਭ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਦਾਅਵੇ ਝੂਠੇ ਤੇ ਖੋਖਲੇ ਹਨ। ਇਸੇ ਕਰਕੇ ਨਸ਼ੇ ਦੇ ਕਾਰੋਬਾਰੀਆਂ ਦਾ ਵਿਰੋਧ ਕਰਨ ਵਾਲੇ ਤੇ ਸਰਕਾਰ ਨੂੰ ਸਵਾਲ ਕਰਨ ਵਾਲੇ ਲੋਕਾਂ ਨੂੰ ਹੀ ਉਲਟਾ ਹਕੂਮਤੀ ਜ਼ਬਰ ਦਾ ਨਿਸ਼ਾਨਾ ਬਣਾਇਆ ਜਾਂਦਾ ਹੈ। ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਨੇ ਕਿਹਾ ਕਿ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਤੇ ਉਨ੍ਹਾਂ ਦੇ ਸਰਪ੍ਰਸਤਾਂ ਨੰਾ ਸਾਹਮਣੇ ਲਿਆ ਕੇ ਇਨਸਾਫ਼ ਦੇਣ ਦੀ ਮੰਗ ਦੇ ਨਾਲ ਇਸ ਘਟਨਾ ਤੇ ਅਜਿਹੀਆਂ ਹੋਰ ਘਟਨਾਵਾਂ ਲਈ ਪੰਜਾਬ ਸਰਕਾਰ ਦੀ ਜਵਾਬਦੇਹੀ ਦੀ ਲੋਕਾਂ ਨੂੰ ਪੂਰੇ ਜ਼ੋਰ ਨਾਲ ਮੰਗ ਕਰਨੀ ਚਾਹੀਦੀ ਹੈ। ਗੁਰਮੁਖ ਸਿੰਘ ਹਿੰਮਤਪੁਰਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਵਲੋਂ ਆਪਣੇ ਤਰੀਕੇ ਨਾਲ ਕੀਤੇ ਜਾਂਦੇ ਵਿਰੋਧ ਨੇ ਤੇ ਹੁਣ ਉਸ ਦੇ ਕਤਲ ਨੇ ਸਮਾਜ ਨੂੰ ਇਸ ਡੂੰਘੇ ਸੰਕਟ ਬਾਰੇ ਸੋਚਣ ਲਈ ਜ਼ਰੂਰ ਝੰਜੋੜਿਆ ਹੈ। ਨੌਜਵਾਨ ਭਾਰਤ ਸਭਾ ਦੇ ਆਗੂ ਕਰਮ ਸਿੰਘ ਰਾਮਾਂ ਨੇ ਕਿਹਾ ਕਿ ਸਾਨੂੰ ਕਿਰਤੀ ਲੋਕਾਂ ਨੂੰ ਵੋਟ ਵੋਟੋਰੂ ਸਿਆਸੀ ਪਾਰਟੀਆਂ ਤੋਂ ਨਸ਼ਿਆਂ ਤੋਂ ਮੁਕਤੀ ਦੀ ਝਾਕ ਛੱਡ ਦੇਣੀ ਚਾਹੀਦੀ ਹੈ। ਨਸ਼ਿਆਂ ਤੋਂ ਮੁਕਤੀ ਅਤੇ ਲੋਕ ਲਹਿਰ ਦੀ ਰਾਖੀ ਖ਼ੁਦ ਕਿਰਤੀ ਲੋਕਾਂ ਨੂੰ ਆਪ ਕਰਨੀ ਪੈਣੀ ਹੈ। ਇਸ ਧਰਨੇ ਨੂੰ ਬੀ.ਕੇ.ਯੂ. ਏਕਤਾ (ਉਗਰਾਹਾਂ) ਦੇ ਸਰਬਜੀਤ ਸਿੰਘ ਖਾਈ, ਕੇਵਲ ਕ੍ਰਿਸ਼ਨ ਬੱਧਨੀ ਕਲਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਦਰਸ਼ਨ ਸਿੰਘ ਹਿੰਮਤਪੁਰਾ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਹਰਮਨਦੀਪ ਸਿੰਘ ਨੇ ਸੰਬੋਧਨ ਕੀਤਾ। ਇਸ ਧਰਨੇ ‘ਚ ਵੱਡੀ ਗਿਣਤੀ ‘ਚ ਕਿਸਾਨ ਮਜ਼ਦੂਰ ਨੌਜਵਾਨ ਅਤੇ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਬਾਬਾ ਸੁਬੇਗ ਸਿੰਘ ਰੌਲੀ ਵਾਲਿਆਂ ਦੀ ਬਰਸੀ 18 ਤੋਂ ਅਗਲੀ ਖ਼ਬਰ ਮੋਗਾ ਵਿਚ ਪੰਜਵੀਂ ਭਜਨ ਸੰਧਿਆ ‘ਮਨ ਕੀ ਬਾਤ ਸਾਂਵਰੇ ਕੇ ਸਾਥ’ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।