17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜੀਂਦੜਾ ਸਕੂਲ ਦੇ ਵਿਦਿਆਰਥੀਆਂ ਦਾ ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਕਿਸ਼ਨਪੁਰਾ ਕਲਾਂ, 16 ਅਕਤੂਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ ਅੰਡਰ 17, 19 ਉਮਰ ਵਰਗ ਦੀਆਂ ਟੀਮਾਂ ਨੇ ਭਾਗ ਲਿਆ।

ਅਜੀਤ ਡੈਸਕ 17-10-2026
ਕਿਸ਼ਨਪੁਰਾ ਕਲਾਂ, 16 ਅਕਤੂਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ ਅੰਡਰ 17, 19 ਉਮਰ ਵਰਗ ਦੀਆਂ ਟੀਮਾਂ ਨੇ ਭਾਗ ਲਿਆ। ਅੰਡਰ-19 ਵਿਚ ਸਨਵੀਰ ਸਰਾਰੀ ਨੇ ਡਿਸਕਸ ਥਰੋਅ ਵਿਚ ਪਹਿਲਾ ਸਥਾਨ ਕੀਤਾ, ਅੰਡਰ-17 ਵਿਚ ਅਭਿਸ਼ੇਕ ਤੇਜੀ ਨੇ 400 ਮੀਟਰ ਰੇਸ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਵਿਚ ਕਰਮਵੀਰ ਸਿੰਘ ਨੇ ਗੋਲਾ ਸੁੱਟਣ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਵਿਚ ਗੁਰਚਰਨ ਸਿੰਘ ਨੇ ਉੱਚੀ ਛਾਲ ਵਿਚ ਦੂਜਾ ਸਥਾਨ, ਅੰਡਰ-17 ਵਿਚ ਜਸ਼ਨਪ੍ਰੀਤ ਸਿੰਘ ਨੇ ਡਿਸਕਸ ਥਰੋਅ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਵਿਚ ਨਵਦੀਪ ਸਿੰਘ ਨੇ 800 ਮੀਟਰ, 400 ਮੀਟਰ ਦੌੜ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਚੋਣ ਆਗਾਮੀ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਹੋਈ ਹੈ। ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ, ਪ੍ਰਿੰਸੀਪਲ ਮੈਡਮ ਮਨਦੀਪ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਸਕੂਲ ਦੇ ਡੀ.ਪੀ. ਮੈਡਮ ਮੁਸਕਾਨ ਕੌਰ ਦੀ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਸਕੂਲ ਪ੍ਰਬੰਧਕ ਕਮੇਟੀ ਵਲੋਂ ਜੇਤੂ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਆਵਾਜ਼ ਨਸ਼ਾ ਸੌਦਾਗਰਾਂ ਨੇ ਕੀਤੀ ਸਦਾ ਲਈ ਬੰਦ-ਦੌਧਰ, ਸੰਧ... ਅਗਲੀ ਖ਼ਬਰ ਆਰਸੇਟੀ ਮੋਗਾ ਵੋਮੈਨ ਟੇਲਰ ਦੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।