17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ਦੇ ਸਾਰੇ ਭਾਜਪਾ ਜ਼ਿਲ੍ਹਾ ਹੈੱਡ ਕੁਆਰਟਰਾਂ ਵਿਚ ਜਲਦੀ ਸਥਾਪਤ ਕੀਤੇ ਜਾਣਗੇ ਭਾਜਪਾ ਮੈਡੀਕਲ ਸੈੱਲ-ਡਾ. ਸੀਮਾਂਤ ਗਰਗ * ਕਿਹਾ, ਵੱਖ-ਵੱਖ ਜ਼ਿਲ੍ਹਿਆਂ ਵਿਚ ਸਿਹਤ ਮਾਹਿਰਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਵਿਚ ਡਾਕਟਰਾਂ, ਮੈਡੀਕਲ ਪੇਸ਼ੇਵਰਾਂ ਅਤੇ ਸਿਹਤ ਸੇਵਾਵਾਂ ਨਾਲ ਜੁੜੇ ਮਾਹਿਰਾਂ ਨੂੰ ਭਾਰਤੀ ਜਨਤਾ ਪਾਰਟੀ ਨਾਲ ਜੋੜਨ ਲਈ ਭਾਜਪਾ ਵਲੋਂ ਪੰਜਾਬ ਮੈਡੀਕਲ ਸੈੱਲ ਦਾ ਗਠਨ ਕੀਤਾ ਗਿਆ ਹੈ। ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਡਾ.

ਅਜੀਤ ਡੈਸਕ 17-10-2026
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਵਿਚ ਡਾਕਟਰਾਂ, ਮੈਡੀਕਲ ਪੇਸ਼ੇਵਰਾਂ ਅਤੇ ਸਿਹਤ ਸੇਵਾਵਾਂ ਨਾਲ ਜੁੜੇ ਮਾਹਿਰਾਂ ਨੂੰ ਭਾਰਤੀ ਜਨਤਾ ਪਾਰਟੀ ਨਾਲ ਜੋੜਨ ਲਈ ਭਾਜਪਾ ਵਲੋਂ ਪੰਜਾਬ ਮੈਡੀਕਲ ਸੈੱਲ ਦਾ ਗਠਨ ਕੀਤਾ ਗਿਆ ਹੈ। ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਡਾ. ਸੀਮਾਂਤ ਗਰਗ ਨੂੰ ਪੰਜਾਬ ਭਾਜਪਾ ਮੈਡੀਕਲ ਸੈੱਲ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਡਾ. ਸੀਮਾਂਤ ਗਰਗ ਨੂੰ ਸੌਂਪੀ ਗਈ ਜ਼ਿੰਮੇਵਾਰੀ ਅਨੁਸਾਰ ਪੰਜਾਬ ਦੇ ਸਾਰੇ 39 ਭਾਜਪਾ ਜ਼ਿਲ੍ਹਾ ਹੈੱਡ ਕੁਆਰਟਰਾਂ ਵਿਚ ਮੈਡੀਕਲ ਸੈੱਲ ਸਥਾਪਤ ਕੀਤੇ ਜਾਣਗੇ। ਇਸ ਦੇ ਨਾਲ ਹੀ ਸਿਹਤ ਸੇਵਾਵਾਂ ਨਾਲ ਜੁੜੇ ਡਾਕਟਰਾਂ ਅਤੇ ਹੋਰ ਮਾਹਿਰਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ| ਇਹ ਜਾਣਕਾਰੀ ਡਾ. ਸੀਮਾਂਤ ਗਰਗ ਨੇ ਮੋਗਾ ਦੀ ਪੁਰਾਣੀ ਦਾਣਾ ਮੰਡੀ ਸਥਿਤ ਆਪਣੇ ਦਫਤਰ ਵਿਖੇ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਉਨ੍ਹਾਂ ਦੀ ਨਿਯੁਕਤੀ ’ਤੇ ਸਨਮਾਨਿਤ ਕੀਤੇ ਜਾਣ ਮੌਕੇ ਦਿੱਤੀ। ਇਸ ਦੌਰਾਨ ਪਾਰਟੀ ਵਰਕਰਾਂ ਨੇ ਉਨ੍ਹਾਂ ਨੂੰ ਹਾਰ ਪਾ ਕੇ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਜਲਦੀ ਹੀ ਸਾਰੇ 39 ਜ਼ਿਲ੍ਹਾ ਹੈੱਡ ਕੁਆਰਟਰਾਂ ਵਿਚ ਡਾਕਟਰਾਂ, ਕੈਮਿਸਟਾਂ ਅਤੇ ਮੈਡੀਕਲ ਰਿਪ੍ਰਜ਼ੈਂਟੇਟਿਵਾਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਲੋਕਾਂ ਤੱਕ ਕੇਂਦਰ ਸਰਕਾਰ ਦੀਆਂ ਸਿਹਤ ਸਹੂਲਤਾਂ ਦਾ ਲਾਭ ਪੂਰੀ ਤਰ੍ਹਾਂ ਨਹੀਂ ਪਹੁੰਚਾਇਆ ਜਾ ਰਿਹਾ ਜਿਸ ਕਾਰਨ ਪੰਜਾਬ ਦੇ ਕਈ ਲੋਕ ਇਨ੍ਹਾਂ ਸਹੂਲਤਾਂ ਤੋਂ ਵਾਂਝੇ ਰਹਿ ਰਹੇ ਹਨ। ਡਾ. ਸੀਮਾਂਤ ਗਰਗ ਨੇ ਆਪਣੀ ਨਿਯੁਕਤੀ ਲਈ ਭਾਜਪਾ ਦੀ ਕੌਮੀ ਅਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਦੇ ਉਪ ਪ੍ਰਧਾਨ ਅਤੇ ਕੌਂਸਲਰ ਵਿਕੀ ਸਿਤਾਰਾ, ਬਾਘਾ ਪੁਰਾਣਾ ਦੇ ਮੰਡਲ ਪ੍ਰਧਾਨ ਦੀਪਕ ਤਲਵਾੜ, ਸਾਬਕਾ ਮੰਡਲ ਪ੍ਰਧਾਨ ਅਮਿਤ ਗੁਪਤਾ, ਮੰਡਲ ਪ੍ਰਧਾਨ ਭੁਪਿੰਦਰ ਹੈਪੀ, ਆਈ.ਟੀ. ਸੈੱਲ ਦੇ ਸਾਬਕਾ ਇੰਚਾਰਜ ਮੁਕੇਸ਼ ਸ਼ਰਮਾ, ਦਫਤਰ ਇੰਚਾਰਜ ਜਤਿੰਦਰ ਛੱਢਾ, ਵਪਾਰ ਸੈੱਲ ਦੇ ਸਾਬਕਾ ਇੰਚਾਰਜ ਸੰਜੀਵ ਅਗਰਵਾਲ, ਕਮਲ ਘਾਰੂ, ਕੋਟ ਈਸੇ ਖਾਂ ਦੇ ਇੰਚਾਰਜ ਸੋਨੀ ਮੰਗਲਾ, ਪ੍ਰਵਾਸੀ ਸੈੱਲ ਦੇ ਇੰਚਾਰਜ ਵਿਜੇ ਮਿਸ਼ਰਾ, ਸਾਬਕਾ ਮੰਡਲ ਪ੍ਰਧਾਨ ਓਮਾ ਕਾਂਤ ਸਿੰਘ, ਸ਼ਸ਼ੀਕਾਂਤ ਪਾਂਡੇ, ਰਾਜਿੰਦਰ ਗਾਬਾ, ਪਵਨ ਗਰਗ, ਸਚਿਨ ਗਰਗ, ਸੁਕੇਸ਼ ਸੂਦ, ਤਰਸੇਮ ਜੰਡ, ਯੁਵਾ ਮੋਰਚਾ ਦੇ ਪ੍ਰਧਾਨ ਗਗਨ ਲੂੰਬਾ, ਮੁਕੇਸ਼ ਕੁਮਾਰ, ਵਿਕਾਸ ਕੁਮਾਰ, ਅਮਿਤ ਮਿੱਤਲ, ਹੈਪੀ ਸੇਠੀ, ਸੰਜੀਵ ਮੰਗਲਾ, ਚੇਤਨ ਸ਼ਰਮਾ, ਨਰਿੰਦਰਪਾਲ ਅਤੇ ਛਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਸਪਾ ਆਗੂ ਹਰਦੇਵ ਸਿੰਘ ਤਖਾਣਵੱਧ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਜਗਤ ਸੇਵਕ ਖਾਲਸਾ ਸਕੂਲ ਦੇ ਖਿਡਾਰੀ ਐਥਲੈਟਿਕਸ ਵਿਚ ਜੇਤੂ ਰਹੇ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ’ਚ ਮਾਪੇ-ਅਧਿਆਪਕ ਮਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।