17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਭਾਜਪਾ ਦੀ ਜਥੇਬੰਦਕ ਮੀਟਿੰਗ ’ਚ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਬਾਰੇ ਚਰਚਾ

ਕਿਸ਼ਨਪੁਰਾ ਕਲਾਂ, 16 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਭਾਰਤੀ ਜਨਤਾ ਪਾਰਟੀ ਵਲੋਂ ਸਰਕਲ ਦਾਤਾ ਅਤੇ ਸਰਕਲ ਭਿੰਡਰ ਕਲਾਂ ਦੇ ਜਥੇਬੰਦਕ ਢਾਂਚੇ ਦੀ ਇੱਕ ਅਹਿਮ ਮੀਟਿੰਗ ਪਿੰਡ ਭਿੰਡਰ ਕਲਾਂ ਵਿਖੇ ਕੀਤੀ ਗਈ। ਇਸ ਮੀਟਿੰਗ ਵਿਚ ਭਾਜਪਾ ਪੰਜਾਬ ਦੇ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 17-10-2026
ਕਿਸ਼ਨਪੁਰਾ ਕਲਾਂ, 16 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਭਾਰਤੀ ਜਨਤਾ ਪਾਰਟੀ ਵਲੋਂ ਸਰਕਲ ਦਾਤਾ ਅਤੇ ਸਰਕਲ ਭਿੰਡਰ ਕਲਾਂ ਦੇ ਜਥੇਬੰਦਕ ਢਾਂਚੇ ਦੀ ਇੱਕ ਅਹਿਮ ਮੀਟਿੰਗ ਪਿੰਡ ਭਿੰਡਰ ਕਲਾਂ ਵਿਖੇ ਕੀਤੀ ਗਈ। ਇਸ ਮੀਟਿੰਗ ਵਿਚ ਭਾਜਪਾ ਪੰਜਾਬ ਦੇ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਾਰਟੀ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ‘ਤੇ ਸਰਗਰਮ ਵਰਕਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਬੂਥ ਪੱਧਰ ‘ਤੇ ਵਰਕਰਾਂ ਦੀਆਂ ਟੀਮਾਂ ਨੂੰ ਮਜ਼ਬੂਤ ਕਰਨ, ਪਾਰਟੀ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ‘ਤੇ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨਾਲ ਲਗਾਤਾਰ ਸੰਪਰਕ ਮੁਹਿੰਮ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਉਣ। ਇਸ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਕੈਲਾ, ਜ਼ਿਲ੍ਹਾ ਮੋਗਾ ਦੇ ਜਨਰਲ ਸਕੱਤਰ ਰਾਜਪਾਲ ਠਾਕੁਰ, ਰਾਜੇਸ਼ ਵਰਮਾ ਅਤੇ ਸਰਕਲ ਪ੍ਰਧਾਨ ਸੁਖਚੈਨ ਸਿੰਘ ਦਾਤਾ ਤੋਂ ਇਲਾਵਾ ਸੁਖਮੰਦਰ ਸਿੰਘ, ਤੀਰਥ ਸਿੰਘ, ਜਗਦੀਪ ਕੌਰ, ਮੁਸ਼ਤਾਕ ਅਲੀ, ਗੁਰਮੇਲ ਸਿੰਘ, ਅਰਜਨ ਸਿੰਘ, ਸੁਰੈਣ ਸਿੰਘ, ਹਰਵਿੰਦਰ ਸਿੰਘ ਬਾਸੀ, ਅਮਨਦੀਪ ਕੌਰ, ਜਗਸੀਰ ਸਿੰਘ, ਸਤੀਸ਼ ਕੁਮਾਰ, ਪ੍ਰਦੀਪ ਸਿੰਘ ਅਤੇ ਸੰਜੀਵ ਕੁਮਾਰ ਸਮੇਤ ਪਾਰਟੀ ਦੇ ਹੋਰ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਕਿਸ਼ਨਪੁਰਾ ਕਲਾਂ ਅੰਦਰ ਚੱਲ ਰਹੀ ਹੈ ਵਿਕਾਸ ਕਾਰਜਾਂ ਦੀ ਹਨੇਰੀ-ਦਲਜੀਤ ਮੋਨੂੰ ਅਗਲੀ ਖ਼ਬਰ ਬਸਪਾ ਆਗੂ ਹਰਦੇਵ ਸਿੰਘ ਤਖਾਣਵੱਧ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।