ਹੇਮਕੁੰਟ ਸਕੂਲ ਦੇ ਐਨ.ਐਸ.ਐਸ. ਵਲੰਟੀਅਰ ਨੈਸ਼ਨਲ ਇੰਟੀਗ੍ਰੇਸ਼ਨ ਕੈਂਪ ਲਈ ਰਵਾਨਾ
ਐਨ.ਸੀ.ਸੀ. ’ਚ ਮੱਲ੍ਹਾਂ ਰਹੇ ਵਿਦਿਆਰਥੀ ਸਾਡਾ ਮਾਣ-ਚੇਅਰਮੈਨ ਕੁਲਵੰਤ ਸਿੰਘ ਸੰਧੂ
ਕੋਟ ਈਸੇ ਖਾਂ, 17 ਅਕਤੂਬਰ (ਗੁਰਮੀਤ ਸਿੰਘ ਖਾਲਸਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ, ਸੇਵਾ ਭਾਵਨਾ, ਅਨੁਸ਼ਾਸਨ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਜੋੜਨ ਲਈ ਗਤੀਵਿਧੀਆਂ ਤਹਿਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਜ਼ਿਲ੍ਹਾ ਫਤਿਹਾਆਬਾਦ, ਹਰਿਆਣਾ ਵਿਚ ਸੱਤ ਰੋਜ਼ਾ ਨੈਸ਼ਨਲ ਇੰਟੀਗ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਵਲੰਟੀਅਰ ਭਾਗ ਲੈ ਰਹੇ ਹਨ।
ਕੋਟ ਈਸੇ ਖਾਂ, 17 ਅਕਤੂਬਰ (ਗੁਰਮੀਤ ਸਿੰਘ ਖਾਲਸਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ, ਸੇਵਾ ਭਾਵਨਾ, ਅਨੁਸ਼ਾਸਨ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਜੋੜਨ ਲਈ ਗਤੀਵਿਧੀਆਂ ਤਹਿਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਜ਼ਿਲ੍ਹਾ ਫਤਿਹਾਆਬਾਦ, ਹਰਿਆਣਾ ਵਿਚ ਸੱਤ ਰੋਜ਼ਾ ਨੈਸ਼ਨਲ ਇੰਟੀਗ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਵਲੰਟੀਅਰ ਭਾਗ ਲੈ ਰਹੇ ਹਨ। ਇਸ ਕੈਂਪ ਲਈ ਪੰਜਾਬ ਦੇ ਮੋਗਾ ਜ਼ਿਲ੍ਹੇ ਨੂੰ ਪੰਜ ਸੀਟਾਂ ਅਲਾਟ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਵਲੰਟੀਅਰ ਵੀ ਮੈਡਮ ਰਾਜਵਿੰਦਰ ਕੌਰ ਦੀ ਦੇਖ-ਰੇਖ ਹੇਠ ਭਾਗ ਲੈ ਰਹੇ ਹਨ। ਇਹ ਕੈਂਪ ਵਿਦਿਆਰਥੀਆਂ ਨੂੰ ਵੱਖ-ਵੱਖ ਰਾਜਾਂ ਦੇ ਸੱਭਿਆਚਾਰ, ਰਹਿਣ-ਸਹਿਣ ਅਤੇ ਰੀਤੀ-ਰਿਵਾਜਾਂ ਨੂੰ ਜਾਣਨ ਦੇ ਨਾਲ-ਨਾਲ ਨਵੇਂ ਤਜਰਬੇ ਹਾਸਲ ਕਰਨ ਦਾ ਮੌਕਾ ਪ੍ਰਦਾਨ ਕਰੇਗਾ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਇਸ ਮੌਕੇ ਵਲੰਟੀਅਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਵਿਚ ਦੇਸ਼ ਪ੍ਰਤੀ ਪਿਆਰ, ਰਾਸ਼ਟਰੀ ਏਕਤਾ, ਅਨੁਸ਼ਾਸਨ ਅਤੇ ਸੇਵਾ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਕੈਂਪ ਤੋਂ ਵੱਧ ਤੋਂ ਵੱਧ ਸਿੱਖਣ, ਦੂਜੇ ਰਾਜਾਂ ਦੇ ਵਿਦਿਆਰਥੀਆਂ ਨਾਲ ਮਿਲਵਰਤਨ ਵਧਾਉਣ ਅਤੇ ਸਕੂਲ ਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।