19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮੋਗਾ ਪੁਲਿਸ ਤੇ ਡਰੱਗ ਇੰਸਪੈਕਟਰ ਡਾ. ਸੋਨੀਆ ਗੁਪਤਾ ਵਲੋਂ ਮੈਡੀਕਲ ਸਟੋਰਾਂ ’ਤੇ ਲਗਾਤਾਰ ਛਾਪੇਮਾਰੀ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਨੇ ਨਸ਼ੀਲੀਆਂ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿੱਕਰੀ ਵਿਰੁੱਧ ਕਾਰਵਾਈ ਕਰਦਿਆਂ ਬਸਤੀ ਮੋਹਨ ਸਿੰਘ ਵਿਖੇ ਸਥਿਤ ਟੀ. ਐਸ.

ਅਜੀਤ ਡੈਸਕ 19-10-2026
ਮੋਗਾ, 18 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਨੇ ਨਸ਼ੀਲੀਆਂ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿੱਕਰੀ ਵਿਰੁੱਧ ਕਾਰਵਾਈ ਕਰਦਿਆਂ ਬਸਤੀ ਮੋਹਨ ਸਿੰਘ ਵਿਖੇ ਸਥਿਤ ਟੀ.ਐਸ. ਮੈਡੀਕਲ ਏਜੰਸੀ ’ਤੇ ਛਾਪਾ ਮਾਰਿਆ। ਇਹ ਕਾਰਵਾਈ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਨੂੰ ਨਾਲ ਲੈ ਕੇ ਕੀਤੀ ਗਈ। ਛਾਪੇ ਦੌਰਾਨ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਨੂੰ ਮੈਡੀਕਲ ਸਟੋਰ ਵਿਚੋਂ ਵੱਖ-ਵੱਖ ਕਿਸਮ ਦੀਆਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਹੋਈਆਂ ਜਿਨ੍ਹਾਂ ਦੀ ਕੀਮਤ ਲਗਪਗ 33 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ। ਡਰੱਗ ਇੰਸਪੈਕਟਰ ਸੋਨੀਆ ਗੁਪਤਾ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿਚ ਮੈਡੀਕਲ ਸਟੋਰਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮੈਡੀਕਲ ਸਟੋਰ ’ਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ। ਜੇਕਰ ਕੋਈ ਦਵਾਈ ਵਿਕਰੇਤਾ ਅਜਿਹੀਆਂ ਦਵਾਈਆਂ ਵੇਚਦਾ ਫੜਿਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਸਬੰਧੀ ਡੀ.ਐਸ.ਪੀ. ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਪੁਲਿਸ ਨੂੰ ਮੈਡੀਕਲ ਸਟੋਰ ’ਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਹੋਣ ਸਬੰਧੀ ਗੁਪਤ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਡਰੱਗ ਇੰਸਪੈਕਟਰ ਨੂੰ ਨਾਲ ਲੈ ਕੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਦੁਕਾਨ ਦੇ ਮਾਲਕ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਤੋਂ ਇਲਾਵਾ ਕਸਬਾ ਕੋਟ ਈਸੇ ਖਾਂ ਵਿਖੇ ਵੀ ਕਈ ਮੈਡੀਕਲ ਸਟੋਰਾਂ ’ਤੇ ਵੀ ਛਾਪੇਮਾਰੀ ਕੀਤੀ ਗਈ ਹੈ ।
ਪਿਛਲੀ ਖ਼ਬਰ ਮੋਗਾ ਸੈਂਟਰ ਰਾਈਸ ਮਿੱਲ ਐਸੋਸੀਏਸ਼ਨ ਦੇ ਸਰਬਸੰਮਤੀ ਨਾਲ ਸੀ. ਏ. ਪ੍ਰੇਮ ਸਿੰਗਲ ਮੁੜ ਚੁਣੇ ਗਏ ਪ੍ਰਧਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪਿੰਡ ਮੋਠਾਂ ਵਾਲੀ ਵਿਖੇ ਕੀਤੀ ਲੋਕ ਮਿਲਣੀ ਰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।