19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬਾਬਾ ਜਸਵੰਤ ਪਬਲਿਕ ਸਕੂਲ ਵਿਖੇ ਨਸ਼ਾ ਮੁਕਤੀ ਸਬੰਧੀ ਸਹੁੰ ਚੁੱਕ ਸਮਾਗਮ ਕਰਵਾਇਆ

ਨਿਹਾਲ ਸਿੰਘ ਵਾਲਾ, 18 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਬਾਬਾ ਅਜੀਤ ਸਿੰਘ ਨਾਨਕਸਰ ਠਾਠ ਬਰਨਾਲਾ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਵਿਖੇ ਪੰਜਾਬ ਸਰਕਾਰ ਦੁਆਰਾ ਚਲਾਏ ਅਭਿਆਨ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਰਥੀ ਪ੍ਰੋਗਰਾਮ ਦੁਆਰਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਫੈਲਾਉਣ ਦੀ ਮਹੱਤਤਾ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਨਸ਼ਾ ਮੁਕਤੀ ਸਬੰਧੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ| ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਮੈਂਬਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਮਾਜ ਨੂੰ ਜਾਗਰੂਕ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਨਸ਼ਾ ਰਹਿਤ ਰੱਖਣ ਦਾ ਪ੍ਰਣ ਲਿਆ| ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਮ ਸਿੰਘ ਰੌਂਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ’ਚ ਚੰਗੀਆਂ ਆਦਤਾਂ, ਸਮਾਜਿਕ ਜ਼ਿੰਮੇਵਾਰੀ ਅਤੇ ਸਿਹਤਮੰਦ ਜੀਵਨ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ| ਇਸ ਮੌਕੇ ਵਾਈਸ ਪ੍ਰਿੰਸੀਪਲ ਅਮਨਦੀਪ ਕੌਰ, ਕੋਆਰਡੀਨੇਟਰ ਰਮਨਪ੍ਰੀਤ ਕੌਰ, ਅਨੁਦੀਪ ਕੌਰ, ਵੀਰਪਾਲ ਕੌਰ, ਹਰਪ੍ਰੀਤ ਸਿੰਘ, ਲੱਖਾ ਸਿੰਘ , ਗੁਰਸੇਵਕ ਸਿੰਘ, ਨਰਿੰਦਰ ਕੁਮਾਰ, ਸੁਖਦੇਵ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ|

ਅਜੀਤ ਡੈਸਕ 19-10-2026

ਪਿਛਲੀ ਖ਼ਬਰ ਲਾਇਨਜ਼ ਕਲੱਬਾਂ ਨੂੰ ਸੇਵਾ ਕੰਮਾਂ ਬਾਰੇ ਦਿੱਤੀ ਜਾਣਕਾਰੀ-ਗੌਤਮ ਅਗਲੀ ਖ਼ਬਰ ਨਵਰਾਤਰਿਆਂ ਮੌਕੇ ਅਸ਼ਟਮੀ ਤੇ ਭਾਵਾਧਸ ਦੇ ਪ੍ਰਧਾਨ ਨਰੇਸ਼ ਬੋਹਤ ਨੇ ਕੀਤਾ ਕੰਜਕ ਪੂਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।