ਨਿਊ ਗਰੀਨ ਗਰੋਵ ਪਬਲਿਕ ਸਕੂਲ ਦੇ ਛੇ ਵਿਦਿਆਰਥੀ ਗੁਰੂ ਵਾਲੇ ਬਣੇ
ਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਗੁਰੂ ਸਾਹਿਬ ਜੀ ਦੀ ਅਪਾਰ ਕ੍ਰਿਪਾ ਸਦਕਾ ਨਿਊ ਗਰੀਨ ਗਰੋਵ ਪਬਲਿਕ ਸਕੂਲ ਲਈ ਇਹ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਪਲ ਹੈ ਕਿ ਸਕੂਲ ਦੇ ਛੇ ਹੋਣਹਾਰ ਬੱਚਿਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦਾ ਸੁਭਾਗ ਹਾਸਲ ਕੀਤਾ। ਇਹ ਉਪਰਾਲਾ ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ, ਗੁਰਮਤਿ ਸਿਧਾਂਤਾਂ ਅਤੇ ਗੁਰੂ ਸਾਹਿਬ ਜੀ ਪ੍ਰਤੀ ਅਟੁੱਟ ਸ਼ਰਧਾ ਦਾ ਪ੍ਰਤੀਕ ਹੈ।
ਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਗੁਰੂ ਸਾਹਿਬ ਜੀ ਦੀ ਅਪਾਰ ਕ੍ਰਿਪਾ ਸਦਕਾ ਨਿਊ ਗਰੀਨ ਗਰੋਵ ਪਬਲਿਕ ਸਕੂਲ ਲਈ ਇਹ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਪਲ ਹੈ ਕਿ ਸਕੂਲ ਦੇ ਛੇ ਹੋਣਹਾਰ ਬੱਚਿਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦਾ ਸੁਭਾਗ ਹਾਸਲ ਕੀਤਾ। ਇਹ ਉਪਰਾਲਾ ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ, ਗੁਰਮਤਿ ਸਿਧਾਂਤਾਂ ਅਤੇ ਗੁਰੂ ਸਾਹਿਬ ਜੀ ਪ੍ਰਤੀ ਅਟੁੱਟ ਸ਼ਰਧਾ ਦਾ ਪ੍ਰਤੀਕ ਹੈ। ਅੰਮ੍ਰਿਤ ਛਕ ਕੇ ਗੁਰੂ ਸਾਹਿਬ ਜੀ ਦੇ ਲੜ ਲੱਗਣ ਵਾਲੇ ਬੱਚਿਆਂ ਵਿਚ ਨਵਦੀਪ ਸਿੰਘ, ਖ਼ੁਸ਼ਦੀਪ ਕੌਰ, ਗੁਰਗਿਆਨ ਸਿੰਘ, ਅਸੀਸਪ੍ਰੀਤ ਸਿੰਘ, ਰਾਜਵੀਰ ਸਿੰਘ ਅਤੇ ਗੁਰਵੰਸ਼ ਸਿੰਘ ਸ਼ਾਮਲ ਹਨ, ਦੇ ਇਸ ਕਦਮ ਨਾਲ ਸਕੂਲ ਦੇ ਸਮੂਹ ਸਟਾਫ਼, ਪ੍ਰਬੰਧਕਾਂ ਅਤੇ ਪਰਿਵਾਰਾਂ ਵਿਚ ਖ਼ੁਸ਼ੀ ਅਤੇ ਮਾਣ ਦੀ ਭਾਵਨਾ ਹੈ। ਨਿਊ ਗਰੀਨ ਗਰੋਵ ਪਬਲਿਕ ਸਕੂਲ ਵਲੋਂ ਇਨ੍ਹਾਂ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿਲੋਂ ਵਧਾਈ ਦਿੱਤੀ ਗਈ। ਸਕੂਲ ਵਲੋਂ ਅਰਦਾਸ ਕੀਤੀ ਗਈ ਕਿ ਗੁਰੂ ਸਾਹਿਬ ਜੀ ਇਨ੍ਹਾਂ ਬੱਚਿਆਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿਚ ਰੱਖਣ, ਆਪਣੇ ਚਰਨਾਂ ਨਾਲ ਜੋੜੀ ਰੱਖਣ ਅਤੇ ਜੀਵਨ ਭਰ ਗੁਰਮਤਿ ਦੇ ਮਾਰਗ ‘ਤੇ ਚੱਲਣ ਦਾ ਬਲ ਬਖ਼ਸ਼ਣ।