20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਿੰਡ ਪੱਤੋ ਹੀਰਾ ਸਿੰਘ ਦੀ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਚੇਅਰਮੈਨ ਦੀਨਾ ਸਾਹਿਬ ਨੇ ਸ਼ੁਰੂ ਕਰਵਾਈ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿੰਡ ਪੱਤੋ ਹੀਰਾ ਸਿੰਘ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਵਲੋਂ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।

ਪਿੰਡ ਪੱਤੋ ਹੀਰਾ ਸਿੰਘ ਦੀ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਤੇ ਹੋਰ। ਅਜੀਤ ਤਸਵੀਰ 20-10-2026
ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿੰਡ ਪੱਤੋ ਹੀਰਾ ਸਿੰਘ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਵਲੋਂ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਵਾਸਤੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਚੇਅਰਮੈਨ ਦੀਨਾ ਸਾਹਿਬ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੁੱਕਾ ਅਤੇ ਸਾਫ਼ ਝੋਨਾ ਮੰਡੀ ਵਿਚ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਸਰਪੰਚ ਅਮਨਦੀਪ ਸਿੰਘ, ਬਲਾਕ ਸੰਮਤੀ ਮੈਂਬਰ ਕੁਲਵੰਤ ਸਿੰਘ ਗਰੇਵਾਲ, ਪੰਚ ਪਰਵਿੰਦਰ ਸਿੰਘ ਪੱਪੀ, ਜਥੇਦਾਰ ਮੁਖਤਿਆਰ ਸਿੰਘ ਭਾਗੀਕੇ, ਮੰਡੀ ਸੁਪਵਾਇਜ਼ਰ ਪ੍ਰਦੀਪ ਸਿੰਘ, ਗੁਰਵਿੰਦਰ ਸਿੰਘ, ਲਖਵੀਰ ਸਿੰਘ, ਰਣਜੋਧ ਸਿੰਘ ਤੋਂ ਇਲਾਵਾ ਖ਼ਰੀਦ ਏਜੰਸੀ ਦੇ ਇੰਸਪੈਕਟਰ, ਆੜ੍ਹਤੀ ਅਤੇ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਚੋਟੀਆਂ ਕਲਾਂ ਦੇ 180 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ-ਵਿਧਾਇਕਾ ਡਾ. ਅਰੋੜਾ ਅਗਲੀ ਖ਼ਬਰ ਕੈਨੇਡਾ ਵਿਚ ਅਮਰੀਕ ਨਾਰੰਗ ਸਿਟੀ ਕੌਂਸਲਰ ਵਜੋਂ ਜੇਤੂ ਰਹਿਣ ’ਤੇ ਢੁੱਡੀਕੇ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।