22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰੂ ਹਰਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫਾ ਵਿਖੇ ਸੈਮੀਨਾਰ ਕਰਵਾਇਆ

ਠੱਠੀ ਭਾਈ, 21 ਅਕਤੂਬਰ (ਜਗਰੂਪ ਸਿੰਘ ਮਠਾੜੂ)-ਗੁਰੂ ਹਰਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫਾ ਵਿਖੇ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ, ਚੰਗੇ ਸੰਸਕਾਰਾਂ ਅਤੇ ਜੀਵਨ ਵਿਚ ਸਹੀ ਦਿਸ਼ਾ ਅਪਣਾਉਣ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਅਤੇ ਬਾਲ ਵਿਆਹ, ਬਾਲ ਮਜ਼ਦੂਰੀ ਮੁਕਤ ਕਰਨ ਸਬੰਧੀ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਮੋਗਾ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਪਿਆਰਾ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਮਿਹਨਤ ਅਤੇ ਚੰਗੇ ਆਚਰਨ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 22-10-2026
ਠੱਠੀ ਭਾਈ, 21 ਅਕਤੂਬਰ (ਜਗਰੂਪ ਸਿੰਘ ਮਠਾੜੂ)-ਗੁਰੂ ਹਰਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫਾ ਵਿਖੇ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ, ਚੰਗੇ ਸੰਸਕਾਰਾਂ ਅਤੇ ਜੀਵਨ ਵਿਚ ਸਹੀ ਦਿਸ਼ਾ ਅਪਣਾਉਣ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਅਤੇ ਬਾਲ ਵਿਆਹ, ਬਾਲ ਮਜ਼ਦੂਰੀ ਮੁਕਤ ਕਰਨ ਸਬੰਧੀ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਮੋਗਾ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਪਿਆਰਾ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਮਿਹਨਤ ਅਤੇ ਚੰਗੇ ਆਚਰਨ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਨੁਸਾਰ ਵਿਦਿਆਰਥੀ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਅਧਿਆਪਕਾਂ ਦੇ ਨਾਲ-ਨਾਲ ਮਾਪਿਆਂ ਦੀ ਭੂਮਿਕਾ ਵੀ ਬੇਹੱਦ ਅਹਿਮ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ, ਸਮੇਂ ਦੀ ਕਦਰ ਕਰਨ, ਮਿਹਨਤ ਅਤੇ ਸਮਾਜ ਵਿਚ ਫੈਲੀਆਂ ਬੁਰਾਈਆਂ ਤੋਂ ਦੂਰ ਰਹਿਣ। ਸੋਸ਼ਲ ਵਰਕਰ ਗੁਰਭੇਜ ਸਿੰਘ ਨੇ ਬੱਚਿਆਂ ਨੂੰ ਸੁਰੱਖਿਅਤ ਵਾਤਾਵਰਨ ਪ੍ਰਧਾਨ ਕਰਨ ਬਾਰੇ ਚਾਨਣਾ ਪਾਇਆ।
ਪਿਛਲੀ ਖ਼ਬਰ ਬਾਬਾ ਸ਼ੇਖ ਫਰੀਦ ਕੁਸ਼ਤੀ ਅਖਾੜੇ ਦੀ ਝੋਲੀ ਪਏ ਸੱਤ ਤਗਮੇ ਅਗਲੀ ਖ਼ਬਰ ਵਧੀਕ ਮੁੱਖ ਸਕੱਤਰ ਡੀ. ਕੇ. ਤਿਵਾੜੀ ਵਲੋਂ ਮੋਗਾ ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।