22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬਾਬਾ ਸ਼ੇਖ ਫਰੀਦ ਕੁਸ਼ਤੀ ਅਖਾੜੇ ਦੀ ਝੋਲੀ ਪਏ ਸੱਤ ਤਗਮੇ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮਾਨਸਾ ਸ਼ਹਿਰ ਵਿਖੇ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਵੱਖ-ਵੱਖ ਕੁਸ਼ਤੀ ਮੁਕਾਬਲਿਆਂ ਵਿਚ ਬਾਬਾ ਸ਼ੇਖ ਫਰੀਦ ਕੁਸ਼ਤੀ ਅਖਾੜਾ ਪਿੰਡ ਧੂਰਕੋਟ ਰਣਸੀਂਹ ਜ਼ਿਲ੍ਹਾ ਮੋਗਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅਖਾੜੇ ਦੇ ਖਿਡਾਰੀਆਂ/ਪਹਿਲਵਾਨਾਂ ਨੇ ਵੱਖ- ਵੱਖ ਭਾਰ ਵਰਗਾਂ ਵਿਚ ਲੜਕੀਆਂ ਤੇ ਲੜਕਿਆਂ ਦੇ ਮੁਕਾਬਲਿਆਂ ਵਿਚ ਇਕ ਸੋਨੇ ਦਾ, ਤਿੰਨ ਚਾਂਦੀ ਅਤੇ ਤਿੰਨ ਕਾਂਸੇ ਦੇ ਤਗਮੇ ਜਿੱਤ ਕੇ ਨਾਂਅ ਰੌਸ਼ਨ ਕੀਤਾ।

ਅਜੀਤ ਡੈਸਕ 22-10-2026
ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮਾਨਸਾ ਸ਼ਹਿਰ ਵਿਖੇ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਵੱਖ-ਵੱਖ ਕੁਸ਼ਤੀ ਮੁਕਾਬਲਿਆਂ ਵਿਚ ਬਾਬਾ ਸ਼ੇਖ ਫਰੀਦ ਕੁਸ਼ਤੀ ਅਖਾੜਾ ਪਿੰਡ ਧੂਰਕੋਟ ਰਣਸੀਂਹ ਜ਼ਿਲ੍ਹਾ ਮੋਗਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅਖਾੜੇ ਦੇ ਖਿਡਾਰੀਆਂ/ਪਹਿਲਵਾਨਾਂ ਨੇ ਵੱਖ- ਵੱਖ ਭਾਰ ਵਰਗਾਂ ਵਿਚ ਲੜਕੀਆਂ ਤੇ ਲੜਕਿਆਂ ਦੇ ਮੁਕਾਬਲਿਆਂ ਵਿਚ ਇਕ ਸੋਨੇ ਦਾ, ਤਿੰਨ ਚਾਂਦੀ ਅਤੇ ਤਿੰਨ ਕਾਂਸੇ ਦੇ ਤਗਮੇ ਜਿੱਤ ਕੇ ਨਾਂਅ ਰੌਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਅਖਾੜੇ ਦੇ ਪ੍ਰਧਾਨ ਡਾ. ਹਰਗੁਰਪ੍ਰਤਾਪ ਸਿੰਘ ਨੇ ਕੋਚ, ਮਾਪਿਆਂ ਅਤੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਾ. ਰਵਿੰਦਰ ਸਿੰਘ, ਐਡਵੋਕੇਟ ਦਲਜੀਤ ਸਿੰਘ, ਬੂਟਾ ਸਿੰਘ ਜ਼ੈਲਦਾਰ, ਸਕੱਤਰ ਸ਼ਿੰਦਰ ਸਿੰਘ ਧੂਰਕੋਟ, ਮੁਖਤਿਆਰ ਸਿੰਘ ਬਲਾਕ ਸੰਮਤੀ ਮੈਂਬਰ, ਟਹਿਲ ਸਿੰਘ, ਦਰਸ਼ਨ ਸਿੰਘ ਧੂਰਕੋਟ, ਸੁਖਜੀਤ ਸਿੰਘ ਧੂਰਕੋਟ, ਡਾ. ਫਕੀਰ ਮੁਹੰਮਦ, ਡਾ. ਸ਼ਿਵਦੇਵ ਸਿੰਘ, ਡਾ. ਮਨਪ੍ਰੀਤ ਸਿੰਘ ਅਪੋਲੋ ਲੈਬ ਵਾਲੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਪੋਲ ਖੋਲ੍ਹੀ-ਪ੍ਰਦੀਪ ਤਲਵਾੜ ਅਗਲੀ ਖ਼ਬਰ ਗੁਰੂ ਹਰਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫਾ ਵਿਖੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।