ਗੁਰਦੁਆਰਾ ਹਰਿਗੋਬਿੰਦਸਰ ਸਾਹਿਬ ‘ਚ ਹੋਇਆ ਅੰਮ੍ਰਿਤ ਸੰਚਾਰ
ਨੱਥੂਵਾਲਾ ਗਰਬੀ, 22 ਅਕਤੂਬਰ (ਨਵਦੀਪ ਸਿੰਘ)- ਗੁਰਦੁਆਰਾ ਹਰਗੋਬਿੰਦਸਰ ਸਾਹਿਬ, ਲੰਗੇਆਣਾ ਵਿਖੇ ਚੱਲ ਰਹੇ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਪੰਜ ਪਿਆਰੇ ਸਾਹਿਬਾਨ ਵਲੋਂ 16 ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ ਗਿਆ, ਜੋ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ।
ਅਜੀਤ ਡੈਸਕ
23-10-2026