23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਲੂਮਿੰਗ ਬਡਜ਼ ਸਕੂਲ ਦੇ ਦੋ ਖਿਡਾਰੀ ਰਾਜ ਪੱਧਰੀ ਖੇਡਾਂ ਲਈ ਚੁਣੇ ਗਏ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਯੋਗ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਬਰਕਰਾਰ ਰੱਖਿਆ ਹੋਇਆ ਹੈ।

ਅਜੀਤ ਡੈਸਕ 23-10-2026
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਯੋਗ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਬਰਕਰਾਰ ਰੱਖਿਆ ਹੋਇਆ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਬੈਡਮਿੰਟਨ ਮੁਕਾਬਲਿਆਂ ਵਿਚ ਪੰਜ ਸੋਨ ਤਗਮੇ ਜਿੱਤ ਕੇ ਓਵਰਆਲ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਦੇ ਦੋ ਖਿਡਾਰੀ ਐਲਕਸ ਤੇ ਨਮਨ ਕਸ਼ਯਪ ਰਾਜ ਪੱਧਰੀ ਸਕੂਲ ਖੇਡਾਂ ਲਈ ਵੀ ਚੁਣੇ ਗਏ ਹਨ। ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਇਹ ਬੈਡਮਿੰਟਨ ਮੁਕਾਬਲੇ ਜਿਨ੍ਹਾਂ ਵਿਚ ਬਲਾਕ ਮੋਗਾ-1 ਦੇ ਵੱਖ-ਵੱਖ ਸੈਂਟਰਾਂ ਦੀਆਂ ਟੀਮਾਂ ਨੇ ਭਾਗ ਲਿਆ। ਅੰਡਰ-11 ਲੜਕਿਆਂ ਦੇ ਵਰਗ ਵਿਚ ਬਲੂਮਿੰਗ ਬਡਜ਼ ਸਕੂਲ ਦੇ ਐਲਕਸ, ਨਮਨ ਕਸ਼ਯਪ ਅਤੇ ਸ਼ਹਿਜ਼ਾਦ ਸਿੰਘ ਔਲਖ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਗੋਲਡ ਮੈਡਲ ਆਪਣੇ ਨਾਮ ਕੀਤੇ। ਇਸੇ ਤਰ੍ਹਾਂ ਅੰਡਰ-11 ਲੜਕੀਆਂ ਦੇ ਵਰਗ ਵਿਚ ਜਸਲੀਨ ਕੌਰ ਅਤੇ ਜੈਸਮੀਨ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ਜਿੱਤੇ। ਇਸ ਤਰ੍ਹਾਂ ਸਕੂਲ ਦੇ ਖਿਡਾਰੀਆਂ ਨੇ ਕੁੱਲ ਪੰਜ ਸੋਨ ਤਗਮੇ ਜਿੱਤ ਕੇ ਸੰਸਥਾ ਦਾ ਮਾਣ ਵਧਾਇਆ। ਇਸ ਸ਼ਾਨਦਾਰ ਪ੍ਰਾਪਤੀ ਦੇ ਆਧਾਰ ‘ਤੇ ਐਲਕਸ ਅਤੇ ਨਮਨ ਕਸ਼ਯਪ 4 ਨਵੰਬਰ ਨੂੰ ਹੋਣ ਵਾਲੀਆਂ ਰਾਜ ਪੱਧਰੀ ਸਕੂਲ ਖੇਡਾਂ ਵਿਚ ਮੋਗਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਸਕੂਲ ਵਿਚ ਸਵੇਰ ਦੀ ਸਭਾ ਦੌਰਾਨ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਅਤੇ ਵਾਈਸ ਪ੍ਰਿੰਸੀਪਲ ਮੈਡਮ ਨਿਧੀ ਬਰਾੜ ਵਲੋਂ ਜੇਤੂ ਖਿਡਾਰੀਆਂ ਐਲਕਸ, ਨਮਨ ਕਸ਼ਯਪ, ਸ਼ਹਿਜ਼ਾਦ ਸਿੰਘ ਔਲਖ, ਜਸਲੀਨ ਕੌਰ ਅਤੇ ਜੈਸਮੀਨ ਕੌਰ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਸਕੂਲ ਦੇ ਸਪੋਰਟਸ ਹੈੱਡ ਅਤੇ ਬੈਡਮਿੰਟਨ ਕੋਚ ਪੰਜਾਬ ਮਸੀਹ ਦੀ ਵੀ ਇਸ ਪ੍ਰਾਪਤੀ ਲਈ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਸਕੂਲ ਵਿਚ ਖਿਡਾਰੀਆਂ ਨੂੰ ਉੱਚ ਪੱਧਰੀ ਸਿਖਲਾਈ ਦੇਣ ਲਈ ਅੰਤਰਰਾਸ਼ਟਰੀ ਪੱਧਰ ਦੇ ਦੋ ਵੂਡਨ ਬੈਡਮਿੰਟਨ ਕੋਰਟ ਉਪਲਬਧ ਹਨ।
ਪਿਛਲੀ ਖ਼ਬਰ ਪਿੰਡ ਮਾਣੂੰਕੇ ਦੀ ਧੀ ਗੁਰਸੀਰਤ ਕੌਰ ਨੇ ਆਸਟਰੇਲੀਆ ’ਚ ਪੰਜਾਬ ਦਾ ਨਾਂਅ ਰੌਂਸ਼ਨ ਕੀਤਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਵਲੋਂ ਸ਼ਿੰਦਰਪਾਲ ਸਿੰਘ ਮੱਲਕੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।