23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

22 ਵੀਂ ਅੰਤਰਰਾਸ਼ਟਰੀ ਸਾਈਕਲੋਡੈਕਸਟ੍ਰਿਨ ਸਿੰਪੋਜ਼ੀਅਮ ਕਾਨਫ਼ਰੰਸ ਦੀਆਂ ਵਿਗਿਆਨਕ ਪੁਸਤਕਾਂ ਦਾ ਵਿਮੋਚਨ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ. ਐਸ.

ਭਾਈ ਗੁਰਸ਼ਰਨ ਸਿੰਘ ਲੁਧਿਆਣੇ ਵਾਲੇ| 23-10-2026
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ 23, 24 ਅਤੇ 25 ਅਕਤੂਬਰ ਨੂੰ ਹੋਣ ਜਾ ਰਹੀ 22ਵੀਂ ਅੰਤਰਰਾਸ਼ਟਰੀ ਸਾਈਕਲੋਡੈਕਸਟ੍ਰਿਨ ਸਿੰਪੋਜ਼ੀਅਮ ਕਾਨਫ਼ਰੰਸ ਦੀ ਵਿਗਿਆਨਕ ਪੁਸਤਕਾਂ ਦਾ ਵਿਮੋਚਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ, ਪ੍ਰਬੰਧਕੀ ਸਕੱਤਰ ਡਾ. ਸਿਧਾਰਥ ਮਹਿਨ, ਡੀਨ ਜੀ.ਐਸ. ਸ਼ਰਮਾ, ਡਾ. ਸ਼ਮਸ਼ੇਰ ਸਿੰਘ, ਡੀਨ ਜਸਪ੍ਰੀਤ ਇੰਦਰ ਸਿੰਘ, ਵਿਭਾਗ ਮੁਖੀ ਡਾ. ਬਾਲਕ ਦਾਸ, ਡਾ. ਸੌਰਭ ਕੋਸੇ, ਡਾ. ਸੰਤ ਕੁਮਾਰ ਵਰਮਾ, ਡਾ. ਭੀਮਾ ਕਿਰਣ, ਡਾ. ਖੜਗ ਰਾਜ, ਡਾ. ਵੇਦ ਪਾਲ ਸਿੰਘ ਅਤੇ ਹੋਰ ਫੈਕਲਟੀ ਮੈਂਬਰਾਂ ਨੇ ਸਾਂਝੇ ਤੌਰ ‘ਤੇ ਪੁਸਤਕਾਂ ਜਾਰੀ ਕੀਤੀਆਂ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਦੱਸਿਆ ਕਿ ਇਸ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਦੇਸ਼ ਦੇ 26 ਰਾਜਾਂ ਅਤੇ 15 ਦੇਸ਼ਾਂ ਤੋਂ ਢਾਈ ਹਜ਼ਾਰ ਤੋਂ ਵੱਧ ਅਧਿਆਪਕ, ਵਿਦਿਆਰਥੀ ਅਤੇ ਖੋਜ ਕਰਤਾ ਭਾਗ ਲੈਣਗੇ। ਕਾਨਫ਼ਰੰਸ ਵਿਚ ਆਸਟ੍ਰੇਲੀਆ, ਫਰਾਂਸ, ਆਈਸਲੈਂਡ, ਈਰਾਨ, ਇਟਲੀ, ਮਲੇਸ਼ੀਆ, ਰੂਸ, ਸਾਉਦੀ ਅਰਬ, ਸਪੇਨ, ਤਾਇਵਾਨ, ਸੰਯੁਕਤ ਰਾਜ ਅਮਰੀਕਾ, ਨੇਪਾਲ ਅਤੇ ਬੁਲਗਾਰੀਆ ਸਮੇਤ ਵੱਖ-ਵੱਖ ਦੇਸ਼ਾਂ ਤੋਂ ਮਾਹਿਰ ਬੁਲਾਰਿਆਂ ਅਤੇ ਡੈਲੀਗੇਟਾਂ ਵਜੋਂ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੀ ਇਸ ਕਾਨਫ਼ਰੰਸ ਦੌਰਾਨ 16 ਤੋਂ ਵੱਧ ਤਕਨੀਕੀ ਸੈਸ਼ਨ ਕਰਵਾਏ ਜਾਣਗੇ ਅਤੇ 900 ਤੋਂ ਵੱਧ ਵਿਗਿਆਨਕ ਮੌਖਿਕ ਪੇਸ਼ਕਾਰੀਆਂ ਅਤੇ ਖੋਜ ਪੇਪਰ ਪੇਸ਼ ਕੀਤੇ ਜਾਣਗੇ। ਇਹ ਕਾਨਫ਼ਰੰਸ ਫਾਰਮੇਸੀ ਅਤੇ ਵਿਗਿਆਨ ਦੇ ਖੇਤਰ ਵਿੱਚ ਖੋਜ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਦੇਸ਼-ਵਿਦੇਸ਼ ਦੇ ਮਾਹਿਰਾਂ ਨੂੰ ਆਪਣੇ ਵਿਚਾਰ ਅਤੇ ਖੋਜ ਸਾਂਝੇ ਕਰਨ ਲਈ ਇਕ ਅਹਿਮ ਮੰਚ ਪ੍ਰਦਾਨ ਕਰੇਗੀ। ਉਨ੍ਹਾਂ ਦੱਸਿਆ ਕਿ ਇੰਟਰਨੈਸ਼ਨਲ ਸਾਈਕਲੋਡੈਕਸਟ੍ਰਿਨ ਸੋਸਾਇਟੀ ਵਲੋਂ 44 ਸਾਲਾਂ ਦੇ ਇਤਿਹਾਸ ਵਿਚ ਭਾਰਤ ਵਿਚ ਪਹਿਲੀ ਵਾਰ ਇਸ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਨਾਲ ਸੰਸਥਾ ਅਤੇ ਮੋਗਾ ਲਈ ਅੰਤਰਰਾਸ਼ਟਰੀ ਪੱਧਰ ‘ਤੇ ਮਾਣ ਵਾਲੀ ਗੱਲ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਕਾਨਫ਼ਰੰਸ ਨੂੰ ਸ਼ਾਨਦਾਰ ਅਤੇ ਸਫਲ ਬਣਾਉਣ ਲਈ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਪ੍ਰੀਤੀ ਪਟੇਲ, ਡਾ. ਸ਼ੁਭਮ ਠਾਕੁਰ, ਡਾ. ਸ਼ੁਭਮ ਸਿੰਘ, ਡਾ. ਮਾਧਵ ਦਿਵੇਦੀ, ਸੀਮਾ ਬਰਾੜ, ਸਾਨੀਆ ਗਰੋਵਰ ਸਮੇਤ ਸਮੂਹ ਫੈਕਲਟੀ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਐਸ . ਪੀ . ਐਸ . ਹਸਪਤਾਲ ਵਲੋਂ ਜਾਗਰੂਕਤਾ ਕਾਨਫ਼ਰੰਸ ਅਗਲੀ ਖ਼ਬਰ ਨਗਰ ਕੌਂਸਲਾਂ ਦੇ ਵਿਕਾਸ ਕਾਰਜਾਂ ਦੀ ਜਾਂਚ ਲਈ ਮੁੱਖ ਮੰਤਰੀ ਫ਼ਲਾਇੰਗ ਸਕੁਐਡ ਬਣਾਇਆ ਜਾਵੇ- ਸੱਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।