23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਰਮਪਾਲ ਸਿੰਘ ਤਖ਼ਤੂਪੁਰਾ ਨੇ ਪਿੰਡ ਮੰਗੇਵਾਲਾ ਵਿਖੇ ਆਗਾਮੀ ਚੋਣਾਂ ਨੂੰ ਲੈ ਕੇ ਵਰਕਰਾਂ ਨਾਲ ਕੀਤੀ ਮੀਟਿੰਗ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਅਤੇ ਉਹ ਲਗਾਤਾਰ ਲੋਕਾਂ ਨਾਲ ਆਪਣਾ ਰਾਬਤਾ ਪੈਦਾ ਕਰ ਰਹੇ ਹਨ, ਜਿਸ ਦੀ ਕੜੀ ਤਹਿਤ ਉਨ੍ਹਾਂ ਹਲਕੇ ਦੇ ਪਿੰਡ ਮੰਗੇਵਾਲਾ ਵਿਖੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਦੇ ਗ੍ਰਹਿ ਵਿਖੇ ਆਗਾਮੀ ਚੋਣਾਂ ਨੂੰ ਲੈ ਕੇ ਇਕ ਮੀਟਿੰਗ ਕੀਤੀ ਅਤੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਨੌਜਵਾਨ ਸਾਥੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਵਰਕਰਾਂ ਅਤੇ ਪਿੰਡ ਦੇ ਪਤਵੰਤਿਆਂ ਨੇ ਪੂਰੇ ਜੋਸ਼ ਨਾਲ ਆਉਣ ਵਾਲੀਆਂ ਚੋਣਾਂ ਵਿਚ ਤਕੜੇ ਹੋ ਕੇ ਪਰਮਪਾਲ ਸਿੰਘ ਤਖ਼ਤੂਪੁਰਾ ਦਾ ਸਾਥ ਦੇਣ ਦਾ ਭਰੋਸਾ ਦਿੱਤਾ।

ਜੇਤੂ ਵਿਦਿਆਰਥੀ ਆਪਣੇ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀ ਮੈਂਬਰਾਂ ਨਾਲ। ਅਜੀਤ ਤਸਵੀਰ 23-10-2026
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਅਤੇ ਉਹ ਲਗਾਤਾਰ ਲੋਕਾਂ ਨਾਲ ਆਪਣਾ ਰਾਬਤਾ ਪੈਦਾ ਕਰ ਰਹੇ ਹਨ, ਜਿਸ ਦੀ ਕੜੀ ਤਹਿਤ ਉਨ੍ਹਾਂ ਹਲਕੇ ਦੇ ਪਿੰਡ ਮੰਗੇਵਾਲਾ ਵਿਖੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਦੇ ਗ੍ਰਹਿ ਵਿਖੇ ਆਗਾਮੀ ਚੋਣਾਂ ਨੂੰ ਲੈ ਕੇ ਇਕ ਮੀਟਿੰਗ ਕੀਤੀ ਅਤੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਨੌਜਵਾਨ ਸਾਥੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਵਰਕਰਾਂ ਅਤੇ ਪਿੰਡ ਦੇ ਪਤਵੰਤਿਆਂ ਨੇ ਪੂਰੇ ਜੋਸ਼ ਨਾਲ ਆਉਣ ਵਾਲੀਆਂ ਚੋਣਾਂ ਵਿਚ ਤਕੜੇ ਹੋ ਕੇ ਪਰਮਪਾਲ ਸਿੰਘ ਤਖ਼ਤੂਪੁਰਾ ਦਾ ਸਾਥ ਦੇਣ ਦਾ ਭਰੋਸਾ ਦਿੱਤਾ। ਪਰਮਪਾਲ ਸਿੰਘ ਤਖ਼ਤੂਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵਿਚ ਉਨ੍ਹਾਂ ਦੀ ਭਰੋਸੇਯੋਗਤਾ ਪੂਰੀ ਤਰ੍ਹਾਂ ਕਾਇਮ ਹੈ, ਖ਼ਾਸ ਕਰਕੇ ਨੌਜਵਾਨ ਤਬਕਾ ਚਾਹੁੰਦਾ ਹੈ ਕਿ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜੇ ਅਤੇ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਹਲਕਾ ਮੋਗਾ ਦੇ ਹਰ ਇਕ ਵਰਕਰ ਅਤੇ ਨਾਗਰਿਕ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੀ ਬਿਹਤਰੀ ਲਈ ਮੋਢੇ ਨਾਲ ਮੋਢਾ ਜੋੜ ਕੇ ਹਲਕੇ ਦੀ ਤਰੱਕੀ ਵਿਚ ਬਣਦਾ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਨੇ ਪਰਮਪਾਲ ਸਿੰਘ ਤਖ਼ਤੂਪੁਰਾ ਦਾ ਸਾਥ ਦੇਣ ਲਈ ਨੌਜਵਾਨਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੀ . ਬੀ . ਐਸ . ਈ . ਸਮਰੱਥਾ ਵਿਕਾਸ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੇਂਟ ਜੌਰਡਨ ਕਾਨਵੈਂਟ ਸਕੂਲ ਵਿਖੇ ਅੱਖਾਂ ਦਾ ਮੁਫਤ ਚੈੱਕਅਪ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।