23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜਲੰਧਰ ਕਾਲੋਨੀ ਵਿਖੇ ਨਰਾਤਿਆਂ ਦੇ ਸਬੰਧ ’ਚ ਮਾਂ ਭਗਵਤੀ ਦੀਆਂ 9 ਰੋਜ਼ਾ ਚੌਂਕੀਆਂ ਸੰਪੰਨ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਜਲੰਧਰ ਕਾਲੋਨੀ ਸਥਿਤ ਸ਼ਿਆਮ ਮੰਦਰ ਵਿਖੇ ਸ਼ਿਆਮ ਸੇਵਾ ਸੋਸਾਇਟੀ ਵਲੋਂ ਨਰਾਤਿਆਂ ਦੇ ਸਬੰਧ ਵਿਚ ਕਰਵਾਈਆਂ ਜਾ ਰਹੀਆਂ ਮਾਂ ਭਗਵਤੀ ਦੀਆਂ 9 ਰੋਜ਼ਾ ਚੌਂਕੀਆਂ ਵਿਜੈ ਦਸਮੀ ਦੇ ਪਵਿੱਤਰ ਤਿਉਹਾਰ ਮੌਕੇ ਸੰਪੰਨ ਹੋਈਆਂ। ਇਸ ਮੌਕੇ ਸ਼ਧਾਲੂਆਂ ਨੇ ਮਾਂ ਭਗਵਤੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 23-10-2026
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਜਲੰਧਰ ਕਾਲੋਨੀ ਸਥਿਤ ਸ਼ਿਆਮ ਮੰਦਰ ਵਿਖੇ ਸ਼ਿਆਮ ਸੇਵਾ ਸੋਸਾਇਟੀ ਵਲੋਂ ਨਰਾਤਿਆਂ ਦੇ ਸਬੰਧ ਵਿਚ ਕਰਵਾਈਆਂ ਜਾ ਰਹੀਆਂ ਮਾਂ ਭਗਵਤੀ ਦੀਆਂ 9 ਰੋਜ਼ਾ ਚੌਂਕੀਆਂ ਵਿਜੈ ਦਸਮੀ ਦੇ ਪਵਿੱਤਰ ਤਿਉਹਾਰ ਮੌਕੇ ਸੰਪੰਨ ਹੋਈਆਂ। ਇਸ ਮੌਕੇ ਸ਼ਧਾਲੂਆਂ ਨੇ ਮਾਂ ਭਗਵਤੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਭ ਤੋਂ ਪਹਿਲਾਂ ਸੋਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ ਦੀ ਅਗਵਾਈ ਹੇਠ ਸਮਾਜ ਸੇਵੀ ਵਿਜੇ ਕੁਮਾਰ ਅਰੋੜਾ ਅਤੇ ਸਾਹਿਬ ਅਰੋੜਾ ਨੇ ਆਪਣੇ ਪਰਿਵਾਰ ਸਮੇਤ ਮਾਂ ਭਗਵਤੀ ਦੇ ਦਰਬਾਰ ਵਿਚ ਪੂਜਾ-ਅਰਚਨਾ ਦੀ ਰਸਮ ਅਦਾ ਕੀਤੀ। ਇਸ ਉਪਰੰਤ ਸੋਸਾਇਟੀ ਦੇ ਚੇਅਰਮੈਨ ਅਜੈ ਗਰਗ, ਪ੍ਰਧਾਨ ਵਿਨੋਦ ਪੋਪਲੀ, ਸੀਨੀਅਰ ਮੀਤ ਪ੍ਰਧਾਨ ਭੂਸ਼ਨ ਗਰਗ ਰਾਜੂ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ, ਵਿੱਤ ਸਕੱਤਰ ਚੰਦਰਮੋਹਨ ਸਹਿਗਲ, ਸੰਜੀਵ ਗਰਗ ਟੀਟੂ, ਰਾਜੇਸ਼ ਸਿੰਗਲਾ, ਭੁਪੇਸ਼ ਸ਼ਰਮਾ, ਸੰਜੀਵ ਸਿੰਗਲਾ ਅਤੇ ਸੁਦਾਮਾ ਪੁਰੀ ਸਮੇਤ ਹੋਰ ਮੈਂਬਰਾਂ ਨੇ ਮਾਂ ਭਗਵਤੀ ਦੇ ਦਰਬਾਰ ਦਾ ਉਦਘਾਟਨ ਕੀਤਾ। ਇਸ ਮੌਕੇ ਭਜਨ ਗਾਇਕਾ ਕਮਲ ਸਿਸਟਰ, ਰੌਸ਼ਨ ਕੁਮਾਰ, ਰਾਜੀਵ ਉੱਪਲ ਅਤੇ ਅਮਰਜੀਤ ਨੇ ਮਾਂ ਭਗਵਤੀ ਦੀਆਂ ਸੁੰਦਰ ਭੇਟਾਂ ਦਾ ਗੁਣਗਾਨ ਕਰਕੇ ਸੰਗਤ ਨੂੰ ਭਗਤੀ ਰਸ ਵਿਚ ਲੀਨ ਕਰ ਦਿੱਤਾ। ਭਜਨਾਂ ਦੌਰਾਨ ਸ਼ਰਧਾਲੂਆਂ ਨੇ ਮਾਂ ਦੀ ਮਹਿਮਾ ਦਾ ਗੁਣਗਾਨ ਕੀਤਾ ਅਤੇ ਪੂਰਾ ਮਾਹੌਲ ਭਗਤੀ ਮਈ ਹੋ ਗਿਆ। ਨੌਂ ਰੋਜ਼ਾ ਚੌਂਕੀਆਂ ਦੀ ਸਮਾਪਤੀ ਮੌਕੇ ਮਾਂ ਭਗਵਤੀ ਦੀ ਆਰਤੀ ਕੀਤੀ ਗਈ । ਇਸ ਮੌਕੇ ਸੋਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ ਨੇ ਦੱਸਿਆ ਕਿ ਇਕਾਦਸ਼ੀ ਦੇ ਪਵਿੱਤਰ ਦਿਹਾੜੇ ਮੌਕੇ ਸ਼ਿਆਮ ਮੰਦਰ ਵਿਖੇ ਸ਼ਾਮ 7 ਵਜੇ ਤੋਂ ਰਾਤ 9:30 ਵਜੇ ਤੱਕ ਸੰਕੀਰਤਨ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਮੋਗਾ ਸੈਂਟਰ ਰਾਈਸ ਮਿੱਲ ਨੇ ਐਸੋਸੀਏਸ਼ਨ ਦੀ ਮਜ਼ਬੂਤੀ ਲਈ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪਿਆ- ਹੁੰਦਲ ਗਰਗ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਲੱਗੇ ਧਰਨੇ ’ਚ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਲੋਂ ਲੰਗਰ ਦੀ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।