24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੁਖਨੰਦਨ ਅਗਰਵਾਲ ਨੂੰ ਭਾਜਪਾ ਪੰਜਾਬ ਵਰਕਿੰਗ ਕਮੇਟੀ ਦਾ ਮੈਂਬਰ ਬਣਾਏ ਜਾਣ ’ਤੇ ਖੁਸ਼ੀ ਦੀ ਲਹਿਰ

ਬਾਘਾ ਪੁਰਾਣਾ, 23 ਅਕਤੂਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਵਲੋਂ ਹਲਕਾ ਬਾਘਾ ਪੁਰਾਣਾ ਦੇ ਕਨਵੀਨਰ ਸੁਖਨੰਦਨ ਅਗਰਵਾਲ ਨੂੰ ਪੰਜਾਬ ਵਰਕਿੰਗ ਕਮੇਟੀ ਦਾ ਮੈਂਬਰ ਐਲਾਨੇ ਜਾਣ ਤੋਂ ਬਾਅਦ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਨਾਲ ਜੁੜੇ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 24-10-2026
ਬਾਘਾ ਪੁਰਾਣਾ, 23 ਅਕਤੂਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਵਲੋਂ ਹਲਕਾ ਬਾਘਾ ਪੁਰਾਣਾ ਦੇ ਕਨਵੀਨਰ ਸੁਖਨੰਦਨ ਅਗਰਵਾਲ ਨੂੰ ਪੰਜਾਬ ਵਰਕਿੰਗ ਕਮੇਟੀ ਦਾ ਮੈਂਬਰ ਐਲਾਨੇ ਜਾਣ ਤੋਂ ਬਾਅਦ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਨਾਲ ਜੁੜੇ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਸੁਖਨੰਦਨ ਅਗਰਵਾਲ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਅਤੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ| ਉਨ੍ਹਾਂ ਲਈ ਇਹ ਜ਼ਿੰਮੇਵਾਰੀ ਮਾਣ ਵਾਲੀ ਗੱਲ ਹੋਣ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਇਕ ਹੋਰ ਮੌਕਾ ਵੀ ਹੈ। ਉਨ੍ਹਾਂ ਨੇ ਇਸ ਮੌਕੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾਉਂਦੇ ਰਹਿਣਗੇ।
ਪਿਛਲੀ ਖ਼ਬਰ ਮੋਗਾ ਤੋਂ ਪੰਜਾਬ ਭਾਜਪਾ ਨੂੰ ਮਿਲੀ ਮਜ਼ਬੂਤੀ ਅਗਲੀ ਖ਼ਬਰ ਨਸ਼ਿਆਂ ਖਿਲਾਫ ਲੜਾਈ ਲੜਨ ਵਾਲੇ ਯੋਧਿਆਂ ਨੂੰ ਸਾਂਭਣ ਦੀ ਲੋੜ-ਹਰਵਿੰਦਰ ਸਿੰਘ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।