ਦ ਲਰਨਿੰਗ ਫ਼ੀਲਡ ਸਕੂਲ ’ਚ ਖ਼ੁਸ਼ੀ ਦੇ ਮਹੱਤਵ ਸੰਬੰਧੀ ਵਿਸ਼ੇਸ਼ ਪ੍ਰਾਰਥਨਾ ਸਭਾ
ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫੀਲਡ-ਏ ਗਲੋਬਲ ਸਕੂਲ, ਮੋਗਾ ਵਿਖੇ ਵਿਦਿਆਰਥੀਆਂ ਨੂੰ ਜੀਵਨ ਵਿਚ ਖ਼ੁਸ਼ੀ, ਸਕਾਰਾਤਮਿਕ ਸੋਚ ਅਤੇ ਆਪਸੀ ਸਹਿਯੋਗ ਦੀ ਮਹੱਤਤਾ ਸਮਝਾਉਣ ਦੇ ਉਦੇਸ਼ ਨਾਲ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ‘ਖ਼ੁਸ਼ੀ’ ਵਿਸ਼ੇ ‘ਤੇ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਇਕ ਦਿਲਚਸਪ ਅਤੇ ਸੰਦੇਸ਼ ਭਰਪੂਰ ਨਾਟਕ ਪੇਸ਼ ਕੀਤਾ ਗਿਆ।
ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫੀਲਡ-ਏ ਗਲੋਬਲ ਸਕੂਲ, ਮੋਗਾ ਵਿਖੇ ਵਿਦਿਆਰਥੀਆਂ ਨੂੰ ਜੀਵਨ ਵਿਚ ਖ਼ੁਸ਼ੀ, ਸਕਾਰਾਤਮਿਕ ਸੋਚ ਅਤੇ ਆਪਸੀ ਸਹਿਯੋਗ ਦੀ ਮਹੱਤਤਾ ਸਮਝਾਉਣ ਦੇ ਉਦੇਸ਼ ਨਾਲ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ‘ਖ਼ੁਸ਼ੀ’ ਵਿਸ਼ੇ ‘ਤੇ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਇਕ ਦਿਲਚਸਪ ਅਤੇ ਸੰਦੇਸ਼ ਭਰਪੂਰ ਨਾਟਕ ਪੇਸ਼ ਕੀਤਾ ਗਿਆ। ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਬੱਚਿਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲਿਆ। ਇਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਆਪਸੀ ਮੇਲ-ਮਿਲਾਪ, ਸਹਿਯੋਗ, ਦੋਸਤੀ ਅਤੇ ਇੱਕ-ਦੂਜੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਮਿਲੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਜੀਵਨ ਵਿਚ ਛੋਟੀਆਂ-ਛੋਟੀਆਂ ਗੱਲਾਂ ਦੀ ਕਦਰ ਕਰਨਾ, ਦੂਜਿਆਂ ਦੀ ਮਦਦ ਕਰਨਾ, ਆਪਣੇ ਆਲੇ-ਦੁਆਲੇ ਦੇ ਲੋਕਾਂ ਨਾਲ ਪਿਆਰ ਭਰਿਆ ਵਿਹਾਰ ਕਰਨਾ ਅਤੇ ਹਰ ਸਥਿਤੀ ਵਿੱਚ ਸਕਾਰਾਤਮਿਕ ਸੋਚ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। । ਇਸ ਵਿਸ਼ੇਸ਼ ਸਭਾ ਨੇ ਬੱਚਿਆਂ ਨੂੰ ਜੀਵਨ ਦੀਆਂ ਛੋਟੀਆਂ-ਛੋਟੀਆਂ ਖ਼ੁਸ਼ੀਆਂ ਨੂੰ ਪਛਾਣਨ ਅਤੇ ਆਪਣੇ ਆਲੇ-ਦੁਆਲੇ ਖ਼ੁਸ਼ੀਆਂ ਵੰਡਣ ਲਈ ਪ੍ਰੇਰਿਤ ਕੀਤਾ।