25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਾਈ ਰੂਪ ਚੰਦ ਸਕੂਲ ਦੇ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਮੋਗਾ, 24 ਅਕਤੂਬਰ (ਅਸ਼ੋਕ ਬਾਂਸਲ)-ਸਮਾਜ ਸੇਵਾ ਦੇ ਨਾਲ-ਨਾਲ ਗਊ ਸੇਵਾ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਂਦੇ ਰੋਟਰੀ ਕਲੱਬ ਮੋਗਾ ਰਾਇਲ ਵਲੋਂ ਬੁੱਕਣ ਵਾਲਾ ਰੋਡ ਸਥਿਤ ਮਹੇਸ਼ ਗਊ ਧਾਮ ਵਿਖੇ ਗਊ ਮਾਤਾ ਦੇ ਇਲਾਜ ਲਈ ਦਵਾਈਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਕਲੱਬ ਦੇ ਪ੍ਰਧਾਨ ਅਮੋਲ ਸੂਦ ਦੀ ਅਗਵਾਈ ਹੇਠ ਮੈਂਬਰ ਗਊ ਧਾਮ ਵਿਖੇ ਪਹੁੰਚੇ ਅਤੇ ਉੱਥੇ ਰੱਖੀਆਂ ਗਊ ਮਾਤਾਵਾਂ ਦੇ ਇਲਾਜ ਲਈ ਦਵਾਈਆਂ ਦੀ ਸੇਵਾ ਗਊ ਧਾਮ ਦੇ ਸੇਵਾਦਾਰ ਮਨੋਜ ਅਰੋੜਾ ਨੂੰ ਸੌਂਪੀ।

ਅਜੀਤ ਡੈਸਕ 25-10-2026
ਮੋਗਾ, 24 ਅਕਤੂਬਰ (ਅਸ਼ੋਕ ਬਾਂਸਲ)-ਸਮਾਜ ਸੇਵਾ ਦੇ ਨਾਲ-ਨਾਲ ਗਊ ਸੇਵਾ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਂਦੇ ਰੋਟਰੀ ਕਲੱਬ ਮੋਗਾ ਰਾਇਲ ਵਲੋਂ ਬੁੱਕਣ ਵਾਲਾ ਰੋਡ ਸਥਿਤ ਮਹੇਸ਼ ਗਊ ਧਾਮ ਵਿਖੇ ਗਊ ਮਾਤਾ ਦੇ ਇਲਾਜ ਲਈ ਦਵਾਈਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਕਲੱਬ ਦੇ ਪ੍ਰਧਾਨ ਅਮੋਲ ਸੂਦ ਦੀ ਅਗਵਾਈ ਹੇਠ ਮੈਂਬਰ ਗਊ ਧਾਮ ਵਿਖੇ ਪਹੁੰਚੇ ਅਤੇ ਉੱਥੇ ਰੱਖੀਆਂ ਗਊ ਮਾਤਾਵਾਂ ਦੇ ਇਲਾਜ ਲਈ ਦਵਾਈਆਂ ਦੀ ਸੇਵਾ ਗਊ ਧਾਮ ਦੇ ਸੇਵਾਦਾਰ ਮਨੋਜ ਅਰੋੜਾ ਨੂੰ ਸੌਂਪੀ। ਇਸ ਮੌਕੇ ਕਲੱਬ ਦੇ ਪ੍ਰਧਾਨ ਅਮੋਲ ਸੂਦ ਅਤੇ ਪ੍ਰੋਜੈਕਟ ਚੇਅਰਮੈਨ ਪੁਰਸ਼ੋਤਮ ਸ਼ਰਮਾ ਨੇ ਕਿਹਾ ਕਿ ਗਊ ਸੇਵਾ ਭਾਰਤੀ ਸਭਿਆਚਾਰ ਅਤੇ ਪਰੰਪਰਾਵਾਂ ਦਾ ਅਹਿਮ ਹਿੱਸਾ ਹੈ। ਬਿਮਾਰ ਅਤੇ ਲੋੜਵੰਦ ਗਊ ਵੰਸ਼ ਦੀ ਦੇਖਭਾਲ ਕਰਨਾ ਅਤੇ ਉਨ੍ਹਾਂ ਦੇ ਇਲਾਜ ਲਈ ਸਹਿਯੋਗ ਦੇਣਾ ਇਕ ਪੁੰਨ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਬੇਜ਼ਬਾਨ ਪਸ਼ੂ ਆਪਣੀ ਤਕਲੀਫ਼ ਬਿਆਨ ਨਹੀਂ ਕਰ ਸਕਦੇ, ਇਸ ਲਈ ਉਨ੍ਹਾਂ ਦੀ ਦੇਖਭਾਲ ਅਤੇ ਸਮੇਂ ਸਿਰ ਇਲਾਜ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਪੁਰਸ਼ੋਤਮ ਸ਼ਰਮਾ ਨੇ ਕਿਹਾ ਕਿ ਰੋਟਰੀ ਕਲੱਬ ਮੋਗਾ ਰਾਇਲ ਹਮੇਸ਼ਾ ਸਮਾਜ ਸੇਵਾ ਦੇ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਉਣ ਲਈ ਯਤਨਸ਼ੀਲ ਰਿਹਾ ਹੈ। ਕਲੱਬ ਵਲੋਂ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਦੇ ਨਾਲ-ਨਾਲ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿਚ ਵੀ ਸਹਿਯੋਗ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਲੱਬ ਵਲੋਂ ਭਵਿੱਖ ਵਿਚ ਵੀ ਮਹੇਸ਼ ਗਊ ਧਾਮ ਨੂੰ ਲੋੜ ਅਨੁਸਾਰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾਣਗੇ, ਤਾਂ ਜੋ ਉੱਥੇ ਰਹਿ ਰਹੇ ਗਊ ਵੰਸ਼ ਦੀ ਦੇਖਭਾਲ ਅਤੇ ਇਲਾਜ ਵਿਚ ਮਦਦ ਮਿਲ ਸਕੇ। ਇਸ ਮੌਕੇ ਗਊ ਧਾਮ ਦੇ ਸੇਵਾਦਾਰ ਮਨੋਜ ਅਰੋੜਾ ਨੇ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕੀਤਾ । ਇਸ ਮੌਕੇ ਕਲੱਬ ਦੇ ਸਕੱਤਰ ਰੁਪੇਸ਼ ਮਜੀਠੀਆ, ਖ਼ਜ਼ਾਨਚੀ ਰਵੀ ਸ਼ੰਕਰ ਬਾਂਸਲ, ਪ੍ਰੋਜੈਕਟ ਚੇਅਰਮੈਨ ਪੁਰਸ਼ੋਤਮ ਸ਼ਰਮਾ, ਸਾਬਕਾ ਪ੍ਰਧਾਨ ਸੀ.ਏ. ਸੁਭਾਸ਼ ਬਾਂਸਲ, ਜਗਮੀਤ ਖੁਰਮੀ, ਕਪਿਲ ਕੰਡਾ, ਗਗਨਦੀਪ ਗਰਗ ਅਤੇ ਵਿਜੇ ਅਰੋੜਾ ਸਮੇਤ ਕਲੱਬ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੋਗਾ ਦੀਆਂ ਮੰਡੀਆਂ ਵਿਚ 1.97 ਲੱਖ ਮੀਟਰਿਕ ਟਨ ਝੋਨੇ ਦੀ ਆਮਦ, 1.71 ਲੱਖ ਮੀਟਰਿਕ ਟਨ ਦੀ ਖ਼ਰੀਦ ਅਗਲੀ ਖ਼ਬਰ ਐਡਵੋਕੇਟ ਰਮੇਸ਼ ਗਰੋਵਰ ਦਾ ਜ਼ਿਲ੍ਹਾ ਭਾਜਪਾ ਦਫ਼ਤਰ ਵਿਚ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।