ਮਠਿਆਈਆਂ ਦੀਆਂ ਦੁਕਾਨਾਂ ’ਤੇ ਫੂਡ ਸੇਫਟੀ ਵਿਭਾਗ ਵਲੋਂ ਛਾਪੇਮਾਰੀ
ਮੋਗਾ, 24 ਅਕਤੂਬਰ (ਗੁਰਤੇਜ ਸਿੰਘ ਬੱਬੀ)- ਫੂਡ ਸੇਫਟੀ ਵਿਭਾਗ ਦੀ ਟੀਮ ਮੋਗਾ ਵਲੋਂ ਨਿਹਾਲ ਸਿੰਘ ਵਾਲਾ ਵਿਖੇ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਕਾਰਵਾਈ ਦਾ ਉਦੇਸ਼ ਆਮ ਲੋਕਾਂ ਨੂੰ ਸੁਰੱਖਿਅਤ, ਸਾਫ-ਸੁਥਰੀ ਅਤੇ ਮਿਆਰੀ ਖੁਰਾਕੀ ਵਸਤਾਂ ਮੁਹੱਈਆ ਕਰਵਾਉਣਾ ਅਤੇ ਫੂਡ ਸੇਫਟੀ ਨਿਯਮਾਂ ਦੀ ਪਾਲਨਾ ਯਕੀਨੀ ਬਣਾਉਣਾ ਸੀ।
ਅਜੀਤ ਡੈਸਕ
25-10-2026