ਭੁਪਿੰਦਰਾ ਖ਼ਾਲਸਾ ਸਕੂਲ ਮੋਗਾ ਦੇ ਵਿਦਿਆਰਥੀ ਨੇ ਵਿੱਦਿਅਕ ਟੂਰ ਲਗਾਇਆ
ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮੀ ਵਿੱਦਿਅਕ ਸੰਸਥਾ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਵਲੋਂ ਹਰਜਿੰਦਰ ਸਿੰਘ ਸਿੰਘ ਧਾਮੀ ਪ੍ਰਧਾਨ, ਸੁਖਮੰਦਰ ਸਿੰਘ ਸਕੱਤਰ ਸਿੱਖਿਆ ਅਤੇ ਸ਼੍ਰੀਮਤੀ ਸਤਵੰਤ ਕੌਰ ਡਿਪਟੀ ਡਾਇਰੈਕਟਰ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਕੁਲਵੰਤ ਸਿੰਘ ਕਲਸੀ ਦੀ ਯੋਗ ਅਗਵਾਈ ਅਧੀਨ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਅਤੇ ਧਾਰਮਿਕ ਟੂਰ ਲਗਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੂੰ ਇਤਿਹਾਸਿਕ ਧਾਰਮਿਕ ਸਥਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਸਥਾਨਾਂ ਦੇ ਦਰਸ਼ਨ ਕਰਵਾਏ ਗਏ, ਜਿਸ ਅਧੀਨ ਵਿਦਿਆਰਥੀਆਂ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਜਨਮ ਅਸਥਾਨ ਗੁਰੂਆਨਾ (ਸ਼੍ਰੀ ਗੁਰੂ ਅਮਰਦਾਸ ਜੀ) ਬਾਸਰਕੇ ਗਿੱਲਾਂ, ਗੁਰਦੁਆਰਾ ਸੰਨ੍ਹ ਸਾਹਿਬ ਪਾਤਸ਼ਾਹੀ ਤੀਸਰੀ, ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ (ਪਾਤਸ਼ਾਹੀ ਛੇਵੀਂ), ਗੁਰਦੁਆਰਾ ਬਾਬੇ ਸ਼ਹੀਦ ਸਿੰਘਾਂ ਜੀ (ਗੁਰੂ ਕੀ ਵਡਾਲੀ), ਗੁਰਦੁਆਰਾ ਸ਼੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਸ਼੍ਰੀ ਕੰਧ ਸਾਹਿਬ ਪਾਤਸ਼ਾਹੀ ਪਹਿਲੀ ਬਟਾਲਾ, ਗੁਰਦੁਆਰਾ ਡੇਹਰਾ ਸਾਹਿਬ ਵਿਆਹ ਅਸਥਾਨ ਪਾਤਸ਼ਾਹੀ ਪਹਿਲੀ ਬਟਾਲਾ, ਗੁਰਦੁਆਰਾ ਅਚਲ ਸਾਹਿਬ ਸਿੱਧ ਗੋਸ਼ਟੀ ਪਾਤਸ਼ਾਹੀ ਪਹਿਲੀ ਅਚਲ ਵਟਾਲਾ, ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਬਾ ਬਕਾਲਾ ਸਾਹਿਬ ਆਦਿ ਗੁਰੂ ਅਸਥਾਨਾਂ ਦੇ ਇਤਿਹਾਸ ਬਾਰੇ ਜਾਗਰੂਕ ਕੀਤਾ ਗਿਆ।