26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮੋਗਾ ਦੀਆਂ ਮੰਡੀਆਂ ਵਿਚ ਭਾਰੀ ਮੀਂਹ ਨੇ ਵਧਾਈ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਮੁਸ਼ਕਿਲ

ਮੋਗਾ, 25 ਅਕਤੂਬਰ (ਅਸ਼ੋਕ ਬਾਂਸਲ)-ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਏ ਝੋਨੇ ਉੱਤੇ ਬੀਤੇ ਦਿਨੀਂ ਭਾਰੀ ਮੀਂਹ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੀਂਹ ਕਾਰਨ ਮੰਡੀਆਂ ਵਿਚ ਕਿਸਾਨਾਂ ਵਲੋਂ ਵੇਚਣ ਲਈ ਲਿਆਂਦੇ ਗਏ ਝੋਨੇ ਦੀਆਂ ਢੇਰੀਆਂ ਭਿੱਜ ਗਈਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਦੇ ਨੁਕਸਾਨ ਦਾ ਡਰ ਸਤਾ ਰਿਹਾ ਹੈ।

ਹੋਲੀ ਹਾਰਟ ਸਕੂਲ ਵਿਖੇ ਭੂਰੇ ਰੰਗ ਨਾਲ ਸਬੰਧਿਤ ਚਿੱਤਰ ਵਿਖਾਉਂਦੇ ਹੋਏ ਬੱਚੇ। ਅਜੀਤ ਤਸਵੀਰ 26-10-2026
ਮੋਗਾ, 25 ਅਕਤੂਬਰ (ਅਸ਼ੋਕ ਬਾਂਸਲ)-ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਏ ਝੋਨੇ ਉੱਤੇ ਬੀਤੇ ਦਿਨੀਂ ਭਾਰੀ ਮੀਂਹ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੀਂਹ ਕਾਰਨ ਮੰਡੀਆਂ ਵਿਚ ਕਿਸਾਨਾਂ ਵਲੋਂ ਵੇਚਣ ਲਈ ਲਿਆਂਦੇ ਗਏ ਝੋਨੇ ਦੀਆਂ ਢੇਰੀਆਂ ਭਿੱਜ ਗਈਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਦੇ ਨੁਕਸਾਨ ਦਾ ਡਰ ਸਤਾ ਰਿਹਾ ਹੈ। ਦੂਜੇ ਪਾਸੇ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਦਾ ਕੰਮ ਹੌਲੀ ਰਫ਼ਤਾਰ ਨਾਲ ਚੱਲਣ ਕਾਰਨ ਮੰਡੀਆਂ ਵਿਚ ਝੋਨੇ ਦੇ ਢੇਰ ਲੱਗੇ ਹੋਏ ਹਨ ਅਤੇ ਮੰਡੀਆਂ ਵਿਚ ਭਰੀਆਂ ਹੋਈਆਂ ਬੋਰੀਆਂ ਦੇ ਵੀ ਗਲੱਟ ਵੱਜਣ ਦਾ ਖ਼ਦਸ਼ਾ ਪੈਦਾ ਹੋ ਚੁੱਕਿਆ ਹੈ ਕਿਉਂਕਿ ਆਏ ਦਿਨ ਖਾਦ ਅਤੇ ਹੋਰ ਜਿਨਸਾਂ ਦੀਆਂ ਸਪੈਸ਼ਲਾਂ ਲੱਗ ਰਹੀਆਂ ਹਨ ਜਿਸ ਕਾਰਨ ਮੰਡੀ ਵਿਚ ਟਰੱਕ ਜਾਂ ਹੋਰ ਸਾਧਨ ਨਹੀਂ ਆ ਰਹੇ। ਇਸ ਕਾਰਨ ਮੰਡੀ ਵਿਚੋਂ ਲਿਫ਼ਟਿੰਗ ਦਾ ਕੰਮ ਬਹੁਤ ਦੇਰੀ ਨਾਲ ਚੱਲ ਰਿਹਾ ਹੈ। ਮੀਂਹ ਦੇ ਨਾਲ ਮੰਡੀਆਂ ਵਿਚ ਪ੍ਰਬੰਧਾਂ ਦੀਆਂ ਮੁਸ਼ਕਲਾਂ ਵੀ ਸਾਹਮਣੇ ਆ ਰਹੀਆਂ ਹਨ। ਖੁੱਲ੍ਹੇ ਵਿਚ ਪਏ ਝੋਨੇ ਨੂੰ ਮੀਂਹ ਤੋਂ ਬਚਾਉਣ ਲਈ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਵਾਰ-ਵਾਰ ਤਰਪਾਲਾਂ ਨਾਲ ਬੋਰੀਆਂ ਅਤੇ ਝੋਨੇ ਦੀਆਂ ਢੇਰੀਆਂ ਨੂੰ ਢੱਕਣਾ ਪੈ ਰਿਹਾ ਹੈ ਅਤੇ ਬੋਰੀਆਂ ਦੇ ਵੀ ਸਟੈਕ ਕਰਨੇ ਪੈ ਰਹੇ ਹਨ ਜਿਸ ਨਾਲ ਉਨ੍ਹਾਂ ਦਾ ਆਰਥਿਕ ਤੌਰ ‘ਤੇ ਵੀ ਨੁਕਸਾਨ ਹੋ ਰਿਹਾ ਹੈ। ਇਸ ਕਾਰਨ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਫ਼ਸਲ ਦੀ ਕਟਾਈ ਅਤੇ ਮੰਡੀਆਂ ਵਿਚ ਲਿਆਉਣ ਲਈ ਕਾਫ਼ੀ ਮਿਹਨਤ ਕਰ ਰਹੇ ਹਨ, ਪਰ ਲਿਫ਼ਟਿੰਗ ਵਿਚ ਦੇਰੀ ਅਤੇ ਮੌਸਮ ਦੀ ਖ਼ਰਾਬੀ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਇਸ ਦੇ ਨਾਲ ਹੀ ਭਾਰੀ ਮੀਂਹ ਕਾਰਨ ਖੇਤਾਂ ਵਿਚ ਪਾਣੀ ਖੜ੍ਹਾ ਹੋਣ ਨਾਲ ਵੀ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ। ਕਿਸਾਨਾਂ ਅਤੇ ਆੜ੍ਹਤੀਆਂ ਨੇ ਸਬੰਧਿਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮੰਡੀਆਂ ਵਿਚੋਂ ਖ਼ਰੀਦੇ ਹੋਏ ਝੋਨੇ ਦੀ ਲਿਫ਼ਟਿੰਗ ਤੇਜ਼ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਹੋਣ ਵਾਲੇ ਸੰਭਾਵੀ ਨੁਕਸਾਨ ਤੋਂ ਬਚਾਇਆ ਜਾ ਸਕੇ।
ਪਿਛਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ ’ਚ ਮਨਾਇਆ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਅਗਲੀ ਖ਼ਬਰ ਲੰਬੀ ਹਲਕੇ ’ਚ ਮੁੱਖ ਮੰੰਤਰੀ, ਨਸ਼ਾ ਤਸਕਰ, ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਸਾੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।