26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਿੰਡ ਮਾਛੀਕੇ ਵਿਖੇ ਝਾੜੂ ਫੂਕ ਮੁਜ਼ਾਹਰਾ ਕਰਦਿਆਂ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਨਿਹਾਲ ਸਿੰਘ ਵਾਲਾ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਪਰਮਿੰਦਰ ਸਿੰਘ ਝੋਟਾ ਮਾਮਲੇ ਵਿਚ ਇਨਸਾਫ ਲੈਣ ਲਈ ਵੱਖ-ਵੱਖ ਜਥੇਬੰਦੀਆਂ ਨੇ ਕਿਸਾਨ ਮਜ਼ਦੂਰ ਇਨਸਾਫ ਕਮੇਟੀ ਅਤੇ ਲੋਕ ਭਲਾਈ ਇਨਸਾਫ ਵੈੱਲਫੇਅਰ ਸੋਸਾਇਟੀ ਭਾਰਤੀ ਕਿਸਾਨ ਯੂਨੀਅਨ ਸਿਰਸਾ ਦੀ ਅਗਵਾਈ ਵਿਚ ਪਿੰਡ ਮਾਛੀਕੇ ਅਤੇ ਨਵਾਂ ਮਾਛੀਕੇ ਦੀ ਸੰਗਤ ਵਲੋਂ ਅੱਜ ਪਿੰਡ ਮਾਛੀਕੇ ਵਿਖੇ ਝਾੜੂ ਫੂਕ ਮੁਜ਼ਾਹਰਾ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਡੀ. ਜੀ.

ਅਜੀਤ ਡੈਸਕ 26-10-2026
ਨਿਹਾਲ ਸਿੰਘ ਵਾਲਾ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਪਰਮਿੰਦਰ ਸਿੰਘ ਝੋਟਾ ਮਾਮਲੇ ਵਿਚ ਇਨਸਾਫ ਲੈਣ ਲਈ ਵੱਖ-ਵੱਖ ਜਥੇਬੰਦੀਆਂ ਨੇ ਕਿਸਾਨ ਮਜ਼ਦੂਰ ਇਨਸਾਫ ਕਮੇਟੀ ਅਤੇ ਲੋਕ ਭਲਾਈ ਇਨਸਾਫ ਵੈੱਲਫੇਅਰ ਸੋਸਾਇਟੀ ਭਾਰਤੀ ਕਿਸਾਨ ਯੂਨੀਅਨ ਸਿਰਸਾ ਦੀ ਅਗਵਾਈ ਵਿਚ ਪਿੰਡ ਮਾਛੀਕੇ ਅਤੇ ਨਵਾਂ ਮਾਛੀਕੇ ਦੀ ਸੰਗਤ ਵਲੋਂ ਅੱਜ ਪਿੰਡ ਮਾਛੀਕੇ ਵਿਖੇ ਝਾੜੂ ਫੂਕ ਮੁਜ਼ਾਹਰਾ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਡੀ.ਜੀ.ਪੀ. ਪੰਜਾਬ ਅਤੇ ਮੁੱਖ ਮੰਤਰੀ ਦੇ ਵੀ ਅਸਤੀਫ਼ੇ ਦੀ ਮੰਗ ਕੀਤੀ, ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਕਿ ਯੁੱਧ ਨਸ਼ਿਆਂ ਵਿਰੁੱਧ ਦੇ ਡਰਾਮੇ ਕਰਕੇ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਜਦੋਂ ਕਿ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਪਰਮਿੰਦਰ ਸਿੰਘ ਝੋਟਾ ਵਰਗੇ ਨੌਜਵਾਨਾਂ ਨੂੰ ਸਰਕਾਰ ਦੀ ਸਹਿ ਤੇ ਗੋਲੀਆਂ ਨਾਲ ਭੁੰਨਿਆਂ ਜਾ ਰਿਹਾ ਹੈ, ਆਗੂਆਂ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ‘ਤੇ ਨਕੇਲ ਪਾਉਣ ਵਿਚ ਬੁਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ ਇਸ ਲਈ ਇਸ ਸਰਕਾਰ ਨੂੰ ਸੱਤਾ ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ, ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ, ਕਈ ਦੁਕਾਨਾਂ ਨੂੰ ਜਿੰਦਰੇ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ‘ਜਾਗ੍ਰਿਤੀ ਇਕ ਅਹਿਸਾਸ’ ਯੂਥ ਫੈਸਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।